ਬਰਨਾਲਾ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ 'ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ ਮਹੀਨੇ 10 ਕਰੋੜ ਵੱਧ ਦੀ ਰਾਸ਼ੀ ਪੈਨਸ਼ਨਾਂ ਵਜੋਂ ਜ਼ਿਲ੍ਹਾ ਬਰਨਾਲਾ ਵਿੱਚ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
ਕਿੰਨੇ ਲਾਭਪਤਾਰੀਆਂ ਨੂੰ ਮਿਲੇਗੀ ਸਹੂਲਤ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਜੂਨ ਮਹੀਨੇ ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ ਦੇ 62,555 ਲਾਭਪਾਤਰੀਆਂ ਨੂੰ 9,38,32,500 ਰੁਪਏ, ਵਿਧਵਾ ਪੈਨਸ਼ਨ ਦੇ 13,870 ਲਾਭਪਾਤਰੀਆਂ ਨੂੰ 2,08,05,000 ਰੁਪਏ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਦੇ 5075 ਲਾਭਪਾਤਰੀਆਂ ਨੂੰ 76,12,500 ਰੁਪਏ ਅਤੇ 8090 ਦਿਵਿਆਂਗਜਨ ਨੂੰ ਪੈਨਸ਼ਨ ਵਜੋਂ 1,21,35,000 ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ ਗਏ। ਜ਼ਿਲ੍ਹਾ ਬਰਨਾਲਾ ਵਿੱਚ ਪੈਨਸ਼ਨ ਵਜੋਂ ਕੁੱਲ 89,590 ਲਾਭਪਾਤਰੀਆਂ ਨੂੰ 13,43,85,000 ਰੁਪਏ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਜਿੱਥੇ ਵੱਖ ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮਾਂਬੱਧ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ, ਓਥੇ ਵਿਕਾਸ ਕਾਰਜ ਵੀ ਵਿਆਪਕ ਪੱਧਰ 'ਤੇ ਕਰਾਏ ਜਾ ਰਹੇ ਹਨ।
ਯੋਗ ਵਿਅਕਤੀ ਕਰਨ ਸੰਪਰਕ: ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਜਨ ਪੈਨਸ਼ਨ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਵਜੋਂ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਵਿੱਚ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਤਰੀਕੇ ਦੀ ਦਿੱਕਤ ਪੇਸ਼ ਆਉਣ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
- ਅਜਨਾਲਾ 'ਚ ਮੈਡੀਕਲ ਸਟੋਰ ਦੇ ਬਾਹਰ ਹੰਗਾਮਾ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ, ਹੋਏ ਵੱਡੇ ਖੁਲਾਸੇ - medical store in Ajnala
- ਹੁਣ ਲੁਧਿਆਣਾ ਦੇ 'ਚ ਮਿਲੇਗੀ ਆਈਏਐੱਸ ਅਤੇ ਆਈਪੀਐੱਸ ਦੀ ਮੁਫਤ ਸਿਖਲਾਈ, ਸੰਕਲਪ ਫਾਊਂਡੇਸ਼ਨ ਨੇ ਚੁੱਕਿਆ ਬੀੜਾ - Free IAS and IPS Training
- ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਕੇਸ ਦਰਜ ਹੋਣ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਸਮੂਹ ਮੁਲਾਜ਼ਮ ਵੱਲੋਂ ਹੜਤਾਲ , ਮਰੀਜ਼ ਪਰੇਸ਼ਾਨ - strike by civil hospital employees