ਲੁਧਿਆਣਾ: ਸ਼ਿਮਲਾਪੁਰੀ ਇਲਾਕੇ ਵਿੱਚ ਪੈਂਦੀ ਚਿਮਨੀ ਰੋਡ 'ਤੇ ਦੋ ਧਿਰਾਂ ਵਿਚਕਾਰ ਪਟਾਕੇ ਚਲਾਉਣ ਨੂੰ ਲੈ ਕੇ ਖੂਨੀ ਝੜਪ ਹੋ ਗਈ। ਜਿਸ ਵਿੱਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਿੰਨਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਝੜਪ ਦੇ ਵਿੱਚ ਜ਼ਖਮੀ ਹੋਈਆਂ ਦੋਵਾਂ ਧਿਰਾਂ ਵੱਲੋਂ ਇੱਕ ਦੂਜੇ 'ਤੇ ਇਲਜ਼ਾਮ ਲਗਾਏ ਗਏ ਹਨ।
ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ
ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਚੇਤਨ ਜਿਸ ਨੇ ਗਲੀ ਦੇ ਵਿੱਚ ਆਪਣੀ ਦੁਕਾਨ ਦੇ ਅੱਗੇ ਪਟਾਕੇ ਚਲਾਏ ਸਨ ਅਤੇ ਇਸ ਦੌਰਾਨ ਨਾਲ ਦੇ ਗੁਆਂਢੀਆਂ ਨੇ ਉਸ ਨੂੰ ਪਟਾਕੇ ਚਲਾਉਣ ਤੋਂ ਰੋਕਿਆ ਹਾਲਾਂਕਿ ਸਾਰੀ ਗੱਲ ਕੱਲ ਖਤਮ ਹੋ ਗਈ ਸੀ ਪਰ ਵਿਰੋਧੀ ਧਿਰ ਦੇ ਪਰਿਵਾਰ ਵਾਲਿਆਂ ਨੇ ਅਚਾਨਕ ਹਮਲਾ ਕਰ ਦਿੱਤਾ ਜਿਸ ਕਰਕੇ ਨੌਜਵਾਨ ਅਤੇ ਉਨ੍ਹਾਂ ਦਾ ਭਰਾ ਜ਼ਖਮੀ ਹੋ ਗਏ। ਜ਼ਖ਼ਮੀ ਭਾਰ ਮੁਤਾਬਿਕ ਉਹ ਸਿਰਫ ਛੁਡਵਾਉਣ ਲਈ ਗਿਆ ਸੀ ਪਰ ਉਸ 'ਤੇ ਵੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ, ਇੱਟਾ ਪੱਥਰ ਆਦਿ ਚਲਾਏ ਗਏ।
ਇੱਟਾਂ ਰੋੜਿਆਂ ਦੇ ਨਾਲ ਹਮਲਾ
ਦੱਸ ਦੇਈਏ ਕਿ ਦੂਜੇ ਪਾਸੇ ਵਾਲੀ ਦੂਜੀ ਧਿਰ ਨੇ ਕਿਹਾ ਹੈ ਕਿ ਗਲੀ ਵਿੱਚ ਪਟਾਕੇ ਚਲਾਏ ਜਾ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਘਰ ਅੱਗੇ ਨਾ ਚਲਾਉਣ ਕਿਉਂਕਿ ਉਨ੍ਹਾਂ ਦੇ ਘਰ ਛੋਟਾ ਬੱਚਾ ਹੈ ਪਰ ਇਸ ਦੌਰਾਨ ਉਨ੍ਹਾਂ ਨੇ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਦੱਸਿਆ ਕਿ ਕੱਲ ਸਾਰੀ ਗੱਲ ਖਤਮ ਹੋ ਗਈ ਸੀ ਪਰ ਦੁਬਾਰਾ ਫਿਰ ਉਨ੍ਹਾਂ ਨੇ ਆਪਣੇ ਕੁਝ ਸਾਥੀਆਂ ਦੇ ਨਾਲ ਸਾਡੇ ਘਰ ਉੱਤੇ ਇੱਟਾਂ ਰੋੜਿਆਂ ਦੇ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਇੱਕ ਵਿਅਕਤੀ ਦੇ ਸੱਟਾਂ ਲੱਗੀਆਂ ਹਨ।
ਪੁਲਿਸ ਕਰ ਰਹੀ ਜਾਂਚ
ਮਹਿਲਾ ਨੇ ਕਿਹਾ ਕਿ ਉਹ ਜਾਣ ਬੁਝ ਕੇ ਸਾਡੇ ਘਰ ਦੇ ਅੱਗੇ ਪਟਾਕੇ ਚਲਾ ਰਹੇ ਸਨ। ਕਈ ਵਾਰ ਰੋਕਣ 'ਤੇ ਵੀ ਉਹ ਨਹੀਂ ਰੁਕੇ, ਜਿਸ ਕਰਕੇ ਇਹ ਪੂਰਾ ਵਿਵਾਦ ਹੋਇਆ ਹੈ। ਉੱਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਸ਼ਿਮਲਾਪੁਰੀ ਪੁਲਿਸ ਸਟੇਸ਼ਨ ਦੇ ਅਧੀਨ ਪੈਂਦੇ ਇਲਾਕੇ ਦਾ ਇਹ ਮਾਮਲਾ ਹੈ। ਦੋ ਧਿਰਾਂ ਵਿਚਕਾਰ ਝਗੜਾ ਹੋਇਆ ਹੈ ਜਿਨਾਂ ਨੇ ਇੱਕ ਦੂਜੇ ਦੇ ਇੱਟਾਂ ਰੋੜੇ ਚਲਾਏ ਹਨ। ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੁਲਿਸ ਕਰ ਰਹੀ ਹੈ।