ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਪੰਜਾਬ ਦੇ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ ਅਤੇ ਚੋਣ ਜਾਬਤੇ ਦੇ ਦੌਰਾਨ ਕਿਸੇ ਨੂੰ ਵੀ ਆਪਣੇ ਕੋਲ ਹਥਿਆਰ ਰੱਖਣ ਦੀ ਇਜਾਜ਼ਤ ਨਹੀਂ ਹੈ ਉੱਥੇ ਇੱਕ ਵਾਰ ਫਿਰ ਤੋਂ ਅਜਨਾਲਾ ਵਿੱਚ ਅੰਨ੍ਹੇਵਾਹ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੀ ਹਵੇਲੀ ਦੇ ਵਿੱਚ ਬੈਠੇ ਸਨ ਇਸ ਦੌਰਾਨ ਕੁੱਝ ਅਣਪਛਾਤੇ ਹਮਲਾਵਰ ਪਹੁੰਚੇ ਅਤੇ ਉਹਨਾਂ ਨੇ ਅੰਨ੍ਹੇਵਾਹ ਗੋਲੀਆਂ ਦਾਗਣੀਆਂ ਸ਼ੁਰੂ ਕਰ ਦਿੱਤੀਆਂ।
ਵੋਟਾਂ ਤੋਂ ਇੱਕ ਦਿਨ ਪਹਿਲਾਂ ਵਾਰਦਾਤ: ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਉੱਥੋਂ ਫਰਾਰ ਹੋ ਗਏ। ਗੋਲੀਆਂ ਲੱਗਣ ਨਾਲ ਜਿੱਥੇ ਇੱਕ ਨੌਜਵਾਨ ਦੀ ਮੌਤ ਹੋਈ ਹੈ ਉੱਥੇ ਹੀ ਚਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਵੀ ਹੋਏ ਹਨ। ਇੱਥੇ ਦੱਸਣਯੋਗ ਹੈ ਕਿ ਅਜਨਾਲਾ ਵਿੱਚ ਪਹਿਲਾਂ ਵੀ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਦੌਰਾਨ ਇੱਕ ਨੌਜਵਾਨ ਉੱਤੇ ਕੁਝ ਵਿਅਕਤੀਆਂ ਵੱਲੋਂ ਗੋਲੀ ਚਲਾ ਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ ਗਿਆ ਸੀ। ਉਸ ਵੇਲੇ ਪੁਲਿਸ ਉੱਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਜਾ ਰਹੇ ਸਨ ਪਰ ਅੱਜ ਵੋਟਾਂ ਤੋਂ ਠੀਕ ਪਹਿਲਾਂ ਵਾਪਰੀ ਇਸ ਵਾਰਦਾਤ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਡੂੰਘੀ ਸੱਟ ਮਾਰੀ ਹੈ। ਇੱਕ ਵਾਰ ਫਿਰ ਤੋਂ ਪੰਜਾਬ ਪੁਲਿਸ ਸਵਾਲਾਂ ਵਿੱਚ ਹੈ।
- ਬਰਨਾਲਾ ਵਿੱਚ 492323 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਕਰਨਗੇ ਵਰਤੋਂ, ਵੋਟਰਾਂ ਲਈ ਸਹੂਲਤ ਦੇ ਪ੍ਰਬੰਧ - Lok Sabha Elections 2024
- ਬਠਿੰਡਾ ਲੋਕ ਸਭਾ ਹਲਕੇ ’ਚ 1651188 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਕਰਨਗੇ ਵਰਤੋਂ - Lok Sabha Elections 2024
- ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ 1 ਜੂਨ ਨੂੰ ਪੂਰਨ ਤੌਰ 'ਤੇ ਬੰਦ ਰਹੇਗਾ ਅੰਮ੍ਰਿਤਸਰ - 40th annivasary of Ghallughare
ਪੁਲਿਸ ਕਰ ਰਹੀ ਹਮਲਾਵਰਾਂ ਦੀ ਭਾਲ: ਦੂਸਰੇ ਪਾਸੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਤਕਰੀਬਨ ਸਵਾ 8 ਵਜੇ ਸੂਚਨਾ ਪ੍ਰਾਪਤ ਹੋਈ ਸੀ ਕਿ ਲੱਖੋਵਾਲ ਪਿੰਡ ਦੇ ਵਿੱਚ ਕੁੱਝ ਨੌਜਵਾਨਾਂ ਦੇ ਉੱਤੇ ਗੋਲੀ ਚੱਲਣ ਦੀ ਵਾਰਦਾਤ ਹੋਈ ਹੈ। ਜਿਸ ਤੋਂ ਬਾਅਦ ਉਹ ਮੌਕੇ ਉੱਤੇ ਖੁਦ ਪਹੁੰਚੇ ਅਤੇ ਵਾਰਦਾਤ ਦਾ ਜਾਇਜ਼ਾ ਉਨ੍ਹਾਂ ਵੱਲੋਂ ਲਿਆ ਗਿਆ। ਐੱਸਐੱਸਪੀ ਮੁਤਾਬਿਕ ਇਸ ਫਾਇਰਿੰਗ ਦੌਰਾਨ ਹਵੇਲੀ ਵਿੱਚ ਬੈਠੇ ਚਾਰ ਲੋਕ ਜ਼ਖ਼ਮੀ ਹੋਏ ਹਨ ਅਤੇ ਇੱਕ ਦੀ ਮੌਤ ਹੋਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਜ਼ਮ ਕਾਬੂ ਕਰ ਲਏ ਜਾਣਗੇ।