ETV Bharat / state

ਸਕੂਲ ਦੇ ਟਰੱਸਟੀ 'ਤੇ ਹੋਇਆ ਜਾਨਲੇਵਾ ਹਮਲਾ, ਤਾੜ-ਤਾੜ ਚੱਲੀਆਂ ਗੋਲੀਆਂ - FIRING ON SCHOOL TRUSTEE - FIRING ON SCHOOL TRUSTEE

Shots fired at the school trustee: ਲੁਧਿਆਣਾ ਦੇ ਮਾਛੀਵਾੜਾ ਵਿਖੇ ਗਾਰਡਨਵੈਲੀ ਸਕੂਲ ਦੇ ਟਰੱਸਟੀ ਉੱਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ ਹੈ। ਜਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਸਮਰਾਲਾ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਮੁੱਢਲੀ ਸਹਾਇਤਾ ਉਪਰੰਤ ਚੰਡੀਗਡ਼੍ਹ ਰੈਫ਼ਰ ਕਰ ਦਿੱਤਾ ਗਿਆ। ਪੜ੍ਹੋ ਪੂਰੀ ਖਬਰ...

Shots fired at the school trustee
ਸਕੂਲ ਦੇ ਟਰੱਸਟੀ 'ਤੇ ਹੋਇਆ ਜਾਨਲੇਵਾ ਹਮਲਾ (ETV Bharat (ਪੱਤਰਕਾਰ, ਲੁਧਿਆਣਾ))
author img

By ETV Bharat Punjabi Team

Published : Oct 1, 2024, 9:20 AM IST

ਲੁਧਿਆਣਾ: ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਬਲਦੇਵ ਸਿੰਘ ’ਤੇ ਅੱਜ ਬਾਅਦ ਦੁਪਹਿਰ ਕਾਤਲਾਨਾ ਹਮਲਾ ਹੋ ਗਿਆ ਜਿਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਨਾਮਧਾਰੀ ਅੱਜ ਆਪਣੇ ਮਾਛੀਵਾੜਾ ਸਾਹਿਬ ਨੇੜਲੇ ਸਕੂਲ ’ਚੋਂ ਕਾਰ ’ਚ ਸਵਾਰ ਹੋ ਕੇ ਆਪਣੇ ਘਰ ਚੰਡੀਗੜ੍ਹ ਲਈ ਰਵਾਨਾ ਹੋਏ ਸਨ ਕਿ 3 ਕਿਲੋਮੀਟਰ ਦੂਰੀ ’ਤੇ ਹੀ ਸਰਹਿੰਦ ਨਹਿਰ ਦੇ ਗੜ੍ਹੀ ਪੁਲ ’ਤੇ ਅਣਪਛਾਤੇ ਕਾਰ ਸਵਾਰਾਂ ਨੇ ਉਨ੍ਹਾਂ ਉੱਪਰ ਗੋਲੀ ਚਲਾ ਦਿੱਤਾ।

ਸਕੂਲ ਦੇ ਟਰੱਸਟੀ 'ਤੇ ਹੋਇਆ ਜਾਨਲੇਵਾ ਹਮਲਾ (ETV Bharat (ਪੱਤਰਕਾਰ, ਲੁਧਿਆਣਾ))

ਸਕੂਲ ਤੋਂ ਲੈ ਕੇ ਘਟਨਾ ਸਥਾਨ ਤੱਕ ਦੇ ਸੀਸੀਟੀਵੀ

ਬਲਦੇਵ ਸਿੰਘ ਨਾਮਧਾਰੀ ਅਨੁਸਾਰ 2 ਕਾਰ ਸਵਾਰ ਜੋ ਕਿ ਆਈ-20 ਕਾਰ ’ਤੇ ਆਏ ਅਤੇ ਉਨ੍ਹਾਂ ਦੇ ਬਰਾਬਰ ਕਾਰ ਲਗਾ ਕੇ ਗੋਲੀ ਚਲਾ ਦਿੱਤੀ। ਇਸ ਹਮਲੇ ਵਿਚ ਉਹ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਸਮਰਾਲਾ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਮੁੱਢਲੀ ਸਹਾਇਤਾ ਉਪਰੰਤ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਪੀ. ਸੌਰਵ ਜਿੰਦਲ, ਡੀ.ਐੱਸ.ਪੀ. ਤਰਲੋਚਨ ਸਿੰਘ, ਡੀ.ਐੱਸ.ਪੀ. ਗੁਰਵਿੰਦਰ ਸਿੰਘ ਬਰਾਡ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਜਿਨ੍ਹਾਂ ਵਲੋਂ ਸਕੂਲ ਤੋਂ ਲੈ ਕੇ ਘਟਨਾ ਸਥਾਨ ਤੱਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਅਚਨਚੇਤ ਹੋਇਆ ਹਮਲਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ. ਸੌਰਵ ਜਿੰਦਲ ਨੇ ਦੱਸਿਆ ਕਿ ਗਾਰਡਨਵੈਲੀ ਦੇ ਟਰੱਸਟੀ ’ਤੇ ਕਾਤਲਾਨਾ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਇਹ ਵੀ ਸਾਹਮਣੇ ਨਹੀਂ ਆਇਆ ਕਿ ਬਲਦੇਵ ਸਿੰਘ ਨੂੰ ਪਹਿਲਾਂ ਕੋਈ ਧਮਕੀ ਮਿਲੀ ਹੋਵੇ। ਇਸ ਸਬੰਧੀ ਜਖ਼ਮੀ ਹੋਏ ਬਲਦੇਵ ਸਿੰਘ ਨਾਮਧਾਰੀ ਨੇ ਕਿਹਾ ਕਿ ਅਚਨਚੇਤ ਉਨ੍ਹਾਂ ਉੱਪਰ ਹਮਲਾ ਹੋਇਆ ਅਤੇ ਇੱਕ ਆਈ-20 ਕਾਰ ਉਨ੍ਹਾਂ ਦੇ ਬਰਾਬਰ ਆ ਕੇ ਰੁਕੀ ਜਿਸ ’ਚੋਂ ਵਿਅਕਤੀ ਨੇ ਗੋਲੀ ਚਲਾ ਦਿੱਤੀ। ਉਨ੍ਹਾਂ ਕਿਹਾ ਕਿ ਮੇਰੇ ਨਾਲ ਕਿਸੇ ਦੀ ਰੰਜਿਸ਼ ਨਹੀਂ ਹੈ।

ਕਾਤਲਾਨਾ ਹਮਲਾ

ਬਲਦੇਵ ਸਿੰਘ ਉੱਪਰ ਜਦੋਂ ਗੋਲੀ ਮਾਰ ਕੇ ਕਾਤਲਾਨਾ ਹਮਲਾ ਕੀਤਾ ਗਿਆ ਤਾਂ ਉਹ ਮੋਬਾਇਲ ਫੋਨ ’ਤੇ ਗੱਲ ਕਰ ਰਹੇ ਸਨ। ਹਮਲਾਵਾਰ ਨੇ ਜਦੋਂ ਬਲਦੇਵ ਸਿੰਘ ਦੇ ਸਿਰ ’ਤੇ ਮਾਰਨ ਲਈ ਗੋਲੀ ਚਲਾਈ ਤਾਂ ਕੰਨ ’ਤੇ ਫੋਨ ਲੱਗਾ ਹੋਣ ਕਾਰਨ ਇਹ ਗੋਲੀ ਮੋਬਾਇਲ ’ਚ ਫਸ ਗਈ ਜਿਸ ਦਾ ਕੁਝ ਭਾਗ ਉਨ੍ਹਾਂ ਦੇ ਸਰੀਰ ’ਤੇ ਜਾ ਵੱਜਿਆ। ਜੇਕਰ ਮੋਬਾਇਲ ਕੰਨ ’ਤੇ ਨਾ ਲੱਗਾ ਹੁੰਦਾ, ਤਾਂ ਇਹ ਗੋਲੀ ਜਾਨਲੇਵਾ ਸਾਬਿਤ ਹੋ ਸਕਦੀ ਸੀ। ਬਲਦੇਵ ਸਿੰਘ ਨਾਮਧਾਰੀ ਇੱਕ ਬਹੁਤ ਹੀ ਮਿਲਣਸਾਰ ਤੇ ਸਾਊ ਸੁਭਾਅ ਦੇ ਮਾਲਕ ਹਨ ਅਤੇ ਉਨ੍ਹਾਂ ’ਤੇ ਕਾਤਲਾਨਾ ਹਮਲਾ ਕਿਉਂ ਹੋਇਆ ਇਹ ਵੱਡਾ ਸਵਾਲ ਬਣਿਆ ਹੈ।

ਜਖ਼ਮੀ ਦੇ ਗੋਲੀ ਗਰਦਨ 'ਤੇ ਲੱਗੀ

ਸਰਕਾਰੀ ਹਸਪਤਾਲ ਦੇ ਡਾਕਟਰ ਸੰਚਾਰੀਕਾ ਸ਼ਾਹ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਬਚਿੱਤਰ ਸਿੰਘ ਨਿਵਾਸੀ ਚੰਡੀਗੜ੍ਹ ਜਖ਼ਮੀ ਹਾਲਤ ਦੇ ਵਿੱਚ ਸਮਰਾਲਾ ਸਿਵਲ ਹਸਪਤਾਲ ਦੇ ਵਿੱਚ ਆਏ ਸਨ। ਜਖ਼ਮੀ ਦੇ ਗੋਲੀ ਗਰਦਨ 'ਤੇ ਲੱਗੀ ਹੋਈ ਸੀ। ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਚੰਡੀਗੜ੍ਹ ਦੇ 32 ਸੈਕਟਰ ਦੇ ਵਿੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.