ETV Bharat / state

121 ਕਿਸਾਨਾਂ ਦਾ ਮਰਨ ਵਰਤ ਹੋਇਆ ਖ਼ਤਮ, ਜਾਣੋ ਕਿਸ ਗੱਲ 'ਤੇ ਬਣੀ ਸਹਿਮਤੀ? - 121 PROTESTING FARMERS FAST

ਕੇਂਦਰ ਦੀ ਸੱਦੇ ਮਗਰੋਂ 121 ਕਿਸਾਨਾਂ ਨੇ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ।

121 PROTESTING FARMERS FAST
ਕੇਂਦਰ ਨੇ ਕਿਸਾਨਾਂ ਦੀ ਮੰਨੀ ਗੱਲ (ETV Bharat)
author img

By ETV Bharat Punjabi Team

Published : Jan 19, 2025, 6:00 PM IST

Updated : Jan 19, 2025, 6:47 PM IST

ਹੈਦਰਾਬਾਦ ਡੈਸਕ: ਅੱਜ ਦੇ ਸਮੇਂ ਹਰ ਕਿਸੇ ਦੀ ਨਜ਼ਰ ਕਿਸਾਨੀ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ 'ਤੇ ਹੈ। ਇਸੇ ਦੌਰਾਨ ਕਿਸਾਨਾਂ ਲਈ ਵੱਡੀ ਅਤੇ ਖੁਸ਼ੀ ਦੀ ਖ਼ਬਰ ਸਾਹਮਣੇ ਆਈ। ਕਿਸਾਨਾਂ ਦੇ ਬੁਲੰਦ ਹੌਂਸਲੇ ਸਦਕਾ ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸੱਦਾ ਭੇਜਿਆ। ਇਸੇ ਸੱਦੇ ਤੋਂ ਬਾਅਦ ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਨੇ ਮਰਨ ਵਰਤ ਖ਼ਤਮ ਕਰ ਦਿਤਾ ਹੈ। ਕਿਸਾਨਾਂ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਮਰਨ ਵਰਤ ਤੋੜਿਆ ਹੈ, ਪਰ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ, ਪਰ ਉਹਨਾਂ ਨੂੰ ਮੈਡੀਕਲ ਸਹੂਲਤ ਦਿੱਤੀ ਜਾਵੇਗੀ।

ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਦਾ ਮਰਨ ਵਰਤ 55ਵੇਂ ਦਿਨ ’ਚ ਦਾਖ਼ਲ ਹੋ ਗਿਆ। ਸ਼ਨੀਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਵਲੋਂ ਕੇਂਦਰ ਨਾਲ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਮੈਡੀਕਲ ਸਹੂਲਤਾਂ ਲੈਣ ਲਈ ਹਾਂ ਕਰ ਦਿੱਤੀ ਸੀ ਅਤੇ ਦੇਰ ਰਾਤ ਨੂੰ ਹੀ ਉਨ੍ਹਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

ਡੱਲੇਵਾਲ ਦੀ ਸਿਹਤ ਨਾਜ਼ੁਕ

ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਨਾਜ਼ੁਕ ਹੁੰਦੀ ਜਾ ਰਹੀ ਹੈ। ਇਸ ਦੌਰਾਨ ਕੇਂਦਰ ਸਰਕਾਰ ਦਾ ਇੱਕ ਵਫ਼ਦ ਸ਼ਨੀਵਾਰ ਨੂੰ ਖਨੌਰੀ ਬਾਰਡਰ 'ਤੇ ਕਿਸਾਨਾਂ ਨਾਲ ਗੱਲਬਾਤ ਲਈ ਵਿਖੇ ਪੁੱਜਿਆ ਸੀ। ਕੇਂਦਰੀ ਖੇਤੀਬਾੜੀ ਮੰਤਰਾਲੇ ਵਲੋਂ ਜੁਆਇੰਟ ਸਕੱਤਰ ਪ੍ਰਿਆ ਰੰਜਨ ਦੇ ਨਾਲ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਨਰੇਂਦਰ ਭਾਰਗਵ ਤੇ ਸਾਬਕਾ ਏ.ਡੀ.ਜੀ.ਪੀ. ਜਸਕਰਨ ਸਿੰਘ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ’ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਖਨੌਰੀ ਬਾਰਡਰ ਪੁੱਜੇ।

ਕੇਂਦਰ ਨਾਲ ਮੀਟਿੰਗ

ਇਸ ਤੋਂ ਕੁੱਝ ਦੇਰ ਬਾਅਦ ਹੀ ਕਿਸਾਨ ਆਗੂਆਂ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਦੱਸਿਆ ਸੀ ਕਿ ਕੇਂਦਰ ਸਰਕਾਰ ਵਲੋਂ ਇੱਕ ਪ੍ਰਪੋਜ਼ਲ ਕਿਸਾਨਾਂ ਅੱਗੇ ਰੱਖਿਆ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਪਿਛਲੇ 54 ਦਿਨਾਂ ਤੋਂ ਲਗਾਤਾਰ ਮਰਨ ਵਰਤ 'ਤੇ ਬੈਠੇ ਹੋਏ ਹਨ। ਉਨ੍ਹਾਂ ਦੀ ਵਿਗੜਦੀ ਹੋਈ ਸਿਹਤ ਨੂੰ ਦੇਖ ਕੇ ਉਨ੍ਹਾਂ ਤੋਂ ਇਲਾਵਾ 121 ਹੋਰ ਕਿਸਾਨ ਵੀ ਮਰਨ ਵਰਤ 'ਤੇ ਬੈਠ ਗਏ ਸਨ, ਜਿਸ ਮਗਰੋਂ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੋ ਗਈ ਹੈ ਜਿਸ ਤੋਂ ਬਾਅਦ ਅੱਜ 121 ਕਿਸਾਨਾਂ ਨੇ ਅਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਹੁਣ ਕੇਂਦਰ ਸਰਕਾਰ ਦੇ ਵਫ਼ਦ ਨਾਲ ਕਿਸਾਨਾਂ ਦੀ ਅਗਲੀ ਗੱਲਬਾਤ 14 ਫ਼ਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੇਸ਼ਨ ਵਿਖੇ ਹੋਵੇਗੀ।

Last Updated : Jan 19, 2025, 6:47 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.