ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਨੌਸ਼ਹਿਰਾ ਕਲਾਂ 'ਚ ਅੱਗ ਲੱਗਣ ਨਾਲ 25 ਏਕੜ ਕਣਕ ਸੜ ਕੇ ਸਵਾਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਖੇਤਾਂ ਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਹੋਣ ਨਾਲ ਇਹ ਦੁੱਖਦਾਈ ਘਟਨਾ ਵਾਪਰੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਅੱਜ ਨੌਸ਼ਹਿਰਾ ਕਲਾਂ ਪਿੰਡ ਦੇ ਵਿੱਚ 25 ਏਕੜ ਦੇ ਕਰੀਬ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਉਨ੍ਹਾਂ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦੇ ਸ਼ੋਰਟ ਸਰਕਟ ਹੋਣ ਦੇ ਕਾਰਨ ਇਹ ਸਾਰੀ ਫਸਲ ਸੜ ਕੇ ਤਬਾਹ ਹੋ ਗਈ ਹੈ।
'ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਹੈ ਸਾਰੀ ਗਲਤੀ': ਉਨ੍ਹਾਂ ਕਿਹਾ ਕਿ ਇਹ ਸਾਰੀ ਗਲਤੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗਲਤੀ ਤੇ ਕਾਰਨ ਅੱਜ ਸਾਡੀ ਛੇ ਮਹੀਨੇ ਦੀ ਪੁੱਤਾਂ ਵਾਂਗੂ ਫਾਲੀ ਹੋਈ ਫਸਲ ਸਾਰੀ ਸੜ ਕੇ ਸਵਾਹ ਹੋ ਗਈ ਹੈ। ਉੱਥੇ ਹੀ ਕਿਸਾਨ ਆਗੂ ਨੇ ਸਰਕਾਰ ਕੋਲੋਂ ਕਿਹਾ ਕਿ ਬਿਜਲੀ ਵਿਭਾਗ ਵਲੋਂ ਇਸ ਦੀ ਭਰਭਾਈ ਕਰਵਾਈ ਜਾਵੇ ਉਨ੍ਹਾਂ ਕਿਹਾ ਕਿ ਮੌਕੇ ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਵੀ ਪੁੱਜੀਆਂ, ਪਰ ਤਕਨੀਕੀ ਖਰਾਬੀ ਹੋਣ ਕਰਕੇ ਉਨਾਂ ਚਿਰ ਤੱਕ ਸਾਰੀ ਫਸਲ ਸੜ ਕੇ ਸਵਾਹ ਹੋ ਚੁੱਕੀ ਸੀ। ਅਸੀਂ ਪ੍ਰਸ਼ਾਸਨ ਕੋਲੋਂ ਇਹੀ ਮੰਗ ਕਰਦੇ ਹਾਂ ਕਿ ਸਾਡੀ ਛੇ ਮਹੀਨੇ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਸਾਨੂੰ ਹਰਜਾਨਾ ਭਰਿਆ ਜਾਵੇ।
ਆਲੇ ਦੁਆਲੇ ਦੇ ਪਿੰਡ ਵਾਸੀਆਂ ਨੇ ਪਾਇਆ ਅੱਗ ਤੇ ਕਾਬੂ: ਉਨ੍ਹਾਂ ਕਿਹਾ ਕਿ ਆਲੇ ਦੁਆਲੇ ਦੇ ਪਿੰਡ ਵਾਸੀਆਂ ਦੀ ਕੜੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ, ਪਰ ਸਾਡੀ ਜਿਹੜੀ ਇਹ ਫਸਲ ਅੱਗ ਲੱਗਣ ਕਰਕੇ ਸਾਰੀ ਸੜ ਕੇ ਸਵਾਹ ਹੋ ਚੁੱਕੀ ਹੈ। ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਸਾਡੀ ਇਹ ਫਸਲ ਇਸ ਵੇਲੇ ਸਵਾਹ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਨਹੀਂ ਸਰਕਾਰ ਤੋਂ ਮੁਆਵਜੇ ਦੀ ਉਮੀਦ ਤੇ ਨਹੀਂ ਹੈ ਪਰ ਘਟੋ ਘੱਟ ਘਟਨਾ ਲਈ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
- ਅੰਮ੍ਰਿਤਪਾਲ ਵੱਲੋਂ ਚੋਣਾਂ ਲੜਨ ਦੀ ਖਬਰ ਤੇ ਉਸ ਦੀ ਮਾਤਾ ਦਾ ਬਿਆਨ ਆਇਆ ਸਾਹਮਣੇ, ਕਿਹਾ- ਅਜੇ ਨਹੀਂ ਹੋਈ ਕੋਈ ਪੁਸ਼ਟੀ - Amritpal will contest the election
- ਸੀਬੀਐਸਈ ਵੱਲੋਂ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਹੋਇਆ ਟ੍ਰੇਨਿੰਗ ਪ੍ਰੋਗਰਾਮ, 50 ਘੰਟੇ ਦੀ ਹਰ ਪ੍ਰਿੰਸੀਪਲ ਅਤੇ ਅਧਿਆਪਕ ਲਈ ਟ੍ਰੇਨਿੰਗ ਲਾਜ਼ਮੀ - Training of principals and teachers
- ਪੰਜਾਬ ਦੇ ਸਾਬਕਾ ਸੀਐੱਮ ਚੰਨੀ ਉੱਤੇ ਨੀਲ ਗਰਗ ਨੇ ਸਾਧਿਆ ਨਿਸ਼ਾਨਾ, ਕਿਹਾ- ਇੱਕ ਜੂਨ ਤੋਂ ਬਾਅਦ ਚੰਨੀ ਦੀ ਗ੍ਰਿਫ਼ਤਾਰੀ ਤੈਅ - arrest of former Punjab CM