ਤਰਨ ਤਾਰਨ: ਇੱਕ ਪਾਸੇ ਪੰਜਾਬ ਪੁਲਿਸ ਕ੍ਰਾਇਮ ਨੂੰ ਖਤਮ ਕਰਨ 'ਤੇ ਜ਼ੋਰ ਦੇ ਰਹੀ ਤਾਂ ਆਏ ਦੂਜੇ ਤੀਜੇ ਦਿਨ ਕੋਈ ਲੁੱਟ ਦੀ ਵਾਰਦਾਤ ਸਾਹਮਣੇ ਆ ਜਾਂਦੀ ਹੈ। ਅਜਹਾ ਹੀ ਇੱਕ ਮਾਮਲਾ ਤਰਨਤਾਰਨ ਦੇ ਕਸਬਾ ਝਬਾਲ ਤੋਂ ਸਾਹਮਣੇ ਆਇਆ ਹੈ, ਜਿਥੇ ਕਸਬਾ ਝਬਾਲ ’ਚ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਨੂੰ ਦਿਨ ਦਿਹਾੜੇ ਬੁਲਟ ਮੋਟਰਸਾਈਕਲ ’ਤੇ ਆਏ ਦੋ ਲੁਟੇਰਿਆਂ ਨੇ ਲੁੱਟ ਦਾ ਸ਼ਿਕਾਰ ਬਣਾ ਲਿਆ। ਇਸ ਦੌਰਾਨ ਲੁਟੇਰੇ ਬੈਂਕ ਦੇ ਸੁਰੱਖਿਆ ਗਾਰਡ ਦੀ ਬੰਦੂਕ ਤੱਕ ਖੋਹ ਕੇ ਆਪਣੇ ਨਾਲ ਲੈ ਗਏ। ਜਾਣਕਾਰੀ ਅਨੁਸਾਰ ਲੁਟੇੁਰਿਆਂ ਵਲੋਂ ਅੱਠ ਤੋਂ ਨੌਂ ਲੱਖ ਦੀ ਲੁੱਟ ਇਸ ਵਾਰਦਾਤ 'ਚ ਕੀਤੀ ਗਈ ਹੈ।
ਹੈਲਪਟ ਪਾ ਕੇ ਬੈਂਕ 'ਚ ਕੀਤੀ ਲੁੱਟ: ਹਾਲਾਂਕਿ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ’ਤੇ ਐੱਸਐੱਸਪੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਦੁਪਹਿਰ ਬਾਅਦ ਬੁਲਟ ਮੋਟਰਸਾਈਕਲ ’ਤੇ ਦੋ ਲੋਕ ਬੈਂਕ ’ਚ ਆਏ ਤੇ ਨਕਦੀ ਤੋਂ ਇਲਾਵਾ ਗਾਰਡ ਦੀ ਬੰਦੂਕ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਉਕਤ ਲੁਟੇਰਿਆਂ ਨੇ ਕੁਝ ਦੂਰੀ ’ਤੇ ਮੋਟਰਸਾਈਕਲ ਛੱਡ ਦਿੱਤਾ ਤੇ ਇਕ ਕਾਰ ਵਿਚ ਬੈਠ ਕੇ ਫਰਾਰ ਹੋ ਗਏ। ਇਸ ਵਾਰਦਾਤ ਦੌਰਾਨ ਖਾਸ ਗੱਲ ਇਹ ਰਹੀ ਕਿ ਦੋਵੇਂ ਬਦਮਾਸ਼ਾਂ ਨੇ ਲੁੱਟ ਦੀ ਵਾਰਦਾਤ ਸਮੇਂ ਸਿਰ 'ਤੇ ਹੈਲਮਟ ਪਾਏ ਹੋਏ ਸਨ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ।
ਵਾਰਦਾਤ 'ਚ ਵਰਤਿਆ ਮੋਟਰਸਾਈਕਲ ਬਰਾਮਦ: ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਦੁਪਹਿਰ 2:47 'ਤੇ ਦੋ ਬਦਮਾਸ਼ ਬੈਂਕ 'ਚ ਦਾਖ਼ਲ ਹੁੰਦੇ ਹਨ ਅਤੇ ਦੋ ਮਿੰਟ 'ਚ ਹੀ ਬੈਂਕ ਕੈਸ਼ੀਅਰ ਕੋਲ ਪਏ ਪੈਸਿਆਂ ਨੂੰ ਬੰਦੂਕ ਦੇ ਦਮ 'ਤੇ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਮੋਟਰਸਾਈਕਲ 'ਤੇ ਭੱਜੇ ਪਰ ਰਾਹ 'ਚ ਉਸ ਨੂੰ ਸੁੱਟ ਕੇ ਕਿਸੇ ਹੋਰ ਵਾਹਨ 'ਚ ਚਲੇ ਗਏ। ਜਿਸ ਸਬੰਧੀ ਬੈਂਕ ਮੁਲਾਜ਼ਮਾਂ ਨੇ ਬਦਮਾਸ਼ਾਂ ਦਾ ਪਿੱਛਾ ਕੀਤਾ, ਉਨ੍ਹਾਂ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਲੋਂ ਵਰਤਿਆ ਮੋਟਰਸਾਈਲ ਬਰਮਾਦ ਕਰ ਲਿਆ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੈਂਕ ਅਧਿਕਾਰੀਆਂ ਅਨੁਸਾਰ ਅੱਠ ਤੋਂ ਨੌਂ ਲੱਖ ਦੀ ਲੁੱਟ ਹੋਈ ਹੈ ਪਰ ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
- ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ ਮਾਨ
- ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਿਲ ਦੇ ਦੌਰੇ ਦੇ ਮਾਮਲੇ ਵਿੱਚ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਪੰਜਾਬ STEMI ਪ੍ਰੋਜੈਕਟ ਸ਼ੁਰੂ
- ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ