ਚੰਡੀਗੜ੍ਹ : 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੌਰਾਨ 540 ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੌਰਾਨ ਹੀ ਪੰਜਾਬ ਦੇ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਅੱਜ ਸਹੁੰ ਚੁੱਕੀ ਹੈ। ਇਹ ਪ੍ਰੋਗਰਾਮ ਦੁਪਹਿਰ 12 ਤੋਂ 1 ਵਜੇ ਤੱਕ ਨਿਰੰਤਰ ਜਾਰੀ ਰਿਹਾ। ਇਸ ਸਹੁੰ ਚੁੱਕ ਪ੍ਰੋਗਰਾਮ ਵਿੱਚ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ। ਦੱਸ ਦਈਏ ਕਿ ਉਸ ਤੋਂ ਬਾਅਦ ਨਵੇਂ ਲੋਕ ਸਭਾ ਸਪੀਕਰ ਦੀ ਚੋਣ ਕੀਤੀ ਜਾਵੇਗੀ।
ਸਹੁੰ ਚੁੱਕਣ ਵਾਲੇ ਪੰਜਾਬ ਦੇ ਸੰਸਦ ਮੈਂਬਰਾਂ ਦੀ ਸੂਚੀ : ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਗੁਰਜੀਤ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਧਰਮਵੀਰ ਗਾਂਧੀ, ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਸਮਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਪੰਜਾਬ ਦੇ ਸਾਂਸਦ ਵਜੋਂ ਹਲਫ਼ ਲਿਆ ਗਿਆ।
ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ? : ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਜਿੱਤਣ ਵਾਲੇ ਪੰਜਾਬ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਦੀ ਸੂਚੀ ਵਿੱਚ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ। ਵਾਰਿਸ ਪੰਜਾਬ ਦੇ ਮੁਖੀ ਅਤੇ ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ, ਜਿਸ ਕਾਰਨ ਅੱਜ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਕਾਬਿਲਗੌਰ ਹੈ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਨੂੰ ਸ਼ੁਰੂ ਹੋਇਆ ਸੀ ਅਤੇ ਨਵੇਂ ਚੁਣੇ ਗਏ ਮੈਂਬਰਾਂ ਦੀ ਸਹੁੰ ਚੁੱਕਣ ਲਈ 3 ਜੁਲਾਈ ਨੂੰ ਸਮਾਪਤ ਹੋਵੇਗਾ।
- ਸਪੀਕਰ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਅਤੇ ਮੌਜੂਦ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼ - Kultar Sandhwan public meeting
- ਜਲਦ ਮਿਲੇਗੀ ਗਰਮੀ ਤੋਂ ਰਾਹਤ; ਪੰਜਾਬ 'ਚ ਪਵੇਗਾ ਮੀਂਹ, ਦੇਸ਼ ਦੇ ਇਨ੍ਹਾਂ ਸੂਬਿਆਂ ਲਈ ਵੀ ਰਾਹਤ ਦੀ ਖ਼ਬਰ - Weather Update
- ਪਤੀ ਪਤਨੀ ਨੇ ਕੀਤੀ ਆਈਲਟਸ ਪਾਸ; ਵਿਦੇਸ਼ ਜਾਣ ਦੀ ਬਜਾਏ ਕੀਤਾ ਸਟਰੀਟ ਫੂਡ ਦਾ ਕੰਮ, ਮਾਪਿਆਂ ਦੀ ਕਰ ਰਹੇ ਸੇਵਾ - IELTS pass husband and wife
ਮੈਂ ਅੱਜ ਪਾਰਲੀਮੈਂਟ ਪਹੁੰਚਿਆਂ ਹਾਂ...ਆਮ ਆਦਮੀ ਪਾਰਟੀ ਦੇ ਤਿੰਨੋਂ ਸਾਂਸਦਾਂ ਨੇ ਅੱਜ ਪਾਰਲੀਮੈਂਟ ਵਿੱਚ ਸਹੁੰ ਚੁੱਕੀ ਹੈ...ਬਹੁਤ ਬਹੁਤ ਮੁਬਾਰਕਾਂ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ...ਤਿੰਨੋਂ ਹੀ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਦੀ ਆਵਾਜ਼ ਜ਼ੋਰ ਸ਼ੋਰ ਨਾਲ ਚੁੱਕਣਗੇ…..
— Bhagwant Mann (@BhagwantMann) June 25, 2024
ਇਨਕਲਾਬ ਜ਼ਿੰਦਾਬਾਦ.. pic.twitter.com/IHDFFKsHAz
ਸੀਐਮ ਪਹੁੰਚੇ ਪਾਰਲੀਮੈਂਟ : ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 'ਮੈਂ ਅੱਜ ਪਾਰਲੀਮੈਂਟ ਪਹੁੰਚਿਆਂ ਹਾਂ...ਆਮ ਆਦਮੀ ਪਾਰਟੀ ਦੇ ਤਿੰਨੋਂ ਸਾਂਸਦਾਂ ਨੇ ਅੱਜ ਪਾਰਲੀਮੈਂਟ ਵਿੱਚ ਸਹੁੰ ਚੁੱਕੀ ਹੈ।' ਉਹਨਾਂ ਤਿੰਨੋਂ ਸਾਂਸਦਾਂ ਨੂੰ ਬਹੁਤ ਬਹੁਤ ਮੁਬਾਰਕਾਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਸਾਡੇ ਤਿੰਨੋਂ ਹੀ ਸਾਂਸਦ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਦੀ ਆਵਾਜ਼ ਜ਼ੋਰ ਸ਼ੋਰ ਨਾਲ ਚੁੱਕਣਗੇ।