ਜਲੰਧਰ: ਪੰਜਾਬ ਵਿੱਚ ਫਾਇਰਿੰਗ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਇਸ ਦੌਰਾਨ ਤੜਕਸਾਰ ਜਲੰਧਰ ਦੇ ਸ਼ਹੀਦ ਊਧਮ ਸਿੰਘ ਨਗਰ ਵਿੱਚ ਵੀ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇਹ ਮਾਮਲਾ ਲੰਮਾ ਪਿੰਡ ਨੇੜੇ ਪੈਂਦੇ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ।
ਦੋਸਤਾਂ ਵਿਚਾਲੇ ਝਗੜੇ ਤੋਂ ਬਾਅਦ ਹੋਈ ਫਾਇਰਿੰਗ
ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਤੱਕ ਦੋਸਤਾਂ ਨੇ ਇਕੱਠੇ ਹੋ ਕੇ ਸ਼ਰਾਬ ਪੀਤੀ ਅਤੇ ਸਵੇਰੇ ਤੜਕੇ ਹੀ ਉਨ੍ਹਾਂ ਦੀ ਆਪਸ ਵਿੱਚ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਸਤਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇੱਕ-ਦੂਜੇ 'ਤੇ ਗੋਲੀਆਂ ਦਾਗ ਦਿੱਤੀਆਂ। ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਉਦੋਂ ਵਾਪਰੀ ਜਦੋਂ ਝਗੜੇ ਤੋਂ ਬਾਅਦ ਦੋਵੇਂ ਨੌਜਵਾਨ ਕਿਸੇ ਹੋਰ ਦੋਸਤ ਦੇ ਘਰ ਸੌਂ ਰਹੇ ਸਨ। ਇਸ ਦੌਰਾਨ ਮੁਲਜ਼ਮ ਮੰਨਾ ਵਾਸੀ ਮਿੱਠਾਪੁਰ ਆਇਆ ਅਤੇ ਉਸ ਨੇ ਸੌਂ ਰਹੇ ਦੋਸਤਾਂ 'ਤੇ ਗੋਲੀਆਂ ਚਲਾ ਦਿੱਤੀਆਂ। ਮਰਨ ਵਾਲੇ ਦੋਵੇਂ ਨੌਜਵਾਨਾਂ ਦੀ ਕ੍ਰਾਈਮ ਹਿਸਟਰੀ ਵੀ ਹੈ ਅਤੇ ਇਹ ਦੋਵੇਂ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਕੇਸ ਅੰਦਰ ਲੋੜੀਂਦੇ ਸਨ।
- ਪਿੰਡ ਮਾਨਾਵਾਲਾ ਕਲਾਂ ਦੀ ਪੰਚਾਇਤ ਨੇ ਅਹਿਮ ਮਤੇ ਕੀਤੇ ਪਾਸ, ਨਸ਼ੇ ਦੇ ਸੌਦਾਗਰਾਂ ਨੂੰ ਨਹੀਂ ਬਖ਼ਸ਼ੇਗੀ ਪੰਚਾਇਤ, IPS, IAS ਅਤੇ PCS ਦੀ ਪੜ੍ਹਾਈ ਦਾ ਖਰਚਾ ਵੀ ਕਰੇਗੀ ਪੰਚਾਇਤ
- ਪੰਜਾਬ-ਚੰਡੀਗੜ੍ਹ 'ਚ ਛਾਈ ਧੁੰਦ ਦੀ ਚਾਦਰ, ਮੀਂਹ ਦੇ ਆਸਾਰ, ਅੰਮ੍ਰਿਤਸਰ ਸਣੇ ਦੇਸ਼ ਦੇ ਇਨ੍ਹਾਂ ਹਵਾਈ ਅੱਡਿਆਂ 'ਤੇ ਜ਼ੀਰੋ ਵਿਜ਼ੀਬਿਲਟੀ
- ਸੇਵਾ ਮੁਕਤ ਸਬ ਇੰਸਪੈਕਟਰ ਦਾ ਪੁੱਤ ਨੇ ਹੀ ਕੀਤਾ ਕਤਲ, ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਕਤਲ ਦਾ ਕਾਰਣ
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਮੀਡੀਆ ਰਿਪੋਰਟਾਂ ਮੁਤਾਬਿਕ ਫਾਇਰਿੰਗ ਦੀ ਇਹ ਘਟਨਾ ਲੰਮਾ ਪਿੰਡ ਦੇ ਸ਼ਹੀਦ ਊਧਮ ਸਿੰਘ ਨਗਰ ਨੇੜੇ ਸਥਿਤ ਸ਼ੈਲਾਨੀ ਮਾਤਾ ਦੇ ਮੰਦਿਰ ਕੋਲ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਤੋਂ 8 ਫਾਇਰ ਹੋ ਹਨ ਪਰ ਅਜੇ ਤੱਕ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਏਸੀਪੀ ਨਾਰਥ ਰਿਸ਼ਭ ਭੋਲਾ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਿਲ ਕੀਤੀ ਹੈ। ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ।