ਅੰਮ੍ਰਿਤਸਰ: ਵੱਖ ਵੱਖ ਸਿੱਖ ਸਮਾਗਮਾਂ ਦੇ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਿੱਖ ਜੱਥੇ ਅਕਸਰ ਗੁਰੂ ਸਾਹਿਬ ਦੇ ਦਰਸ਼ਨ ਦੀਦਾਰਾਂ ਅਤੇ ਧਾਰਮਿਕ ਸਮਾਗਮਾਂ ਦੇ ਵਿੱਚ ਸ਼ਮੂਲੀਅਤ ਕਰਨ ਦੇ ਲਈ ਪਾਕਿਸਤਾਨ ਜਾਂਦੇ ਰਹਿੰਦੇ ਹਨ। ਇਸ ਹੀ ਤਹਿਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਅੱਜ 317 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਦੇ ਲਈ ਰਵਾਨਾ ਹੋਇਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜੱਥਾ ਰਵਾਨਾ ਕੀਤਾ ਗਿਆ। ਇਹ ਜੱਥਾ ਅਟਾਰੀ ਬਾਘਾ ਸਰੱਹਦ ਦੇ ਰਾਹੀਂ ਪਾਕਿਸਤਾਨ ਦੇ ਲਈ ਰਵਾਨਾ ਹੋਇਆ।
30 ਜੂਨ ਨੂੰ ਹੋਵੇਗੀ ਵਾਪਸੀ: ਅੱਜ ਪਾਕਿਸਤਾਨ ਪੁੱਜਣ ਤੋਂ ਬਾਅਦ ਇਹ ਜੱਥਾ ਕਰੀਬ 9 ਦਿਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਭਾਰਤ ਆਵੇਗਾ। ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਦੇ ਵਿੱਚ ਅਤੇ ਅੰਤਰਿਮ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਦੇਖ ਰੇਖ ਦੇ ਵਿੱਚ ਇਹ ਸਿੱਖ ਸ਼ਰਧਾਲੂਆਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਦੇ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਧੀਆ ਇੰਤਜ਼ਾਮ ਕੀਤਾ ਗਿਆ ਹੈ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਦੇ ਮਨਾਂ ਵਿੱਚ ਕਾਫੀ ਉਤਸ਼ਾਹ ਹੈ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 317 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - 317 pilgrims got visas
ਸੰਗਰੂਰ ਦੇ ਇਸ ਹਸਪਤਾਲ ਦੀ ਸਹੂਲਤ ਉੱਤੇ ਲਾਲ-ਪੀਲਾ ਹੋਇਆ ਬਜ਼ੁਰਗ, ਵੀਡੀਓ 'ਚ ਰੱਜ ਕੇ ਕੱਢੀ ਮਾਨ ਸਰਕਾਰ ਖਿਲਾਫ ਭੜਾਸ
ਅੱਜ ਤੋਂ ਵਰਤ 'ਤੇ ਬੈਠਣਗੇ ਜਲ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ ਵੀ ਦੇਣਗੇ ਸਾਥ - Delhi Water Crisis
340 ਸ਼ਰਧਾਲੂਆਂ ਚੋਂ 317 ਦੇ ਹੀ ਲੱਗੇ ਵੀਜ਼ੇ: ਦਸੱਣਯੋਗ ਹੈ ਕਿ ਇਸ ਦੌਰਾਨ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਵੱਖਰਾ ਹੀ ਉਤਸ਼ਾਹ ਦੇਖਣ ਨੂੰ ਮਿਲਿਆ। ਉਹਨਾਂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ ਮਨ ਵਿੱਚ ਬਹੁਤ ਉਤਸ਼ਾਹ ਹੈ ਅਤੇ ਉੱਥੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ 30 ਜੂਨ ਨੂੰ ਵਾਪਸ ਆਉਣਗੇ। ਦੂਜੇ ਪਾਸੇ ਜੱਥੇ ਦੇ ਟੀਮ ਲੀਡਰ ਅੰਤਰਿਮ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਦਕਿ 317 ਸ਼ਰਧਾਲੂਆਂ ਨੂੰ ਹੀ ਵੀਜ਼ੇ ਪ੍ਰਾਪਤ ਹੋਏ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਵਿੱਚ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਇਹ ਜੱਥਾ ਵਤਨ ਵਾਪਸੀ ਕਰੇਗਾ।