ਫਿਰੋਜ਼ਪੁਰ : ਪੰਜਾਬ ਅੰਦਰ ਬੇਸ਼ੱਕ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ 'ਤੇ ਠੱਲ੍ਹ ਪਾਉਣ ਅਤੇ ਨਸ਼ੇ ਦਾ ਖ਼ਾਤਮਾ ਕਰਨ ਦੇ ਦਾਅਵੇ ਕੀਤੇ ਜਾਂਦੇ ਹੋਣ, ਪਰ ਬਾਵਜੂਦ ਇਸ ਦੇ ਪੰਜਾਬ ਦੇ ਨੌਜਵਾਨ ਨਸ਼ੇ ਕਾਰਨ ਮੌਤ ਦੇ ਮੂੰਹ ਚ ਜਾ ਰਹੇ ਹਨ। ਪਿੰਡਾਂ ਵਿੱਚ ਨਸ਼ਾ ਅੱਜ ਵੀ ਧੜੱਲੇ ਨਾਲ ਵਿਕ ਰਿਹਾ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਮੱਲਾਵਾਲਾ ਦੇ ਪਿੰਡ ਆਲੇਵਾਲਾ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਉਸ ਦੀ ਲਾਸ਼ ਖੇਤਾਂ ਵਿੱਚ ਪਈ ਮਿਲੀ ਹੈ।
ਪਿੰਡ ਦੇ ਲੋਕ ਹੀ ਧੜ੍ਹਲੇ ਨਾਲ ਵੇਚ ਰਹੇ ਨਸ਼ਾ
ਮ੍ਰਿਤਕ ਨੌਜਵਾਨ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਉਮਰ ਕਰੀਬ 22 ਸਾਲ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਨਸ਼ੇ 'ਤੇ ਲਾਇਆ ਸੀ। ਪਿੰਡ ਵਿੱਚ ਉਕਤ ਵਿਅਕਤੀਆਂ ਵੱਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਗੁਰਸੇਵਕ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਕਾਰਨ ਉਸ ਦਾ ਲੜਕਾ ਨਸ਼ਾ ਕਰਨ ਦਾ ਆਦੀ ਹੋ ਗਿਆ।
- ... ਤਾਂ ਅੱਜ ਹੈ ਦੂਜਾ ਸ਼ਰਾਧ; ਜਾਣੋ ਇਸ ਵਾਰ ਸ਼ਰਾਧਾਂ ਦੀ ਤਰੀਕ ਨੂੰ ਲੈ ਕੇ ਕਿਉਂ ਹੋਈ ਕਨਫਿਊਜ਼ਨ, ਕਦੋਂ ਹੈ ਆਖਰੀ ਸ਼ਰਾਧ ਅਤੇ ਨਰਾਤਿਆਂ ਦਾ ਅਗਾਜ਼ - First and Last Shradh
- ਨਸ਼ਾ ਤਸਕਰੀ ਦੇ ਇਲਜ਼ਾਮਾਂ 'ਚ ਘਿਰੇ ਡੀਐੱਸਪੀ ਵਵਿੰਦਰ ਮਹਾਜਨ ਹੋਏ ਰੁਪੋਸ਼, ਚੰਡੀਗੜ੍ਹ ਸਪੈਸ਼ਲ ਫੋਰਸ ਲੱਭਣ ਲਈ ਪਹੁੰਚੀ ਅੰਮ੍ਰਿਤਸਰ - DSP Vavinder Mahajan absconded
- ਮਥੁਰਾ 'ਚ ਮਾਲ ਗੱਡੀ ਦੇ 27 ਡੱਬੇ ਪਟੜੀ ਤੋਂ ਉਤਰੇ,; ਰੇਲਵੇ ਲਾਈਨਾਂ 'ਤੇ ਖਿੱਲਰਿਆ ਕੋਲਾ, ਵੰਦੇ ਭਾਰਤ ਸਣੇ 32 ਟਰੇਨਾਂ ਰੱਦ - GOODS TRAIN DERAIL
ਪੰਜਾਬ ਦਾ ਰੱਬ ਹੀ ਰਾਖਾ
ਇਸ ਕਾਰਨ ਅੱਜ ਉਨ੍ਹਾਂ ਦੇ ਪੁੱਤ ਨੂੰ ਨਸ਼ੇ ਰੂਪੀ ਦੈਂਤ ਨੇ ਨਿਗਲ ਲਿਆ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਪਿੰਡ 'ਚੋਂ ਸਰਕਾਰ ਅਤੇ ਪ੍ਰਸ਼ਾਸਨ ਨਸ਼ਾ ਬੰਦ ਨਹੀਂ ਕਰਵਾ ਸਕਦਾ, ਤਾਂ ਫਿਰ ਪੰਜਾਬ ਦਾ ਤਾਂ ਰੱਬ ਹੀ ਰਾਖਾ ਹੈ। ਪਿੰਡ ਵਾਸੀਆਂ ਨੇ ਪਿੰਡ ਆਲੇਵਾਲਾ ਦੇ ਕੁੱਝ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ 'ਤੇ ਪੁਲਿਸ ਨਾਲ ਮਿਲੀ-ਭੁਗਤ ਕਰਕੇ ਨਸ਼ਾ ਵੇਚਣ ਦੇ ਇਲਜ਼ਾਮ ਲਗਾਏ ਹਨ। ਇਸ ਕਾਰਨ ਅੱਜ ਉਸ ਦੇ ਲੜਕੇ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ ਹੈ। ਉਸ ਦੀ ਲਾਸ਼ ਖੇਤਾਂ ਵਿੱਚੋਂ ਮਿਲੀ ਹੈ।
ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਘਟਨਾ ਸਥਾਨ 'ਤੇ ਪਹੁੰਚ ਗਈ। ਮ੍ਰਿਤਕ ਦੇ ਪਿਤਾ ਗੁਰਸੇਵਕ ਸਿੰਘ ਤੇ ਪਿੰਡ ਦੇ ਮੌਹਤਬਰ ਵਿਅਕਤੀਆਂ ਨੇ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਸਬੰਧੀ ਪੁਲਿਸ ਥਾਣਾ ਮੱਲਾਂਵਾਲਾ, ਡੀਐਸਪੀ ਜ਼ੀਰਾ ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਜਾਣੂ ਕਰਵਾਇਆ ਜਾ ਚੁੱਕਿਆ ਹੈ।