ਅੰਮ੍ਰਿਤਸਰ: ਪਿਛਲੇ ਮਹੀਨੇ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਅਧੀਨ ਆਉਂਦੇ ਇਲਾਕੇ ਦੇ ਵਿੱਚ ਇੱਕ ਔਰਤ ਸਮੇਤ ਪੰਜ ਲੋਕਾਂ ਉੱਤੇ ਸਵਾ ਕਿਲੋ ਸੋਨਾ ਗਬਨ ਕਰਨ ਦਾ ਇਲਜ਼ਾਮ ਲੱਗਾ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਔਰਤ ਸਮੇਤ ਪੰਜ ਲੋਕਾਂ ਉੱਤੇ ਮਾਮਲਾ ਦਰਜ ਕੀਤਾ ਸੀ। ਪੰਜੇ ਮੁਲਜ਼ਮ ਇੱਕ ਹੀ ਪਰਿਵਾਰ ਦੇ ਸਨ ਅਤੇ ਇਸੇ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਹੁਣ ਦੋ ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਜਿਨਾਂ ਦੀ ਪਹਿਚਾਣ ਹਰਵਿੰਦਰ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ ਵਿੱਚ ਹੋਈ ਹੈ।
ਰਿਸ਼ਤੇਦਾਰਾਂ ਦਾ ਹੀ ਕੀਤਾ ਸੋਨਾ ਗਬਨ: ਪੁਲਿਸ ਨੇ ਇਹਨਾਂ ਦੋਵਾਂ ਦੇ ਕੋਲੋਂ 277 ਗ੍ਰਾਮ ਸੋਨਾ ਵੀ ਬਰਾਮਦ ਕਰ ਲਿਆ ਹੈ। ਅੱਜ ਪੁਲਿਸ ਵੱਲੋਂ ਇਹਨਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਵੱਲੋਂ ਆਪਣੇ ਰਿਸ਼ਤੇਦਾਰ ਕੋਲੋਂ ਸਵਾ ਕਿਲੋ ਸੋਨਾ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਵਿੱਚ ਪੁਲਿਸ ਨੇ ਪੰਜ ਲੋਕਾਂ ਉੱਤੇ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਹਰਮੀਤ ਸਿੰਘ ਅਤੇ ਹਰਵਿੰਦਰ ਸਿੰਘ ਦੀ ਗ੍ਰਿਫਤਾਰੀ ਪੁਲਿਸ ਨੇ ਕੀਤੀ ਹੈ। ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਲੁਧਿਆਣੇ ਦੇ ਰਹਿਣ ਵਾਲੇ ਹਨ।
- ਭਗਵੰਤ ਮਾਨ ਨੇ ਸਾਫ਼ ਕੀਤੇ ਇਰਾਦੇ, ਪੰਜਾਬ ਦੀ ਆਉਣ ਵਾਲੀ ਪੀੜੀ ਦੇ ਸਿਰੋਂ ਹਟੇਗਾ ਵੱਡਾ ਖ਼ਤਰਾ, ਹੋਣ ਵਾਲੀ ਹੈ ਵੱਡੀ ਕਾਰਵਾਈ - anti narcotics force
- ਮਲੇਰਕੋਟਲਾ 'ਚ ਜੰਮੂ ਕਟੜਾ ਐੱਕਸਪ੍ਰੈੱਸ ਵੇਅ ਬਣਿਆ ਜੰਗ ਦਾ ਮੈਦਾਨ, ਕਿਸਾਨਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਜਾਣੋਂ ਮਾਮਲਾ - farmers clash with the police
- ਅੰਮ੍ਰਿਤਸਰ ਹਵਾਈ ਅੱਡੇ 'ਤੇ ਡਰੋਨ ਦੀ ਮੂਵਮੈਂਟ, ਕਈ ਘੰਟੇ ਦੇਰੀ ਨਾਲ ਉੱਡੀਆਂ ਫਲਾਈਟਾਂ - Drone Activity in Airport
ਮੁਲਜ਼ਮਾਂ ਉੱਤੇ ਸਖ਼ਤ ਕਾਰਵਾਈ: ਇੱਥੇ ਦੱਸਣ ਯੋਗ ਹੈ ਕਿ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਉੱਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਕੋਲੋਂ ਭਾਰੀ ਮਾਤਰਾ ਦੇ ਵਿੱਚ ਚੋਰੀ ਦਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ। ਉੱਥੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਇਹਨਾਂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ।ਜਲਦ ਹੀ ਇਹਨਾਂ ਮੁਲਜ਼ਮਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਲੁੱਟ ਅਤੇ ਖੋਹ ਦੇ ਮਾਮਲੇ ਦੇ ਵਿੱਚ ਜ਼ੀਰੋ ਟੋਲਰੈਂਸ ਰੱਖੀ ਹੋਈ ਹੈ ਅਤੇ ਡੀਜੀਪੀ ਪੰਜਾਬ ਅਤੇ ਮੁੱਖ ਮੰਤਰੀ ਵੱਲੋਂ ਜੋ ਹਦਾਇਤਾਂ ਨੇ ਉਸ ਮੁਤਾਬਿਕ ਸਖਤ ਕਾਰਵਾਈ ਕੀਤੀ ਜਾ ਰਹੀ ਹੈ।