ETV Bharat / state

ਲੁਧਿਆਣਾ ਦੇ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ - SCHOOL BOMB THREAT - SCHOOL BOMB THREAT

ਲੁਧਿਆਣਾ ਦੇ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਸਕੂਲ 'ਚ ਪੰਜਾਬ ਪੁਲਿਸ ਮਾਮਲੇ ਦੀ ਪੜਤਾਲ 'ਚ ਜੁਟ ਗਈ ਹੈ।

The threat of blowing up the school with a bomb, the atmosphere of panic among the staff and children
ਲੁਧਿਆਣਾ ਦੇ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ (ਲੁਧਿਆਣਾ ਪੱਤਰਕਾਰ (ਈਟੀਵੀ ਭਾਰਤ))
author img

By ETV Bharat Punjabi Team

Published : Oct 5, 2024, 11:03 AM IST

ਲੁਧਿਆਣਾ: ਅੱਜ ਸ਼ਨੀਵਾਰ ਦੀ ਤੜਕ ਸਵੇਰੇ ਹੀ ਲੁਧਿਆਣਾ ਦੇ ਵਿੱਚ ਸਥਿਤ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਨੂੰ ਬੰਬ ਦੇ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਨੂੰ ਲੈ ਕੇ ਲੁਧਿਆਣਾ ਦੀ ਸਦਰ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਲਿਖਿਆ ਗਿਆ ਸੀ ਕਿ ਪੰਜ ਅਕਤੂਬਰ ਵਾਲੇ ਦਿਨ ਸਕੂਲ ਨੂੰ ਬੰਬ ਦੇ ਨਾਲ ਉਡਾ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਸ ਈਮੇਲ ਦੀ ਜਾਂਚ ਕੀਤੀ ਗਈ। ਜਿਹੜਾ ਮੋਬਾਈਲ ਨੰਬਰ ਈਮੇਲ ਤੇ ਭੇਜਿਆ ਗਿਆ ਉਹ ਬਿਹਾਰ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ਦੇ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਨੇ ਕੁਝ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਜਾਣਕਾਰੀ ਮੁਤਾਬਕ ਇਸ ਮਾਮਲੇ ਦੇ ਵਿੱਚ ਕਿਸੇ ਨਾਬਾਲਿਗ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ।

ਲੁਧਿਆਣਾ ਦੇ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ (ਲੁਧਿਆਣਾ ਪੱਤਰਕਾਰ (ਈਟੀਵੀ ਭਾਰਤ))

ਬੰਬ ਦੀ ਧਮਕੀ ਤੋਂ ਸਹਿਮ ਦਾ ਮਾਹੌਲ

ਇਹ ਈਮੇਲ ਸਕੂਲ ਦੇ ਪ੍ਰਿੰਸੀਪਲ ਨੂੰ ਬੀਤੇ ਦਿਨ ਪ੍ਰਾਪਤ ਹੋਈ। ਜਿਸ ਕਾਰਨ ਅੱਜ ਸਕੂਲ ਦੇ ਵਿੱਚ ਛੁੱਟੀ ਕਰ ਦਿੱਤੀ ਗਈ ਸਕੂਲ ਨਹੀਂ ਲਗਾਇਆ ਗਿਆ । ਹਾਲਾਂਕਿ ਜਦੋਂ ਮੌਕੇ 'ਤੇ ਅਫਸਰ ਪਹੁੰਚੇ ਤਾਂ ਉਹਨਾਂ ਨੂੰ ਪੁੱਛਿਆ ਗਿਆ ਕਿ ਸਕੂਲ ਬੰਦ ਕਿਉਂ ਹੈ ਤਾਂ ਉਹਨਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਕਿਉਂਕਿ ਸੋਸ਼ਲ ਮੀਡੀਆ 'ਤੇ ਲਗਾਤਾਰ ਇਹ ਖਬਰ ਫੈਲ ਰਹੀ ਹੈ। ਇਸ ਦੀ ਇੱਕ ਈਮੇਲ ਦਾ ਸਕਰੀਨ ਸ਼ੋਟ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਸਕੂਲ ਦੀ ਪ੍ਰਿੰਸੀਪਲ ਕਿਰਨਜੀਤ ਕੌਰ ਦੇ ਨਾਂ ਤੇ ਇਹ ਈਮੇਲ ਭੇਜੀ ਗਈ। ਜਿਸ ਵਿੱਚ ਲਿਖਿਆ ਗਿਆ ਕਿ ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਨੂੰ ਅਸੀਂ ਅਲਰਟ ਦਿੰਦੇ ਹਨ ਕਿ ਅਸੀਂ 5 ਅਕਤੂਬਰ ਨੂੰ ਇੱਥੇ ਬੰਬ ਪਲਾਂਟ ਕੀਤਾ ਹੈ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ।

ਨਬਾਲਗ ਦੀ ਸ਼ਰਾਰਤ

ਹਾਲਾਂਕਿ ਇਸ ਮਾਮਲੇ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸੇ 15 ਸਾਲ ਦੇ ਇੱਕ ਨਾਬਾਲਿਕ ਨੂੰ ਹਿਰਾਸਤ ਦੇ ਵਿੱਚ ਲਿਆ ਹੈ, ਪਰ ਪੁਲਿਸ ਨੇ ਫਿਲਹਾਲ ਇਸ ਦੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਪਰ ਜਦੋਂ ਸਕੂਲ ਦਾ ਸਵੇਰੇ ਜਾਇਜ਼ਾ ਲਿਆ ਜਾ ਤਾਂ ਸਕੂਲ ਬੰਦ ਸੀ ਹਾਲਾਂਕਿ ਅੱਜ ਕੋਈ ਛੁੱਟੀ ਨਹੀਂ ਹੈ।

ਪੁਲਿਸ ਅਧਿਕਾਰੀਆਂ ਨੇ ਕੀਤਾ ਕਿਨਾਰਾ

ਹਾਲਾਂਕਿ ਜਦੋਂ ਮੌਕੇ 'ਤੇ ਪੁਲਿਸ ਦੇ ਅਧਿਕਾਰੀ ਪਹੁੰਚੇ ਤੇ ਉਹਨਾਂ ਨੂੰ ਪੁੱਛਿਆ ਗਿਆ ਕਿ ਕਿਸੇ ਤਰ੍ਹਾਂ ਦਾ ਕੋਈ ਬੰਬ ਦੀ ਧਮਕੀ ਹੈ ਤਾਂ ਉਹਨਾਂ ਕਿਹਾ ਕਿ ਅਸੀਂ ਸੀਨੀਅਰ ਅਫਸਰਾਂ ਦੇ ਕਹਿਣ ਦੇ ਮੁਤਾਬਕ ਹੀ ਮੌਕੇ 'ਤੇ ਪਹੁੰਚੇ ਹਨ। ਸਾਨੂੰ ਕੋਈ ਇਸ ਬਾਰੇ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਸਾਨੂੰ ਕੁਝ ਨਹੀਂ ਪਤਾ ਹੈ। ਉਹਨਾਂ ਕਿਹਾ ਕਿ ਛੁੱਟੀਆਂ ਪਹਿਲਾਂ ਹੀ ਸਕੂਲ ਦੇ ਵਿੱਚ ਚੱਲ ਰਹੀਆਂ ਹਨ। ਪੁਲਿਸ ਇਸ ਮਾਮਲੇ ਦੇ ਵਿੱਚ ਕੁਝ ਵੀ ਬੋਲਣ ਤੋਂ ਕਤਰਾ ਆ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.