ETV Bharat / state

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੰਮ੍ਰਿਤਸਰ ਦੀ 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਨੇ ਤਿਆਰ ਕੀਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਸੁੰਦਰ ਸਕੈੱਚ - PRAKASH GURPURAB GURU RAMDAS JI

ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੰਮ੍ਰਿਤਸਰ ਦੀ 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਨੇ ਗੁਰੂ ਜੀ ਦਾ ਸਕੈੱਚ ਬਣਾਇਆ।

PRAKASH GURPURAB GURU RAMDAS JI
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ (ETV Bharat (ਪੱਤਰਕਾਰ , ਅੰਮ੍ਰਿਤਸਰ))
author img

By ETV Bharat Punjabi Team

Published : Oct 19, 2024, 10:43 AM IST

ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਗੁਰਪੁਰਬ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਬਹੁਤ ਹੀ ਵੱਡੇ ਪੱਧਰ 'ਤੇ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਗੁਰੂ ਨਗਰੀ ਅੰਮ੍ਰਿਤਸਰ ਦੀ ਰਹਿਣ ਵਾਲੀ 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੀ ਇੱਕ ਖਾਸ ਸੁੰਦਰ ਤਸਵੀਰ ਤਿਆਰ ਕੀਤੀ ਗਈ ਹੈ।

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ (ETV Bharat (ਪੱਤਰਕਾਰ , ਅੰਮ੍ਰਿਤਸਰ))

ਪਹਿਲਾਂ ਵੀ ਬਹੁਤ ਸਾਰੇ ਗੁਰੂਆਂ ਦੀਆਂ ਤਸਵੀਰਾਂ ਬਣਾ ਚੁੱਕੀ

ਦੱਸ ਦੇਈਏ ਕਿ ਗੁਰਸੀਰਤ ਕੌਰ ਮੱਲ੍ਹੀ ਵੱਲੋਂ ਕੁਝ ਹੀ ਘੰਟਿਆਂ ਦੀ ਕੜੀ ਮਿਹਨਤ ਤੋਂ ਬਾਅਦ ਇਸ ਤਸਵੀਰ ਨੂੰ ਬਣਾਇਆ ਗਿਆ ਹੈ। ਗੁਰਸੀਰਤ ਕੌਰ ਨੇ ਦੱਸਿਆ ਹੈ ਕਿ ਉਹ ਪਹਿਲਾਂ ਵੀ ਬਹੁਤ ਸਾਰੇ ਗੁਰੂਆਂ ਦੀਆਂ ਤਸਵੀਰਾਂ ਬਣਾ ਚੁੱਕੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਗੁਰਸੀਰਤ ਕੌਰ ਮੱਲ੍ਹੀ ਨੇ ਕਿਹਾ ਕਿ ਉਹ ਸੱਤਵੀਂ ਕਲਾਸ ਵਿੱਚ ਪੜ੍ਹਦੀ ਹੈ ਅਤੇ ਉਸ ਨੂੰ ਤਸਵੀਰਾਂ ਬਣਾਉਣ ਦਾ ਸ਼ੌਂਕ ਹੈ, ਸਿੱਖਾਂ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਸ ਵੱਲੋਂ ਇਹ ਸੁੰਦਰ ਤਸਵੀਰ ਕੜੀ ਮਿਹਨਤ ਕਰਕੇ ਬਣਾਈ ਗਈ ਹੈ।

ਸਾਰਿਆਂ ਨੂੰ ਰਲ ਮਿਲ ਕੇ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਚਾਹੀਦਾ

ਗੁਰਸੀਰਤ ਕੌਰ ਨੇ ਸਿੱਖਾਂ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ । ਉੱਥੇ ਹੀ ਗੁਰਸੀਰਤ ਦਾ ਕਹਿਣਾ ਹੈ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਵਸਾਈ ਨਗਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਜਰੂਰਤ ਹੈ। ਗੁਰਸੀਰਤ ਕੌਰ ਨੇ ਕਿਹਾ ਕਿ ਸਾਨੂੰ ਆਉਣ ਵਾਲੀ ਪੀੜੀ ਨੂੰ ਵੀ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਪੜਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਬਾਰੇ ਪਤਾ ਲੱਗ ਸਕੇ। ਗੁਰਸੀਰਤ ਕੌਰ ਇਹ ਵੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਆਪਸੀ ਭਾਈਚਾਰਕ ਸਾਂਝ ਦੇ ਨਾਲ ਰਹਿਣਾ ਚਾਹੀਦਾ ਹੈ।

ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ

ਉੱਥੇ ਹੀ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂ ਅੱਜ ਗੁਰੂ ਘਰ ਵਿੱਚ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਪਹੁੰਚ ਰਹੇ ਹਨ। ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਸੁੰਦਰ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਇਸ ਮੌਕੇ ਗੁਰੂਘਰ ਆਈਆਂ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ 490 ਵੈ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਦੇ ਲਈ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਪਹੁੰਚ ਰਹੀਆਂ ਹਨ। ਜਿਸ ਦੇ ਚਲਦੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਦੇਸ਼ੀ ਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਵਟ ਕੀਤੀ ਹੋਈ ਹੈ।

ਸ੍ਰੀ ਗੁਰੂ ਰਾਮ ਦਾਸ ਜੀ ਦਾ ਜੀਵਨ ਵੇਰਵਾ

ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ 24 ਸਤੰਬਰ 1534 ਨੂੰ ਲਾਹੌਰ ਦੇ ਪਿੰਡ ਚੂੰਨਾ ਮੰਡੀ ਵਿਖੇ ਹੋਇਆ ਸੀ। ਉਨ੍ਹਾਂ ਦੇ ਦਾ ਨਾਂ ਗੂਰੂ ਹਰਿ ਦਾਸ ਜੀ ਅਤੇ ਮਾਤਾ ਦਾ ਨਾਂ ਦਇਆ ਜੀ ਸੀ। ਸ੍ਰੀ ਗੁਰੂ ਰਾਮਦਾਸ ਜੀ 1 ਸਤੰਬਰ 1574 ਤੋਂ 1 ਸਤੰਬਰ 1581 ਤੱਕ ਕੁੱਲ 7 ਸਾਲ ਗੁਰਗੱਦੀ ਦੇ ਵਿਰਾਜਮਾਨ ਰਹੇ। ਗੁਰੂ ਜੀ ਦਾ ਵਿਆਹ ਫਰਵਰੀ 1553 ਵਿੱਚ ਮਹਿਲ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੀ ਛੋਟੀ ਸਪੁੱਤਰੀ ਮਾਤਾ ਭਾਨੀ ਜੀ ਨਾਲ ਹੋਇਆ ਸੀ। ਉਨ੍ਹਾਂ ਦੇ ਤਿੰਨ ਸਾਹਿਬਜ਼ਾਦੇ ਪ੍ਰਿਥੀ ਚੰਦ, ਮਹਾਂਦੇਵ, ਗੁਰੂ ਅਰਜਨ ਦੇਵ ਜੀ ਸਨ। ਗੁਰੂ ਜੀ ਨੇ ਪਿੰਡ ਤੁੰਗ ਦੇ ਜ਼ਿੰਮੀਦਾਰਾਂ ਤੋਂ 700 ਅਕਬਰੀ ਰੁਪਏ ਦੇ ਕੇ 500 ਵਿਘੇ ਜ਼ਮੀਨ ਖਰੀਦੀ ਸੀ। ਉਨ੍ਹਾਂ ਨੇ ਅੰਮ੍ਰਿਤਸਰ ਖੁਦਵਾਈ ਕਰਵਾਕੇ ਇੱਕ ਬਸਤੀ ਵਸਾਈ ਸੀ ਜਿਸਦਾ ਨਾਮ 1574 ਵਿੱਚ ਗੁਰੂ ਦਾ ਚੱਕ ਰੱਖਿਆ ਗਿਆ ਸੀ। ਉਸਤੋਂ ਬਾਅਦ ਗੁਰੂ ਅਰਜਨ ਦੇਵ ਜੀ ਨੇ ਇਸਦਾ ਨਾਮ ਰਾਮਦਾਸ ਜੀ ਰੱਖਿਆ ਸੀ। 1577 ਵਿੱਚ ਗੁਰੂ ਜੀ ਨੇ ਇਸਦੀ ਨੀਂਹ ਰੱਖੀ ਸੀ ਅਤੇ ਬਆਦ ਵਿੱਚ ਸਰੋਵਰ ਦੀ ਮਹਿਮਾ ਕਾਰਨ ਇਸਦਾ ਨਾਮ ਅੰਮ੍ਰਿਤਸਰ ਹੋ ਗਿਆ। ਗੁਰੂ ਜੀ ਸਭ ਤੋਂ ਪਹਿਲਾਂ 22 ਨਵੰਬਰ 1664 ਦੇ ਦਿਨ ਗੁਰੂ ਦਾ ਚੱਕ (ਹੁਣ ਅੰਮ੍ਰਿਤਸਰ) ਗਏ। ਗੁਰੂ ਦਾ ਚੱਕ ਵਿਚ ਹਰਜੀ (ਪੁੱਤਰ ਮਿਹਰਬਾਨ ਤੇ ਪੋਤਾ ਪ੍ਰਿਥੀ ਚੰਦ ਮੀਣਾ) ਅਤੇ ਉਸ ਦੇ ਪੁੱਤਰਾਂ ਨੇ ਆਪ ਜੀ ਨੂੰ 'ਜੀ ਆਇਆਂ' ਆਖਿਆ। ਗੁਰੂ ਸਾਹਿਬ ਨੇ ਦਰਬਾਰ ਸਾਹਿਬ ਦੇ ਮੁੱਖ ਗੇਟ 'ਤੇ, ਅਕਾਲ ਤਖਤ ਸਾਹਿਬ ਦੇ ਨੇੜੇ, ਇਕ ਟਿੱਬੇ 'ਤੇ ਦੀਵਾਨ ਸਜਾਇਆ (ਇਸ ਥਾਂ ਹੁਣ ਗੁਰਦੁਆਰਾ ਥੜ੍ਹਾ ਸਾਹਿਬ ਬਣਿਆ ਹੋਇਆ ਹੈ)।

ਸੁਭਾਅ ਅਤੇ ਪ੍ਰੀਖਿਆ

ਆਪ ਜੀ ਮਿਠ ਬੋਲੜੇ ਸਨ। ਨਿਮਰਤਾ, ਦਇਆ, ਪ੍ਰੇਮ ਅਤੇ ਉਦਾਰਤਾ ਦੇ ਗੁਣਾਂ ਨਾਲ ਭਰਪੂਰ ਸਨ ਜਿਸ ਦਾ ਪਰਤੱਖ ਸਬੂਤ ਗੁਰੂ ਅਮਰਦਾਸ ਜੀ ਵੱਲੋਂ ਲਈ ਪ੍ਰੀਖਿਆ ਵੇਲੇ ਮਿਲਦਾ ਹੈ। ਬਾਉਲੀ ਦੀ ਉਸਾਰੀ ਦੇਖਣ ਲਈ ਇਕ ਥੜ੍ਹਾ ਬਨਾਉਣ ਵਾਸਤੇ ਆਖਿਆ। ਗੁਰੂ ਸਾਹਿਬ ਜੀ ਨੇ ਆਪਣੇ ਵੱਡੇ ਜਵਾਈ ਰਾਮਾ ਜੀ ਅਤੇ ਛੋਟੇ ਜੇਠਾ ਜੀ ਨੂੰ ਥੜ੍ਹੇ ਬਣਾਉਣ ਵਾਸਤੇ ਆਖਿਆ। ਰਾਮਾ ਜੀ ਨੇ ਤਾਂ ਗੁਰੂ ਜੀ ਵੱਲੋਂ ਬਾਰ-ਬਾਰ ਥੜ੍ਹਾ ਢਾਉਣ ’ਤੇ ਗੁੱਸਾ ਮਨਾਇਆ ਪਰ ਜੇਠਾ ਜੀ ਨੇ ਦੋ ਵਾਰ ਥੜ੍ਹਾ ਢਾਏ ਜਾਣ ’ਤੇ ਵੀ ਬੜੀ ਨਿਮ੍ਰਤਾ ਨਾਲ ਆਖਿਆ ‘‘ਮੈਂ ਤਾਂ ਅਣਜਾਨ ਤੇ ਭੁਲਣਹਾਰ ਹਾਂ ਪਰ ਤੁਸੀਂ ਤਾਂ ਕ੍ਰਿਪਾਲੂ ਹੋ। ਬਾਰ ਬਾਰ ਭੁੱਲਾਂ ਬਖ਼ਸ਼ਦੇ ਹੋ।’’ ਇਹ ਮੇਰੀ ਅਗਿਆਨਤਾ ਹੈ ਕਿ ਆਪ ਜੀ ਜੋ ਮੈਨੂੰ ਸਮਝਾਉਂਦੇ ਹੋ, ਮੈਂ ਆਪ ਜੀ ਦਾ ਕਿਹਾ ਚੰਗੀ ਤਰ੍ਹਾਂ ਸਮਝ ਨਹੀਂ ਸਕਦਾ। ਗੁਰੂ ਰਾਮਦਾਸ ਜੀ ਦੀ ਨਿਮਰਤਾ ਦਾ ਹੋਰ ਪ੍ਰਮਾਣ ਇਤਿਹਾਸ ਵਿੱਚੋਂ ਮਿਲਦਾ ਹੈ ਕਿ ਜਦ ਗੁਰੂ ਨਾਨਕ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਆਪ ਜੀ ਨੂੰ ਪੁੱਛਿਆ ਕਿ ਇਤਨਾ ਲੰਬਾ ਦਾੜ੍ਹਾ ਕਿਉਂ ਰੱਖਿਆ ਹੋਇਆ ਹੈ ਤਾਂ ਆਪ ਨੇ ਆਖਿਆ ਕਿ ਆਪ ਜੈਸੇ ਗੁਰਮੁਖਾਂ ਦੇ ਚਰਨ ਝਾੜਨ ਲਈ ਹੈ। ਬਾਬਾ ਜੀ ਬਹੁਤ ਪ੍ਰਭਾਵਿਤ ਹੋਏ ਅਤੇ ਆਖਿਆ ਕਿ ਤੁਹਾਡੀ ਮਹਿਮਾਂ ਪਹਿਲੇ ਹੀ ਬਹੁਤ ਸੁਣੀ ਸੀ ਹੁਣ ਪਰਤੱਖ ਵੇਖ ਵੀ ਲਈ ਹੈ।

ਦ੍ਰਿੜ੍ਹਤਾ

ਗੁਰੂ ਰਾਮਦਾਸ ਜੀ ਦ੍ਰਿੜ੍ਹਤਾ ਦੇ ਪੁੰਜ ਸਨ। ਗੁਰਗੱਦੀ ’ਤੇ ਬੈਠਣ ਤੋਂ ਪਹਿਲਾਂ ਆਪ ਜੀ ਨੂੰ ਗੁਰੂ ਅਮਰਦਾਸ ਜੀ ਨੇ ਗੁਰਮਤਿ ਦਾ ਪੱਖ ਪੇਸ਼ ਕਰਨ ਲਈ ਲਹੌਰ ਅਕਬਰ ਦੇ ਦਰਬਾਰ ਵਿੱਚ ਭੇਜਿਆ ਸੀ ਕਿਉਂਕਿ ਜਾਤ ਅਭਿਮਾਨੀਆਂ, ਕਰਮਕਾਂਡੀਆਂ ਅਤੇ ਗੁਰਮਤਿ ਵਿਚਾਰਧਾਰਾ ਦੇ ਵਿਰੋਧੀਆਂ ਨੇ ਗੁਰੂ ਅਮਰਦਾਸ ਜੀ ’ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸਿੱਖ ਧਰਮ ਦੇ ਪ੍ਰਚਾਰ ਵਿਰੁਧ, ਰਾਜ ਦਰਬਾਰ ਵਿੱਚ ਇਕ ਲੰਮੀ ਚੌੜੀ ਸ਼ਿਕਾਇਤ ਦਰਜ ਕਰਵਾਈ ਸੀ। (ਗੁਰੂ) ਰਾਮਦਾਸ ਜੀ ਨੇ ਸਾਰੇ ਇਤਰਾਜਾਂ ਦਾ ਬੜੇ ਵਿਸਥਾਰ, ਧੀਰਜ ਤੇ ਨਿਡਰਤਾ ਨਾਲ ਉੱਤਰ ਦਿੱਤਾ। ਇਸ ਤਰ੍ਹਾਂ ਵਿਰੋਧੀਆਂ ਨੂੰ ਹਾਰ ਦਾ ਮੂੰਹ ਵੇਖਣਾ ਪਇਆ ਅਤੇ ਅਕਬਰ ਦੇ ਦਿਲ ਵਿੱਚ ਸਿੱਖ ਸਤਿਗੁਰਾਂ ਅਤੇ ਗੁਰਮਤਿ ਸਿਧਾਂਤਾਂ ਪ੍ਰਤੀ ਪਿਆਰ ਅਤੇ ਸਤਿਕਾਰ ਪੈਦਾ ਹੋਇਆ। ਆਪਣੀ ਬਾਣੀ ਵਿੱਚ ਆਪ ਨੇ ਮਨਮਤੀਆਂ, ਭਰਮੀਆਂ, ਦੋਖੀਆਂ, ਗੁਰ ਨਿੰਦਕਾਂ ਅਤੇ ਖ਼ੁਦਗਰਜ਼ਾਂ ਨੂੰ ਖ਼ੂਬ ਸੁਣਾਈਆਂ ਹਨ ਇੱਥੋਂ ਤੱਕ ਕਿ ਆਪਣੇ ਪੁੱਤਰ ਪ੍ਰਿਥੀਏ ਨੂੰ ਵੀ ਖਰੀਆਂ ਖਰੀਆਂ ਆਖ ਦਿੱਤੀਆਂ।

ਗੁਰ ਸਿੱਖਾਂ ਨੂੰ ਉਪਦੇਸ

ਗੁਰੂ ਰਾਮਦਾਸ ਜੀ ਦਾ ਇਹ ਦ੍ਰਿੜ ਵਿਸ਼ਵਾਸ ਕਿ ਜਦ ਤੱਕ ਸੇਵਾ ਕਰਨ ਵਾਲੇ ਦੇ ਮਨ ਵਿੱਚ ਮਾਲਕ ਲਈ ਪਿਆਰ ਸਤਿਕਾਰ ਨਹੀਂ ਉਹ ਤਨੋਂ ਮਨੋਂ ਸੇਵਾ ਕਰ ਹੀ ਨਹੀਂ ਸਕਦਾ। ਇਸੇ ਕਰਕੇ ਆਪ ਗੁਰੂ ਅਮਰਦਾਸ ਜੀ ’ਤੇ ਰੱਬ ਵਰਗਾ ਵਿਸ਼ਵਾਸ ਕਰਦੇ ਸੀ। ਤਦੇ ਤਾਂ ਆਖਦੇ ਹਨ : ‘‘ਹਉ ਪਾਣੀ ਪਖਾ ਪੀਸਉ ਸੰਤ ਆਗੈ; ਪਗ ਮਲਿ ਮਲਿ, ਧੂਰਿ ਮੁਖਿ ਲਾਈਐ ॥’’ ਇਸੇ ਦ੍ਰਿੜਤਾ ਕਰਕੇ ਆਪ ‘ਧੰਨ ਗੁਰੂ ਰਾਮਦਾਸ’ ਬਣੇ ਪਰ ਜੀਵਨ ਵਿਚ ਹਉਮੈ ਨੂੰ ਲਾਗੇ ਨਹੀਂ ਆਉਣ ਦਿੱਤਾ ਸਗੋਂ ਨਿਸਕਾਮ ਹੋ ਕੇ ਸੇਵਾ ਕਰਨ ਦੀ ਪ੍ਰੇਰਣਾ ਕੀਤੀ : ‘‘ਵਿਚਿ ਹਉਮੈ, ਸੇਵਾ ਥਾਇ ਨ ਪਾਏ ॥ ਜਨਮਿ ਮਰੈ, ਫਿਰਿ ਆਵੈ ਜਾਏ ॥’’

ਸਾਹਿਤਕਾਰ ਤੇ ਸੰਗੀਤ ਦੇ ਪ੍ਰੇਮੀ

ਛੋਟੀ ਉਮਰ ਵਿੱਚ ਪੜ੍ਹਨ ਅਤੇ ਖੇਡਣ ਦੀ ਸੱਧਰ ਪੂਰੀ ਨਾ ਹੋ ਸਕੀ ਪਰ ਜਿਉਂ ਹੀ ਸਮਾਂ ਮਿਲਦਾ ਗਿਆ ਆਪ ਸੇਵਾ ਦੇ ਨਾਲ ਨਾਲ ਗੁਰੂ ਦਰਬਾਰ ਦੀ ਹਾਜ਼ਰੀ ਭਰਦੇ ਅਤੇ ਸੰਗੀਤ ਕਲਾ ਨੂੰ ਮਨ ਲਾ ਕੇ ਸਿਖਦੇ ਅਤੇ ਸਾਹਿਤ ਦੀ ਖੋਜ ਵੀ ਕਰਦੇ। ਆਪ ਜੀ ਦੀ ਬਾਣੀ ਵਿੱਚ ਇੱਕ ਮਹਾਨ ਸਾਹਿਤਕਾਰ, ਸੰਗੀਤ ਪ੍ਰੇਮੀ ਤੇ ਰਾਗ ਕਲਾ ਦੀਆਂ ਬਰੀਕੀਆਂ ਪ੍ਰਗਟ ਹੁੰਦੀਆਂ ਹਨ। ਜਿਸ ਦਾ ਗੁਰਬਾਣੀ ਦੇ ਵਿੱਚ ਇੱਕ ਉਮਾਹ ਅਤੇ ਨਵੇਂ ਨਵੇਂ ਸਬਦਾਂ ਦੀ ਘਾੜਤ ਤੋਂ ਪਤਾ ਲੱਗਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 22 ਵਾਰਾਂ ਵਿੱਚੋਂ 8 ਵਾਰਾਂ ਮੂਲ ਰੂਪ ਵਿੱਚ ਆਪ ਜੀ ਦੀਆਂ ਹਨ। ਇਹਨਾਂ ਵਾਰਾਂ ਵਿੱਚ ਗੁਰੂ ਸੂਰਮੇ ਦੀ ਜਿੱਤ ਅਤੇ ਨਿੰਦਕਾਂ, ਦੋਖੀਆਂ, ਦੁਸਟਾਂ ਅਤੇ ਚੁਗਲਖੋਰਾਂ ਦੀ ਹਾਰ ਵਿਖਾਈ ਹੈ। ਗੁਰੂ ਸਾਹਿਬ ਸ਼ਬਦ ਘੜਨ ਵਿੱਚ ਵਿਸ਼ੇਸ਼ ਮੁਹਾਰਤ ਰੱਖਦੇ ਸਨ ਅਤੇ ਇੱਕ ਸੁਜਾਨ ਜੌਹਰੀ ਦੀ ਤਰ੍ਹਾਂ ਸ਼ਬਦਾਂ ਨੂੰ ਨਗਾਂ ਦੀ ਤਰ੍ਹਾਂ ਯੋਗ ਥਾਂ ’ਤੇ ਜੜ੍ਹ ਦਿੰਦੇ ਸਨ। ਕਈ ਨਵੇਂ ਸ਼ਬਦਾਂ ਦੀ ਘਾੜਤ ਉਹਨਾਂ ਦੀ ਬਾਣੀ ਦੀ ਵਿਸ਼ੇਸ਼ਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.