ETV Bharat / state

ਵਿਆਹ ਸਮਾਗਮ 'ਚੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਜੀਆਂ ਦੀ ਹੋਈ ਮੌਤ, ਮ੍ਰਿਤਕਾਂ 'ਚ ਸ਼ਾਮਿਲ ਬੱਚੀ - 3 PEOPLE DIED IN A ROAD ACCIDENT

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਅਧੀਨ ਕਾਰ ਤੇ ਟੈਂਕਰ ਵਿਚਕਾਰ ਹੋਈ ਟੱਕਰ 'ਚ ਕਾਰ ਸਵਾਰ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ।

3 members of the same family die in a horrific collision between a car and a truck, a girl is among the deceased
ਵਿਆਹ ਸਮਾਗਮ 'ਚੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਜੀਆਂ ਦੀ ਹੋਈ ਮੌਤ, (Etv Bharat)
author img

By ETV Bharat Punjabi Team

Published : Jan 17, 2025, 1:38 PM IST

ਹੁਸ਼ਿਆਰਪੁਰ: ਬੀਤੇ ਦਿਨੀਂ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ 'ਚ ਕਾਰ ਅਤੇ ਟੈਂਕਰ ਵਿਚਕਾਰ ਹੋਈ ਟੱਕਰ ਵਿੱਚ ਕਾਰ ਵਿੱਚ ਸਫ਼ਰ ਕਰ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਸੱਤ ਸਾਲ ਦੀ ਬੱਚੀ ਵੀ ਸ਼ਾਮਲ ਸੀ। ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜਾਂਚ ਸ਼ੁਰੂ ਕੀਤੀ।

ਵਿਆਹ ਸਮਾਗਮ 'ਚੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਜੀਆਂ ਦੀ ਹੋਈ ਮੌਤ, (Etv Bharat)

ਵਿਆਹ ਸਮਾਗਮ ਤੋਂ ਪਰਤ ਰਿਹਾ ਸੀ ਪਰਿਵਾਰ

ਮ੍ਰਿਤਕਾਂ ਦੀ ਪਛਾਣ ਗੁਰਨਾਮ ਸਿੰਘ (45), ਉਸਦੀ ਪਤਨੀ ਵਰਿੰਦਰ ਕੌਰ (42) ਅਤੇ ਧੀ ਸੀਰਤ (7) ਵਜੋਂ ਹੋਈ ਹੈ, ਜੋ ਸਾਰੇ ਬਲਾਚੌਰ ਦੇ ਪਿੰਡ ਮਾਨੇਵਾਲ ਦੇ ਰਹਿਣ ਵਾਲੇ ਹਨ।ਜਾਣਕਾਰੀ ਅਨੁਸਾਰ ਪੂਰਾ ਪਰਿਵਾਰ ਕੋਟ ਫਤੂਹੀ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਆਲਟੋ ਕਾਰ ਵਿੱਚ ਘਰ ਪਰਤ ਰਿਹਾ ਸੀ। ਇਸ ਦੌਰਾਨ ਗਲਤ ਦਿਸ਼ਾ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਦੋਵਾਂ ਗੱਡੀਆਂ ਵਿਚਕਾਰ ਇੱਕ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਆਲਟੋ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਹਸਪਤਾਲ ਜਾਂਦੇ ਸਮੇਂ ਹੋਈਆਂ ਦੋ ਮੌਤਾਂ

ਜ਼ਿਕਰਯੋਗ ਹੈ ਕਿ ਇਸ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਫੌਰੀ ਤੌਰ 'ਤੇ ਮਦਦ ਕਰਦਿਆਂ ਮੁਢੱਲੀ ਸਹਾਇਤਾ ਕੀਤੀ। ਇਸ ਦੋਰਾਨ ਹਾਦਸੇ ਵਿੱਚ ਜ਼ਖਮੀ ਔਰਤ ਵਰਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੁਰਨਾਮ ਅਤੇ ਧੀ ਸੀਰਤ ਨੂੰ ਨੇੜਲੇ ਲੋਕਾਂ ਨੇ ਜ਼ਖਮੀ ਹਾਲਤ ਵਿੱਚ ਬੰਗਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਗੱਡੀ ਉੱਥੇ ਹੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਚੌਂਕੀ ਸੈਲਾ ਖੁਰਦ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਫਰਾਰ ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.