ਚੰਡੀਗੜ੍ਹ : ਕੇਂਦਰ ਖਿਲਾਫ ਮੋਰਚਾ ਲਾਏ ਹੋਏ ਕਿਸਾਨਾਂ ਨੂੰ ਅੱਜ 27ਵਾਂ ਦਿਨ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਕਿਸਾਨ ਵੱਖ ਵੱਖ ਥਾਵਾਂ ਉੱਤੇ ਆਪਣੇ ਹੱਕਾਂ ਲਈ ਧਰਨਾ ਲਾਕੇ ਬੈਠੇ ਹੋਏ ਹਨ ਉਥੇ ਹੀ ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਖੜ੍ਹੇ ਹਨ। ਇਸ ਅੰਦੋਲਨ ਵਿੱਚ ਕਿਸਾਨਾਂ ਨੂੰ ਅਜੇ ਤੱਕ ਕੁਝ ਹਾਸਿਲ ਤਾਂ ਨਹੀਂ ਹੋਇਆ ਪਰ ਗੁਆਇਆ ਬਹੁਤ ਕੁਝ ਹੈ। ਕਿਸਾਨ ਅੰਦੋਲਨ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਅਤੇ ਬਾਕੀ ਕਿਸਾਨ ਵੀਰ ਸ਼ਾਮਿਲ ਹਨ। ਪਰ ਫਿਰ ਵੀ ਕਿਸਾਨ ਆਗੂਆਂ ਦਾ ਹੋਂਸਲਾ ਨਹੀਂ ਟੁੱਟਿਆ ਅਤੇ ਕਿਸਾਨ ਅਜੇ ਵੀ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਬਾਰਡਰਾਂ ਉੱਤੇ ਡਟੇ ਹੋਏ ਹਨ।
ਚਾਰ ਦੌਰ ਦੀ ਅਸਫਲ ਮੀਟਿੰਗ : ਦੱਸਣਯੋਗ ਹੈ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਇਸ ਸਬੰਧੀ ਅੰਦੋਲਨ ਉਲੀਕਣ ਤੋਂ ਪਹਿਲਾਂ ਕਿਸਾਨ ਆਗੂਆਂ ਦੀ ਸਰਕਾਰ ਨਾਲ ਚਾਰ ਦੌਰ ਦੀ ਗੱਲਬਾਤ ਹੋਈ ਜੋ ਕਿ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਹੜਤਾਲ 'ਤੇ ਰਹਿਣਗੇ।
- ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਤਰੀਕ ਨੂੰ ਦਿੱਲੀ ਵਿੱਚ ਮਹਾਂ-ਪੰਚਾਇਤ ਦਾ ਆਯੋਜਨ, ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਰੇਲਾਂ ਅਤੇ ਗੱਡੀਆਂ ਰਾਹੀਂ ਕਰਨਗੇ ਦਿੱਲੀ ਵੱਲ ਕੂਚ
- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ, ਬਠਿੰਡਾ ਦੇ ICU 'ਚ ਦਾਖਲ
- ਪੂਰੇ ਪੰਜਾਬ ਵਿੱਚ ਅੱਜ ਕਿਸਾਨਾਂ ਵੱਲੋਂ 12 ਤੋਂ 4 ਵਜੇ ਤੱਕ ਰੇਲ ਰੋਕੋ ਅੰਦੋਲਨ, ਲੁਧਿਆਣਾ ਦੇ ਪਿੰਡ ਸਾਹਨੇਵਾਲ 'ਚ ਕਿਸਾਨਾਂ ਵੱਲੋਂ ਰੇਲ ਪੱਟੜੀਆਂ ਤੇ ਲਗਾਇਆ ਜਾਮ
ਕਿਸਾਨਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ : ਉਥੇ ਹੀ, ਦੂਜੇ ਪਾਸੇ ਹੁਣ ਕਿਸਾਨਾਂ ਵੱਲੋਂ ਹਰਿਆਣਾ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਕੇਰਲ, ਕਰਨਾਟਕ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਰਾਜਾਂ ਵਿੱਚ ਐਤਵਾਰ ਨੂੰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਰੇਲ ਰੋਕੋ ਅੰਦੋਲਨ ਵੀ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀ ਸੁਣਵਾਈ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਨੂੰ ਅਜਿਹੀਆਂ ਕਲਾਂ ਦੇਣੀਆਂ ਪੈਣਗੀਆਂ, ਕਿਉਂਕਿ ਕੁਝ ਲੋਕਾਂ ਵੱਲੋਂ ਕਿਸਾਨਾਂ ਦੇ ਇਸ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਆਪਣੀ ਨੀਂਹ ਮਜਬੂਤ ਕਰ ਰਹੇ ਹਾਂ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਡੱਬਵਾਲੀ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾਵੇਗੀ ਅਤੇ ਅਗਲੀ ਰਣਨੀਤੀ ਲਈ ਕਿਸਾਨ ਜਲਦੀ ਹੀ ਮੀਟਿੰਗ ਵੀ ਕਰਨਗੇ।
ਕਿਸਾਨਾਂ ਦਾ ਸੰਘਰਸ਼ ਜਾਰੀ: ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਦਿੱਲੀ ਨੂੰ ਕੂਚ 13 ਫਰਵਰੀ ਨੂੰ ਸਵੇਰੇ 10 ਵਜੇ ਕੀਤੀ ਗਈ ਸੀ। ਪੰਜਾਬ ਤੋਂ ਕਿਸਾਨ 12 ਫਰਵਰੀ ਦੀ ਸ਼ਾਮ ਨੂੰ ਸ਼ੰਭੂ ਸਰਹੱਦ 'ਤੇ ਪਹੁੰਚੇ। 13 ਫਰਵਰੀ ਦੀ ਸਵੇਰ ਨੂੰ ਉਨ੍ਹਾਂ ਨੇ ਹਰਿਆਣਾ ਪੁਲਿਸ ਦੀ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਜਵਾਬ ਵਿੱਚ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਰਬੜ ਦੀਆਂ ਗੋਲੀਆਂ ਚਲਾਈਆਂ। ਸ਼ੰਭੂ ਵਾਂਗ ਖਨੌਰੀ ਅਤੇ ਡੱਬਵਾਲੀ ਸਰਹੱਦ 'ਤੇ ਵੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਸ਼ੰਭੂ ਸਰਹੱਦ 'ਤੇ ਝੜਪ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਸਿੱਧੀ ਗੋਲੀਬਾਰੀ ਕੀਤੀ। ਇਸ ਦੌਰਾਨ ਕਿਸਾਨਾਂ ਦਾ ਸੰਘਰਸ਼ ਜਾਰੀ ਰਿਹਾ ਅਤੇ ਸ਼ੁਭਕਰਨ ਸਿੰਘ ਨਾਮ ਦੇ ਨੌਜਵਾਨ ਕਿਸਾਨ ਦੀ ਮੌਤ ਵੀ ਹੋਈ। ਜਿਸ ਦਾ ਸਸਕਾਰ ਹਫਤੇ ਬਾਅਦ ਕਿਸਾਨਾਂ ਵੱਲੋਂ ਕੀਤਾ ਗਿਆ। ਉਥੇ ਹੀ, ਬੀਤੇ ਦਿਨ ਕਿਸਾਨਾਂ ਵੱਲੋਂ 10 ਮਾਰਚ ਨੂੰ 100 ਤੋਂ ਵੱਧ ਥਾਵਾਂ 'ਤੇ ਰੇਲ ਗੱਡੀਆਂ ਰੋਕੀਆਂ ਗਈਆਂ ਅਤੇ ਕਿਸਾਨਾਂ ਨੇ ਕਿਹਾ ਕਿ ਹੁਣ ਅਗਲੀ ਮੀਟਿੰਗ ਵਿਚ ਐਲਾਨ ਕੀਤੇ ਜਾਣਗੇ ਕਿ ਅਗਲੀ ਰਣਨੀਤੀ ਕੀ ਹੋਵੇਗੀ।