ਮਾਨਸਾ: ਅੱਜ (5 ਸਤੰਬਰ) ਦਾ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਕਾਫੀ ਖਾਸ ਮਹੱਤਤਾ ਰੱਖਦਾ ਹੈ, ਕਿਉਂਕਿ ਅੱਜ ਪੂਰੇ ਦੇਸ਼ ਵਿੱਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ, ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਅਧਿਆਪਕ ਦਿਵਸ ਮੌਕੇ ਮਾਨਸਾ ਜ਼ਿਲ੍ਹੇ ਦੇ ਛੇ ਮਿਹਨਤੀ ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕਰਨਗੇ।
6 ਅਧਿਆਪਕਾਂ ਨੂੰ ਸਟੇਟ ਐਵਾਰਡ ਲਈ ਚੁਣਿਆ: ਇਨ੍ਹਾਂ ਅਧਿਆਪਕਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ (ਕੁੜੀਆਂ) ਗੁਰਮੀਤ ਸਿੰਘ ਸਿੱਧੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ (ਕੁੜੀਆਂ) ਦੇ ਪੰਜਾਬੀ ਅਧਿਆਪਕ ਵਿਨੋਦ ਕੁਮਾਰ ਮਿੱਤਲ, ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ ਦੇ ਮੁੱਖ ਅਧਿਆਪਕ ਕਸ਼ਮੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਬੱਛੋਆਣਾ ਦੇ ਈਟੀਟੀ ਅਧਿਆਪਕ ਰਣਜੀਤ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਦੇ ਈਟੀਟੀ ਅਧਿਆਪਕ ਮਹਿੰਦਰਪਾਲ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ।
ਅਣਥੱਕ ਮਿਹਨਤ ਦਾ ਨਤੀਜਾ: ਉਕਤ ਮਿਹਨਤੀ ਅਧਿਆਪਕਾਂ ਨੂੰ ਸਟੇਟ ਐਵਾਰਡ ਲਈ ਚੁਣੇ ਜਾਣ ਉਤੇ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਸਿੱਖਿਆ) ਮਦਨ ਲਾਲ ਕਟਾਰੀਆ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬੁਢਲਾਡਾ ਅਤੇ ਬਰੇਟਾ ਅਮਨਦੀਪ ਸਿੰਘ ਔਲਖ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਾਨਸਾ ਸਤਪਾਲ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਰਦੂਲਗੜ੍ਹ ਲਖਵਿੰਦਰ ਸਿੰਘ, ਨਵਨੀਤ ਕੱਕੜ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਅੱਪਰ ਪ੍ਰਾਇਮਰੀ), ਅੰਮ੍ਰਿਤਵੀਰ ਸਿੰਘ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਪ੍ਰਾਇਮਰੀ) ਨੇ ਵਧਾਈ ਦਿੱਤੀ।
ਉਕਤ ਅਧਿਕਾਰੀਆਂ ਨੇ ਦੱਸਿਆ ਕਿ ਜਿੰਨ੍ਹਾਂ ਅਧਿਆਪਕਾਂ ਦੀ ਸਟੇਟ ਐਵਾਰਡ ਲਈ ਚੋਣ ਹੋਈ ਹੈ, ਉਹ ਬਹੁਤ ਹੀ ਮਿਹਨਤੀ ਹਨ ਅਤੇ ਆਪੋ-ਆਪਣੇ ਖੇਤਰ ਵਿੱਚ ਨਿਪੁੰਨ ਅਤੇ ਆਪਣੇ ਕਿੱਤੇ ਪ੍ਰਤੀ ਪੂਰੇ ਵਫਾਦਾਰ ਅਤੇ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: