ਜਲੰਧਰ : ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਉੱਤੇ ਠੱਲ ਪਾਉਂਦੇ ਹੋਏ ਲਗਾਤਾਰ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਜੋ ਕਿ ਕਾਨੂੰਨ ਨੂੰ ਹੱਥਾਂ ਵਿੱਚ ਲੈਕੇ ਅਪਰਾਧ ਕਰਦੇ ਹਨ। ਅਜਿਹਾ ਹੀ ਮਾਮਲਾ ਜਲੰਧਰ 'ਚ ਸਾਹਮਣੇ ਆਇਆ ਹੈ ਜਿਥੇ ਅੰਮ੍ਰਿਤਸਰ ਪੁਲਿਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ 'ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਕੀਤੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਇਹਨਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।
ਰਾਜਦੀਪ ਕਤਲ ਕੇਸ 'ਚ ਸੀ ਫਰਾਰ : 3 ਮੁਲਜ਼ਮਾਂ ਨੂੰ ਜਲੰਧਰ ਸਿਟੀ ਪੁਲਿਸ ਨੇ ਸ਼ਹਿਰ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਤਿੰਨ ਵਿੱਚੋਂ ਦੋ ਮੁਲਜ਼ਮਾਂ ਨੇ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਦੇ ਸਾਹਮਣੇ ਰਾਜਦੀਪ ਨਾਮਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲਕੀਤਾ ਸੀ। ਪੁਲਿਸ ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਇਹ ਹਥਿਆਰ ਉਕਤ ਦੋਸ਼ੀਆਂ ਨੇ ਆਪਣੇ ਵਿਰੋਧੀ ਗੈਂਗ 'ਤੇ ਹਮਲਾ ਕਰਨ ਲਈ ਦਿੱਤੇ ਸਨ। ਇੰਨਾ ਹੀ ਨਹੀਂ ਫੜ੍ਹੇ ਗਏ ਮੁਲਜ਼ਮ ਜਲਦੀ ਹੀ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ । ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਡੀਜੀਪੀ ਨੇ ਟਵੀਟ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ : ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਕੇ ਕਿਹਾ- ਜਲਦੀ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਜੱਗੂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਦੋਸ਼ੀ ਹਥਿਆਰ ਅਤੇ ਹੋਰ ਸਮਾਨ ਕਿੱਥੋਂ ਲੈ ਕੇ ਆਉਂਦੇ ਸਨ।
- ਫਰੀਦਕੋਟ ਤੋਂ ਆਜ਼ਾਦ ਚੋਣ ਲੜਨਗੇ ਬੇਅੰਤ ਸਿੰਘ ਦੇ ਪੁੱਤ ਸਰਬਜੀਤ ਸਿੰਘ ਖਾਲਸਾ - Lok Sabha Elections
- ਫ਼ਰੀਦਕੋਟ ਟਿਕਟ ਲਈ ਅਜੇਪਾਲ ਸਿੰਘ ਰੰਧਾਵਾ ਦਾ ਦਾਅਵਾ, ਕਿਹਾ- 'ਮੁੰਹਮਦ ਸਦੀਕ ਦੀ ਥਾਂ ਕਾਂਗਰਸ ਮੈਨੂੰ ਦੇਵੇਗੀ ਟਿਕਟ' - Lok sabha election 2024
- ਅੰਮ੍ਰਿਤਸਰ 'ਚ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੌੜ, ਪਰਿਵਾਰ ਨੇ ਪਤਨੀ 'ਤੇ ਜਤਾਇਆ ਕਤਲ ਦਾ ਸ਼ੱਕ - Amritsar youth death
ਜਾਣੋ ਕੀ ਸੀ ਪੂਰਾ ਮਾਮਲਾ : ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿੱਚ 24 ਮਾਰਚ ਦੀ ਰਾਤ ਨੂੰ ਹਕੀਮਾ ਗੇਟ ਥਾਣੇ ਦੇ ਬਾਹਰ ਅਣਪਛਾਤੇ ਬਦਮਾਸ਼ਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮੌਕੇ ਵਿਨੂੰ ਨਾਂ ਦਾ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ। ਕਿ ਅਚਾਨਕ ਅੱਗੋਂ ਬਾਈਕ ਸਵਾਰ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਵੀਨੂੰ ਨੇ ਹਮਲਾਵਰਾਂ ਤੋਂ ਬਚਣ ਲਈ ਥਾਣੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਨੇ ਥਾਣੇ ਦੇ ਗੇਟ ਸਾਹਮਣੇ ਹੀ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਗੋਲੀ ਲੱਗਣ ਨਾਲ ਰਾਜਦੀਪ ਉਰਫ ਵੀਨੂੰ ਦੀ ਮੌਤ ਹੋ ਗਈ।