ETV Bharat / state

ਭਾਨਾ ਸਿੱਧੂ ਦੇ ਹੱਕ ਵਿੱਚ ਹੋਇਆ ਵੱਡਾ ਇਕੱਠ, ਲੱਖਾ ਸਿਧਾਣਾ ਨੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ - Bhana Sidhu news

Bhana Sidhu arrest case: ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਹੋਣ ਤੋਂ ਬਾਅਦ ਨੌਜਵਾਨ ਆਗੂਆਂ ਦੇ ਵੱਖ-ਵੱਖ ਵਰਗਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਬਰਨਾਲਾ ਇਕੱਠ ਦੌਰਾ ਲੱਖਾ ਸਿਧਾਣਾ ਨੇ ਕਿਹਾ ਕਿ ਜੇਕਰ ਭਾਨਾ ਸਿੱਧੂ ਖਿਲਾਫ ਦਰਜ ਕੀਤੇ ਗਏ ਝੂਠੇ ਕੇਸ ਜਲਦ ਤੋਂ ਜਲਦ ਰੱਦ ਕਰ ਉਸ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਪੰਜਾਬ ਸਰਕਾਰ ਖਿਲਾਫ ਵੱਡਾ ਸੰਘਰਸ਼ ਕਰਨਗੇ।

A big gathering will be held again on February 5 in favor of Bhana Sidhu

author img

By ETV Bharat Punjabi Team

Published : Jan 30, 2024, 8:07 AM IST

ਲੱਖਾ ਸਿਧਾਣਾ ਨੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

ਬਰਨਾਲਾ: ਸੋਸ਼ਲ ਐਕਟਵਿਸਟ ਅਤੇ ਯੂਟਿਊਬਰ ਭਾਨਾ ਸਿੱਧੂ ਉਪਰ ਪੁਲਿਸ ਵਲੋਂ ਕਈ ਕੇਸ ਦਰਜ ਕੀਤੇ ਗਏ ਹਨ। ਇਸਦੇ ਵਿਰੁੱਧ ਅੱਜ ਭਾਨਾ ਸਿੱਧੂ ਦੇ ਹੱਕ ਵਿੱਚ ਉਹਨਾਂ ਦੇ ਪਿੰਡ ਵਿੱਚ ਇੱਕ ਵੱਡਾ ਇਕੱਠ ਹੋਇਆ। ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੁੰਨਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਹੋਇਆ। ਇਨ੍ਹਾਂ ਵਿੱਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਸੁਖਪਾਲ ਸਿੰਘ ਖਹਿਰਾ, ਲੱਖਾ ਸਿਧਾਣਾ, ਜਗਦੀਪ ਰੰਧਾਵਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਰੁਲਦੂ ਸਿੰਘ ਮਾਨਸਾ, ਪਰਮਿੰਦਰ ਸਿੰਘ ਝੋਟਾ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ। ਹਰ ਬੁਲਾਰੇ ਵਲੋਂ ਭਾਨਾ ਸਿੱਧੂ ਵਿਰੁੱਧ ਦਰਜ ਕੇਸ ਦੀ ਨਿਖੇਧੀ ਕਰਦਿਆਂ ਉਸਦੀ ਰਿਹਾਈ ਦੀ ਮੰਗ ਕਰ ਕੀਤੀ ਗਈ।

ਇਸ ਸਬੰਧੀ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਨੇ ਦੱਸਿਆ ਕਿ ਭਾਨਾ ਸਿੱਧੂ ਖਿਲਾਫ ਕੇਸ ਦਰਜ ਹੋਣ ਕਾਰਨ ਅੱਜ ਉਨ੍ਹਾਂ ਦੇ ਪਿੰਡ ਕੋਟਦੁੰਨਾ ਵਿਖੇ ਵੱਡਾ ਇਕੱਠ ਕੀਤਾ ਗਿਆ। ਇਸ ਧਰਨੇ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਤੋਂ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਿਰੁੱਧ ਉੱਠ ਰਹੀ ਹਰ ਆਵਾਜ਼ ਨੂੰ ਤਾਕਤ ਅਤੇ ਪ੍ਰਭਾਵ ਰਾਹੀਂ ਬੰਦ ਕਰਨਾ ਚਾਹੁੰਦੀ ਹੈ। ਭਾਨਾ ਸਿੱਧੂ ਪੰਜਾਬ ਦੇ ਮਸਲਿਆਂ ਦੀ ਗੱਲ ਕਰਦਾ ਸੀ। ਸਰਕਾਰ ਉਸ ਦੀ ਆਲੋਚਨਾ ਨੂੰ ਬਰਦਾਸ਼ਤ ਕਰਨ ਦੀ ਬਜਾਏ ਉਸ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਸ ਦੀ ਆਵਾਜ਼ ਨੂੰ ਦਬਾਉਣੀ ਚਾਹੁੰਦੀ ਹੈ। ਪੰਜਾਬ ਦੇ ਲੋਕ ਭਾਨਾ ਸਿੱਧੂ ਦੇ ਨਾਲ ਹਨ। ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

5 ਫਰਵਰੀ ਨੂੰ ਫਿਰ ਹੋਵੇਗਾ ਇਕੱਠ: ਲੱਖਾ ਸਿਧਾਣਾ ਨੇ ਕਿਹਾ ਕਿ ਅਗਲਾ ਪ੍ਰੋਗਰਾਮ 5 ਫਰਵਰੀ ਨੂੰ ਦਿੱਤਾ ਜਾਵੇਗਾ। ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ 5 ਫਰਵਰੀ ਤੱਕ ਭਾਨਾ ਸਿੱਧੂ ਵਿਰੁੱਧ ਦਰਜ ਸਾਰੇ ਕੇਸ ਰੱਦ ਕਰਕੇ ਉਸ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅੱਜ ਦੇ ਇਕੱਠ ਨੂੰ ਰੱਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਚੱਲ ਰਹੇ ਪ੍ਰੋਗਰਾਮ ਦੌਰਾਨ ਇੰਟਰਨੈੱਟ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੁਲਿਸ ਨੇ ਇਕੱਠ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਫੋਨ ਕਰਕੇ ਡਰਾਇਆ ਧਮਕਾਇਆ। ਪਰ ਇਸ ਦੇ ਬਾਵਜੂਦ ਵੀ ਲੋਕਾਂ ਨੇ ਇਸ ਇਕੱਠ ਵਿੱਚ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੇ ਜ਼ੁਲਮ ਦਾ ਵਿਰੋਧ ਕੀਤਾ।

ਸਰਕਾਰ ਝੂਠੇ ਪਰਚੇ ਕਰਨੇ ਕਰੇ ਬੰਦ: ਸਿਧਾਣਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਝੂਠੇ ਪਰਚੇ ਦਰਜ ਕਰਨ ਦੀ ਬਜਾਏ ਪੰਜਾਬ ਦੇ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਵਿੱਚ ਨਸ਼ਾਖੋਰੀ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਇਸ ਧੱਕੇਸ਼ਾਹੀ ਦਾ ਨਤੀਜਾ ਸਰਕਾਰ ਨੂੰ ਆਉਣ ਵਾਲੀ ਲੋਕ ਸਭਾ ਚੋਣ ਵਿੱਚ ਭੁਗਤਣਾ ਪਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.