ETV Bharat / state

ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 6 ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ - arms smuggling module arrested - ARMS SMUGGLING MODULE ARRESTED

ਅੰਮ੍ਰਿਤਸਰ ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਕਾਰਵਾਈ ਕਰਦੇ ਹੋਏ ਦੋ ਅੰਤਰਰਾਜੀ ਹਥਿਆਰਾਂ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਸਕਰ ਹਥਿਆਰਾਂ ਦੀ ਖੇਪ ਪਹੁੰਚਾਉਣ ਪਹੁੰਚੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਤੋਂ ਹਥਿਆਰਾਂ ਸਮੇਤ ਫੜ ਲਿਆ।

module arrested with 6 arms
ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ (etv bharat punjab (ਰਿਪੋਟਰ ਅੰਮ੍ਰਿਤਸਰ))
author img

By ETV Bharat Punjabi Team

Published : Jul 15, 2024, 5:31 PM IST

ਜਾਂਚ ਅਫਸਰ (etv bharat punjab (ਰਿਪੋਟਰ ਅੰਮ੍ਰਿਤਸਰ))

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।

ਰੇਲਵੇ ਸਟੇਸ਼ਨ ਅੰਮ੍ਰਿਤਸਰ ਨੇੜਿਓਂ ਕਾਬੂ: ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਇੱਕ ਆਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੇੜਿਓਂ ਕਾਬੂ ਕਰ ਲਿਆ।

ਗ਼ੈਰਕਾਨੂੰਨੀ ਹਥਿਆਰਾਂ ਦੇ ਡੀਲਰ: ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿੱਧੇ ਤੌਰ 'ਤੇ ਐਮਪੀ ਸਥਿਤ ਗ਼ੈਰਕਾਨੂੰਨੀ ਹਥਿਆਰਾਂ ਦੇ ਡੀਲਰ ਦੇ ਸੰਪਰਕ ਵਿੱਚ ਸਨ। ਉਹਨਾਂ ਅੱਗੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਉਕਤ ਮੁਲਜ਼ਮ ਹਥਿਆਰਾਂ ਦੀ ਖੇਪ ਲੈਣ ਲਈ ਬੱਸ ਰਾਹੀਂ ਐਮਪੀ ਗਏ ਸਨ ਅਤੇ ਉਥੋਂ ਰੇਲ ਰਾਹੀਂ ਅੰਮ੍ਰਿਤਸਰ ਵਾਪਸ ਪਰਤੇ ਸਨ। ਡੀਜੀਪੀ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਵੱਲੋਂ ਐਮਪੀ ਆਧਾਰਤ ਹਥਿਆਰਾਂ ਦੇ ਡੀਲਰ ਤੋਂ ਪਿਛਲੇ ਦੋ ਮਹੀਨਿਆਂ ਵਿੱਚ ਖਰੀਦੀ ਗਈ ਇਹ ਦੂਜੀ ਖੇਪ ਹੈ, ਜਿਸ ਦੀ ਪੁਲੀਸ ਨੇ ਪਛਾਣ ਕਰ ਲਈ ਹੈ। ਬਾਕੀ ਬਚੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਮੱਧ ਪ੍ਰਦੇਸ਼ ਤੋਂ ਚੱਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨੱਥ ਪਾਉਣ ਵਾਸਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਮੁਲਜ਼ਮਾਂ ਨੇ ਖੁਲਾਸਾ ਕੀਤਾ: ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਹਥਿਆਰਾਂ ਦੀ ਇਹ ਖੇਪ ਅਪਰਾਧਿਕ ਅਨਸਰਾਂ ਨੂੰ ਅੱਗੇ ਵੇਚਣ ਲਈ ਖਰੀਦੀ ਸੀ ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਸਕਣ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਮਹੀਨਾ ਪਹਿਲਾਂ ਹਰੀਕੇ ਇਲਾਕੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ .32 ਬੋਰ ਦੇ ਦੋ ਪਿਸਤੌਲ ਵੇਚਣ ਦੀ ਗੱਲ ਵੀ ਕਬੂਲੀ ਹੈ। ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 42 ਮਿਤੀ 14.07.2024 ਦਰਜ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.