ਹੁਸ਼ਿਆਰਪੁਰ: ਬੀਤੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਜੇਜੋਂ ਵਿਖੇ 12 ਵਜੇ ਦੇ ਕਰੀਬ ਹੋਏ ਮੰਦਭਾਗੇ ਹਾਦਸੇ ਤੋਂ ਬਾਅਦ ਜਿੱਥੇ 9 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਇੱਕ ਵਿਅਕਤੀ ਦੀ ਜਾਨ ਬਚਾਈ ਗਈ। ਜਿਨ੍ਹਾਂ ਵਿੱਚੋਂ 9 ਵਿਅਕਤੀਆਂ ਦਾ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਹੈ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ: ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਤੋਂ ਇੱਕ ਪਰਿਵਾਰ ਨਵਾਂ ਸ਼ਹਿਰ ਵਿਆਹ ਲਈ ਨੋਵਾ ਗੱਡੀ ਕਰਾ ਕੇ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਜੇਜੋਂ ਦੇ ਕਾਜਵੇ ਵਿੱਚ ਪਾਣੀ ਜਿਆਦਾ ਆਇਆ ਹੋਣ ਕਾਰਨ ਉਹ ਗੱਡੀ ਪਾਣੀ ਵਿੱਚ ਰੁੜ ਗਈ। ਇਸ ਮੌਕੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਨਾਲ ਹੀ ਪੀੜਤ ਪਰਿਵਾਰਾਂ ਨੂੰ ਚਾਰ-ਚਾਰ ਲੱਖ ਦੀ ਮਾਲੀ ਸਹਾਇਤਾ ਦੇਣ ਦੀ ਗੱਲ ਆਖੀ ਹੈ।
ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਹਨ ਨਾਲ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਦੁੱਖਦਾਇਕ ਘਟਨਾ ਹੈ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਸਰਕਾਰ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਲਾਸ਼ ਨੂੰ ਬਰਾਮਦ ਕਰਨ ਦੀ ਹਿੰਮਤ ਦਿਖਾਈ: ਇਸ ਮੌਕੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਤੋਂ ਬਾਅਦ ਸਰਕਾਰ ਵੱਲੋਂ ਸਭ ਤੋਂ ਵੱਡਾ ਕੰਮ ਇਹ ਹੈ ਕਿ ਜਿਸ ਥਾਂ 'ਤੇ ਇਹ ਘਟਨਾ ਵਾਪਰੀ ਸੀ। ਉਸ ਥਾਂ 'ਤੇ ਤੁਰੰਤ ਪੁਲ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਇਸ ਤਬਾਹੀ ਤੋਂ ਬਚਿਆ ਜਾ ਸਕੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰ ਸਕੇ। ਜਿਨ੍ਹਾਂ ਲੋਕਾਂ ਨੇ ਕੱਲ੍ਹ ਉਨ੍ਹਾਂ ਦੀ ਲਾਸ਼ ਨੂੰ ਬਰਾਮਦ ਕਰਨ ਦੀ ਹਿੰਮਤ ਦਿਖਾਈ, ਉਨ੍ਹਾਂ ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ।
- 6 ਮਹੀਨੇ ਤੋਂ ਬੰਦ ਸ਼ੰਭੂ ਬਾਰਡਰ 'ਤੇ ਸੁਪਰੀਮ ਕੋਰਟ ਸਖ਼ਤ; ਰਾਹ ਖੋਲ੍ਹਣ ਹਫਤੇ ਦਾ ਸਮਾਂ, ਸੁਪਰੀਮ ਕੋਰਟ ਨੇ ਕਿਹਾ- ਜਲਦੀ ਹਟਾਓ ਟਰੈਕਟਰ ... - Supreme Court On Shambhu border
- ਕੋਲਕਾਤਾ 'ਚ ਮਹਿਲਾ ਡਾਕਟਰ ਨਾਲ ਦਰਿੰਦਗੀ ਤੇ ਕਤਲ; ਪੰਜਾਬ ਸਣੇ ਦੇਸ਼ ਭਰ ਦੇ ਡਾਕਟਰਾਂ 'ਚ ਰੋਸ, ਜਾਣੋ ਪੂਰਾ ਮਾਮਲਾ - Kolkata Doctor Rape And Murder
- ਅੱਜ ਵੀ ਪੁਰਾਣੇ ਰੀਤੀ ਰਿਵਾਜਾਂ ਨਾਲ ਤਿਆਰ ਹੁੰਦਾ ਹੈ ਧੀਆਂ ਲਈ ਸੰਧਾਰਾ, ਭੱਠੀ 'ਤੇ ਬਣਦੇ ਬਿਸਕੁੱਟ, ਜਾਣੋ ਹੋਰ ਕੀ ਕੁਝ ਹੁੰਦਾ ਖਾਸ - sandhara prepared in ludhiana