ਸ੍ਰੀ ਫ਼ਤਹਿਗੜ੍ਹ ਸਾਹਿਬ : ਹਲਕਾ ਫਤਿਹਗੜ੍ਹ ਸਾਹਿਬ ਦੇ ਥਾਣਾ ਸਰਹਿੰਦ ਵਿਖੇ ਪੁਲਿਸ ਵੱਲੋਂ ਬਲਾਤਕਾਰ ਦੇ ਮਾਮਲੇ ਵਿੱਚ 50 ਲੱਖ ਰੁਪਏ ਦੀ ਮੰਗ ਕਰਨ ਦੇ ਆਰੋਪ ਹੇਠ ਕਾਰਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਵਿਪਨ ਕੁਮਾਰ ਵਰਮਾ, ਕਾਂਗਰਸ ਪਾਰਟੀ ਦੇ ਐਮ.ਸੀ.ਜਗਜੀਤ ਸਿੰਘ ਕੋਕੀ ਤੇ ਜਸਪ੍ਰੀਤ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਕਾਰਵਾਈ ਕਰਨ ਦੀ ਗੱਲ : ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਸਰਹਿੰਦ ਪੁਲਿਸ ਵੱਲੋਂ ਇੱਕ ਲੜਕੀ ਦੀ ਸ਼ਿਕਾਇਤ 'ਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਇੱਕ ਵਿਅਕਤੀ ਵਿਰੁੱਧ ਕੇਸ ਦਰਜ਼ ਕੀਤਾ ਗਿਆ ਸੀ,ਪੀੜਿਤ ਦੇ ਸਹੁਰੇ ਸੁਖਦੇਵ ਸਿੰਘ ਨੇ ਜ਼ਿਲਾ ਪੁਲਿਸ ਮੁਖੀ ਨੂੰ ਇੱਕ ਦਰਖਾਸਤ ਦੇ ਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਗੁਹਾਰ ਲਗਾਈ ਸੀ। ਜਿਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਇਸ ਦਰਖਾਸਤ ਦੀ ਪੜਤਾਲ ਕੀਤੀ ਗਈ ਤਾਂ ਪੜਤਾਲ ਦੌਰਾਨ ਵਿਪਨ ਕੁਮਾਰ,ਜਗਜੀਤ ਸਿੰਘ ਕੋਕੀ ਐਮ.ਸੀ ਤੇ ਜਸਪ੍ਰੀਤ ਸਿੰਘ ਵੱਲੋਂ ਕਥਿਤ ਤੌਰ 'ਤੇ 50 ਲੱਖ ਰੁਪਏ ਮੰਗਣ ਦੀ ਗੱਲ ਸਾਹਮਣੇ ਆਈ।
- ਸਹੁੰ ਚੁੱਕ ਸਮਾਗਮ ਤੋਂ ਅੰਮ੍ਰਿਤਪਾਲ ਦਾ ਪਰਿਵਾਰ ਹੀ ਅਣਜਾਣ, ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ - Amritpal Singh Parole
- ਕਾਂਸਟੇਬਲ ਕੁਲਵਿੰਦਰ ਦੇ ਤਬਾਦਲਾ ਸਬੰਧੀ ਵੱਡੀ ਅੱਪਡੇਟ; ਜਾਣੋ CISF ਦਾ ਸਪੱਸ਼ਟੀਕਰਨ ਤੇ ਭਰਾ ਕੋਲੋਂ ਸੁਣੋ ਪੂਰਾ ਸੱਚ - TRANSFER OF KALWINDER KAUR
- ਸਾਬਕਾ ਉਪ ਪ੍ਰਧਾਨ ਮੰਤਰੀ ਅਡਵਾਨੀ ਦੀ ਸਿਹਤ ਫਿਰ ਵਿਗੜੀ, ਅਪੋਲੋ ਹਸਪਤਾਲ 'ਚ ਦਾਖਲ, ਹਾਲਤ ਸਥਿਰ - Advani admitted to Apollo Hospital
ਦਬਾਅ ਪਾ ਕੇ ਮਾਮਲਾ ਰਫ਼ਾ ਦਫ਼ਾ ਕਰਨ ਦੀ ਧਮਕੀ : ਪੁਲਿਸ ਅਧਿਕਾਰੀ ਨੇ ਦੱਸਿਆ ਕਿ 2 ਜੁਲਾਈ ਨੂੰ ਇਹ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੂਰਨ ਤੌਰ 'ਤੇ ਕਾਰਵਾਈ ਕਰਨ ਤੋਂ ਬਾਅਦ ਹੀ ਪੁਲਿਸ ਨੇ ਐਕਸ਼ਨ ਲਿਆ ਹੈ। ਉਹਨਾਂ ਦੱਸਿਆ ਕਿ ਅਪਰਾਧਿਕ ਮਾਮਲੇ 'ਚ ਜਾਂਚ ਪੜਤਾਲ ਤੋਂ ਬਾਅਦ ਇਸ ਵਿੱਚ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਪਹਿਲਾਂ ਵੀ ਇਕ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੀੜਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਨੂੰ ਰੱਦ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸ ਮੌਕੇ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਵਿਪਨ ਕੁਮਾਰ, ਜਗਜੀਤ ਸਿੰਘ ਕੋਕੀ ਐਮ.ਸੀ ਤੇ ਜਸਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਖਾਣਾ ਸਰਹਿੰਦ ਦੀ ਪੁਲਿਸ ਵੱਲੋਂ ਗ੍ਰਿਫਤਾਰੀ ਲਈ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ।