ਸੰਗਰਰੂ : ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਲਈ ਪੰਜਵੀਂ ਅਥਲੈਟਿਕ ਮੀਟਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਕਰਨ ਦੇ ਲਈ ਪੰਜਾਬ ਨੂੰ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਸੀਂ ਨਸ਼ਾ ਮੁਕਤ ਕਰਾਨ ਦੇ ਲਈ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਅਤੇ ਕੈਂਪ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਏ ਜਾਂਦੇ ਹਨ। ਜੋ ਇੱਕ ਇਹ ਸੰਦੇਸ਼ ਨੌਜਵਾਨਾਂ ਦੇ ਲਈ ਖਾਸ ਤੌਰ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ। ਬਹੁਤ ਵਧੀਆ ਉਪਰਾਲਾ ਹੈ ਇਹ ਮੀਟ ਕਰਵਾਉਣ ਦਾ ਸਾਡਾ ਮਕਸਦ ਨੌਜਵਾਨਾਂ ਨੂੰ ਨਸ਼ੇ ਤੋਂ ਦੂਰੀ ਬਣਾਈ ਰੱਖਣ ਦੇ ਲਈ ਹੈ।
ਨੌਜਵਾਨਾਂ ਨੇ ਵੱਧ ਚੜ੍ਹ ਕੇ ਲਿਆ ਹਿੱਸਾ
ਉਹਨਾਂ ਨੇ ਦੱਸਿਆ ਕਿ ਸਾਡੇ ਵੱਲੋਂ ਇਸ ਤੋਂ ਪਹਿਲਾਂ ਚਾਰ ਅਥਲੈਟਿਕ ਮੀਟ ਕਰਵਾ ਚੁੱਕੇ ਹਾਂ। ਜਿਸ ਵਿੱਚ ਸਾਨੂੰ ਬਹੁਤ ਹੁੰਗਾਰਾ ਮਿਲਿਆ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਜਿਸ ਦੀ ਸ਼ਲਾਘਾ ਕਰਦੇ ਹੋਏ ਸਾਡੇ ਵੱਲੋਂ ਪੰਜਵੀਂ ਥਲੈਟਿਕ ਮੀਟ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ।
- ਜਗਮਾਲਵਾਲੀ ਸਿਰਸਾ ਦੇ ਨਵੇਂ ਮੁਖੀ ਸੰਤ ਬਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - Sant Barinder Singh Dhillon
- ਪੰਜਾਬ 'ਚ ਰੁਕੀ ਆਯੁਸ਼ਮਾਨ ਭਾਰਤ ਯੋਜਨਾ; ਜੇਪੀ ਨੱਡਾ ਨੇ ਸੀਐਮ ਤੋਂ ਮੰਗਿਆ ਬਕਾਇਆ, ਕਿਹਾ- ਪੰਜਾਬ ਦੀ ਸਥਿਤੀ 'ਤੇ ਧਿਆਨ ਦੇਣ ਸੀਐਮ ਮਾਨ - JP Nadda On CM Mann
- 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਦਿਹਾਂਤ; ਸ਼ਿਵਪੁਰੀ 'ਚ ਕੀਤਾ ਗਿਆ ਅੰਤਿਮ ਸੰਸਕਾਰ, ਦੇਰ ਰਾਤ ਅਚਾਨਕ ਵਿਗੜੀ ਸੀ ਸਿਹਤ - Kunwar Vijay Pratap Wife Death
ਇਸ ਮੌਕੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਜੇਤੂ ਖਿਡਾਰੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਨਗਦ ਇਨਾਮਾਂ ਨਾਲ ਸਨਮਾਨਿਆ ਗਿਆ। ਮੁਕਾਬਲਿਆਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟਰੈਕ ਸੂਟ ਅਤੇ ਰਨਿੰਗ ਬੂਟ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਏ ਕੋਚਾਂ ਨੂੰ ਵੀ ਨਗਦ ਇਨਾਮ ਨਾਲ ਸਨਮਾਨਿਆ ਗਿਆ। ਚਾਹਲ ਨੇ ਦੱਸਿਆ ਕਿ ਇਸ ਅਥਲੈਟਿਕਸ ਮੀਟ ਦਾ ਮੁੱਖ ਮੰਤਵ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਨੂੰ ਧਿਆਨ ਵਿੱਚ ਰੱਖਦੇ ਹੋਏ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸੀ।