ਅੰਮ੍ਰਿਤਸਰ: ਪੰਜਾਬ 'ਚ ਨਸ਼ੇ ਲਗਾਤਾਰ ਵਧਦੇ ਜਾ ਰਹੇ ਹਨ। ਨਸ਼ਿਆਂ ਕਾਰਨ ਹਰ ਰੋਜ਼ ਕਈ ਮਾਵਾਂ ਦੇ ਪੁੱਤ ਮਰਦੇ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਦੇ ਪਿੰਡ ਕਿਆਮਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ 23 ਸਾਲਾਂ ਦੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਨੌਜਵਾਨ ਦਾ ਨਾਮ ਮਨਸੇਵਕ ਸਿੰਘ ਪੁੱਤਰ ਤਰਲੋਚਨ ਸਿੰਘ ਦੱਸਿਆ ਜਾ ਰਿਹਾ ਹੈ, ਜੋ ਕਿ ਲੁਧਿਆਣਾ 'ਚ ਪੁਲਿਸ ਮੁਲਾਜ਼ਮ ਵਜੋਂ ਤਾਇਨਾਤ ਸੀ। ਇਸ ਸਬੰਧੀ ਪਤਾ ਲੱਗਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਨਸੇਵਕ ਸਿੰਘ ਲੁਧਿਆਣਾ ਵਿੱਚ ਪੁਲਿਸ ਦੀ ਡਿਊਟੀ ਕਰਦਾ ਸੀ ਅਤੇ ਉਹ ਘਰ ਛੁੱਟੀ ਆਇਆ ਹੋਇਆ ਸੀ, ਜਿੱਥੇ ਨਸ਼ੇ ਦਾ ਟੀਕਾ ਲਗਾਉਣ ਕਰਕੇ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮਨਸੇਵਕ ਸਿੰਘ ਨਸ਼ੇ ਦਾ ਆਦੀ ਸੀ ਅਤੇ ਸਾਨੂੰ ਇਸ ਬਾਰੇ ਨਹੀਂ ਪਤਾ ਸੀ, ਕਿਉਕਿ ਉਹ ਨਸ਼ਾ ਚੋਰੀ ਕਰਦਾ ਸੀ। ਦੱਸ ਦਈਏ ਕਿ ਮਨਸੇਵਕ ਸਿੰਘ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਪਿਤਾ ਦੀ ਨੌਕਰੀ ਮਨਸੇਵਕ ਸਿੰਘ ਨੂੰ ਮਿਲੀ ਸੀ। ਹੁਣ ਮਨਸੇਵਕ ਸਿੰਘ ਦੇ ਪਰਿਵਾਰਿਕ ਮੈਬਰਾਂ ਨੇ ਮੰਗ ਕੀਤੀ ਹੈ ਕਿ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
- ਪਠਾਨਕੋਟ ਦੀ ਲੀਚੀ ਪਹੁੰਚੇਗੀ ਲੰਡਨ, ਜਾਣੋਂ ਪਹਿਲੀ ਵਾਰ ਵਿਦੇਸ਼ ਨਿਰਯਾਤ ਹੋਈ ਲੀਚੀ 'ਚ ਕੀ ਹੈ ਖਾਸ - pathankot litchi exported
- ਹੁਣ ਪੰਜਾਬ ਦਾ ਹਰ ਜੰਮਦਾ ਬੱਚਾ ਕਰਜ਼ੇ ਦੇ ਬੋਝ ਹੇਠ ਦੱਬਿਆ! ਪੰਜਾਬ ਦੇ ਬੱਚਿਆਂ ਨੂੰ ਕਿਉਂ ਕਰਜ਼ੇ ਹੇਠ ਦੱਬ ਰਹੀ ਸਰਕਾਰ? - punjab mann government
- ਧਾਰਮਿਕ ਸਥਾਨਾਂ ਨੂੰ ਪਿਕਨਿਕ ਸਪੋਟ ਨਹੀਂ ਸਮਝਣਾ ਚਾਹੀਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ - Jathedar Giani Harpreet Singh
ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਅਜਨਾਲਾ ਦੇ ਪਿੰਡ ਕਿਆਮਪੁਰ 'ਚ ਮਨਸੇਵਕ ਸਿੰਘ ਨਾਂ ਦੇ ਨੌਜਵਾਨ ਦੀ ਲਾਸ਼ ਮਿਲੀ ਹੈ, ਜੋ ਕਿ ਲੁਧਿਆਣਾ 'ਚ ਪੁਲਿਸ ਮੁਲਾਜ਼ਮ ਵਜੋਂ ਕੰਮ ਕਰਦਾ ਸੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਕੋਲ੍ਹ ਨਸ਼ੇ ਦਾ ਕੋਈ ਟੀਕਾ ਨਹੀਂ ਮਿਲਿਆ ਹੈ। ਫਿਲਹਾਲ, ਮਨਸੇਵਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।