ਹੁਸ਼ਿਆਰਪੁਰ: ਕੱਲ ਹਰਿਆਣਾ ਦੇ ਪਲਵਲ ਵਿੱਚ ਬੱਸ ਨੂੰ ਅੱਗ ਲੱਗਣ ਕਾਰਨ ਜਿੱਥੇ ਪੰਜਾਬ ਦੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ ਹੀ ਛੇ ਲੋਕ ਹੁਸ਼ਿਆਰਪੁਰ ਦੇ ਨਾਲ ਸੰਬਧਿਤ ਸਨ, ਜਿਨ੍ਹਾਂ ਵਿੱਚੋਂ ਦੋ ਜਣਿਆਂ ਦਾ ਅੱਜ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਪੂਰਾ ਸ਼ਹਿਰ ਨੇ ਨਮ ਅੱਖਾਂ ਨਾਲ ਇਨ੍ਹਾਂ ਦੋਨਾਂ ਨੂੰ ਵਿਦਾਈ ਦਿੱਤੀ ਗਈ। ਇਸ ਮੌਕੇ ਤੇ ਧਾਰਮਿਕ ਸਖਸ਼ੀਅਤਾਂ ਦੇ ਨਾਲ-ਨਾਲ ਰਾਜਨੀਤਿਕ ਲੋਕਾਂ ਨੇ ਵੀ ਸ਼ਿਰਕਤ ਕੀਤੀ ਅਤੇ ਅੰਤਿਮ ਵਿਦਾਈ ਦਿੱਤੀ ਗਈ।
ਸ਼ਹਿਰ ਵਿੱਚ ਮਾਤਮ ਦਾ ਮਾਹੌਲ : ਇਸ ਮੌਕੇ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਇਹ ਜੋ ਘਟਨਾ ਹੋਈ ਹੈ ਬੜੀ ਹੀ ਦਰਦਨਾਕ ਘਟਨਾ ਹੈ। ਇਸ ਲਈ ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪੂਰੇ ਸ਼ਹਿਰ ਵਿੱਚ ਮਾਤਮ ਦਾ ਮਾਹੌਲ ਹੈ ਅਤੇ ਉਨ੍ਹਾਂ ਕਿਹਾ ਕਿ ਅੱਜ ਉਹ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਿਸੇ ਵੀ ਕਿਸਮ ਦੀ ਲੋੜ ਹੋਵੇ ਤਾਂ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਆਮ ਆਦਮੀ ਪਾਰਟੀ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ: ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਐਮ.ਐਲ.ਏ. ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਸਾਰੇ ਲੋਕ ਧਾਰਮਿਕ ਸਥਾਨ ਤੇ ਮੱਥਾ ਟੇਕਣ ਗਏ ਸਨ। ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਅਜਿਹੀ ਘਟਨਾ ਉਨ੍ਹਾਂ ਦੇ ਨਾਲ ਵਾਪਰ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਰਿਵਾਰ ਨਾਲ ਹਰ ਪੱਖ ਤੋਂ ਖੜੀ ਹੈ ਤੇ ਜੇਕਰ ਪਰਿਵਾਰ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਸਰਕਾਰ ਉਨ੍ਹਾਂ ਦੀ ਦਿੱਕਤ ਦੂਰ ਕਰੇਗੀ।