ETV Bharat / state

ਅਟਾਰੀ ਵਾਹਗਾ ਸਰਹੱਦ 'ਤੇ ਬੀਐਸਐਫ ਵੱਲੋਂ ਜਸ਼ਨ-ਏ-ਆਜ਼ਾਦੀ; ਬੀਐਸਐਫ ਡੀਆਈਜੀ ਨੇ ਲਹਿਰਾਇਆ ਤਿਰੰਗਾ, ਕਿਹਾ- ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ... - 78th Independence Day

author img

By ETV Bharat Punjabi Team

Published : Aug 15, 2024, 8:45 AM IST

Updated : Aug 15, 2024, 10:31 AM IST

78th Independence Day At Attari Wagah Border: ਦੇਸ਼ ਵਿੱਚ ਅੱਜ 78ਵੇਂ ਆਜ਼ਾਦੀ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ-ਪਾਕਿਸਤਾਨ ਸੀਮਾ ਅਟਾਰੀ ਵਾਹਗਾ ਸਰਹੱਦ 'ਤੇ ਵੀ ਬੀਐਸਐਫ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਡੀਆਈਜੀ ਐਸ ਐਸ ਚੰਦੇਲ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਗਈ। ਪੜ੍ਹੋ ਪੂਰੀ ਖ਼ਬਰ।

78th Independence Day At Attari Wagah Border
ਬੀਐਸਐਫ ਵੱਲੋਂ ਜਸ਼ਨ-ਏ-ਆਜ਼ਾਦੀ (Etv bharat)
ਬੀਐਸਐਫ ਵੱਲੋਂ ਜਸ਼ਨ-ਏ-ਆਜ਼ਾਦੀ (Etv Bharat (ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ: ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਭਾਰਤ ਆਜ਼ਾਦ ਹੋਇਆ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ।

ਬੀਐਸਐਫ ਦੇ ਡੀਆਈਜੀ ਨੇ ਲਹਿਰਾਇਆ ਤਿਰੰਗਾ: ਸੁਤੰਤਰਤਾ ਦਿਵਸ ਦੇ ਮੌਕੇ 'ਤੇ, ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ 'ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਿਖੇ ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਦੀ ਤਰਫੋਂ ਤਿਰੰਗਾ ਲਹਿਰਾਇਆ ਅਤੇ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਡੀਆਈਜੀ ਐਸ ਐਸ ਚੰਦੇਲ ਦੀ ਤਰਫ਼ੋਂ ਬੀਐਸਐਫ ਦੇ ਜਵਾਨਾਂ ਨੂੰ ਮਠਿਆਈਆਂ ਭੇਟ ਕੀਤੀਆਂ ਗਈਆਂ।

ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ : ਇਸ ਮੌਕੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹੇ, ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ। ਇਸ ਮੌਕੇ ਸਾਰਿਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭਕਾਮਨਾਵਾਂ।

ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਵਿਵਸਥਾ ਦੇ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਭਾਵੇਂ ਉਹ ਗੁਆਂਢੀ ਮੁਲਕ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਸਭ ਸਾਡੇ ਪਰਿਵਾਰ ਵਾਂਗ ਹੈ।

Last Updated : Aug 15, 2024, 10:31 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.