ETV Bharat / state

ਅੰਮ੍ਰਿਤਸਰ 'ਚ ਸਹੁਰਿਆਂ ਨੂੰ ਮਿਲਣ ਜਾ ਰਹੇ ਵਿਅਕਤੀ ਦੀ ਭੇਤ ਭਰੇ ਹਾਲਾਤਾਂ ਵਿੱਚ ਮਿਲੀ ਲਾਸ਼ - dead body found in Amritsar - DEAD BODY FOUND IN AMRITSAR

ਅੰਮ੍ਰਿਤਸਰ ਵਿਖੇ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਵਿਅਕਤੀ ਬੀਤੇ ਦਿਨ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਗਿਆ ਸੀ। ਕਤਲ ਦੀ ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਈ ਅਤੇ ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।

A dead body was found in mysterious circumstances in Amritsar,family seeks justice
ਅੰਮ੍ਰਿਤਸਰ 'ਚ ਸਹੁਰਿਆਂ ਨੂੰ ਮਿਲਣ ਜਾ ਰਹੇ ਵਿਅਕਤੀ ਦੀ ਭੇਤ ਭਰੇ ਹਾਲਾਤਾਂ ਵਿੱਚ ਮਿਲੀ ਲਾਸ਼
author img

By ETV Bharat Punjabi Team

Published : Mar 24, 2024, 10:53 AM IST

ਅੰਮ੍ਰਿਤਸਰ 'ਚ ਸਹੁਰਿਆਂ ਨੂੰ ਮਿਲਣ ਜਾ ਰਹੇ ਵਿਅਕਤੀ ਦੀ ਭੇਤ ਭਰੇ ਹਾਲਾਤਾਂ ਵਿੱਚ ਮਿਲੀ ਲਾਸ਼

ਅੰਮ੍ਰਿਤਸਰ: ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਭੇਤ ਭਰੇ ਹਲਾਤਾਂ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸਨਸਨੀਖੇਜ਼ ਮਾਮਲਾ ਆਪਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਲਾਸ਼ ਅੰਮ੍ਰਿਤਸਰ ਦੇ ਪਿੰਡ ਭਿੰਡੀ ਸੈਦਾਂ ਦੇ ਰਹਿਣ ਵਾਲੇ ਅਮਰਜੀਤ ਸਿੰਘ ਦੀ ਹੈ ਜੋ ਕਿ ਬੀਤੇ ਦਿਨ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਗਿਆ ਸੀ। ਪਰ ਘਰ ਨਹੀਂ ਪਰਤਿਆ। ਇਸ ਤੋਂ ਬਾਅਦ ਅਚਾਨਕ ਹੀ ਪਰਿਵਾਰ ਨੂੰ ਪਿੰਡ ਵਿੱਚ ਕਿਸੇ ਦੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ। ਜਦੋਂ ਪਰਿਵਾਰ ਨੇ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਇਹ ਲਾਸ਼ ਤਾਂ ਉਹਨਾਂ ਦਾ ਪਰਿਵਾਰਿਕ ਮੈਂਬਰ ਅਮਰਜੀਤ ਸਿੰਘ ਦੀ ਹੈ। ਇਸ ਖਬਰ ਨੇ ਸਾਰੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ।

ਕਾਤਲਾਂ ਨੂੰ ਮਿਲੇ ਸਖਤ ਸਜ਼ਾ : ਉਥੇ ਹੀ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਮਰਜੀਤ ਆਪਣੇ ਸਹੁਰੇ ਪਿੰਡ ਜਾ ਰਿਹਾ ਸੀ, ਤਾਂ ਕੁਝ ਅਣਪਛਾਤਿਆਂ ਨੇ ਉਸ ਨੂੰ ਘੇਰ ਕੇ ਕਤਲ ਕਰ ਦਿੱਤਾ। ਮਾਮਲਾ ਲੁੱਟ ਖੋਹ ਤੋਂ ਵੱਧ ਸਾਜਿਸ਼ ਦਾ ਨਜ਼ਰ ਆ ਰਿਹਾ ਹੈ। ਕਿਓਂਕਿ ਉਸ ਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰੀਬ 16 ਸਾਲ ਪਹਿਲਾਂ ਅਮਰਜੀਤ ਦਾ ਵਿਆਹ ਹੋਇਆ ਸੀ ਪਰਿਵਾਰ ਨਾਲ ਵੀ ਉਸ ਦੇ ਸਬੰਧ ਚੰਗੇ ਸਨ। ਕੋਈ ਲੜਾਈ ਝਗੜੇ ਦਾ ਵੀ ਕੋਈ ਮਾਮਲਾ ਨਹੀਂ ਸੀ। ਪਰ ਅੱਜ ਅਚਾਨਕ ਇਸ ਤਰਾਂ ਦੀ ਵਾਪਰੀ ਘਟਨਾ ਨੇ ਪੂਰੇ ਪਰਿਵਾਰ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਦੇ ਕੋਲੋਂ ਮੰਗ ਕੀਤੀ ਹੈ ਕਿ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਇਸ ਕਥਿਤ ਅੰਨੇ ਕਤਲ ਦੀ ਨਿਰਪੱਖ ਜਾਂਚ ਪੜਤਾਲ ਕਰਕੇ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ।

ਕਤਲ ਦੀਆਂ ਧਾਰਾਵਾਂ ਤਹਿਤ ਪੁਲਿਸ ਕਰ ਰਹੀ ਜਾਂਚ : ਉਥੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਮਰਜੀਤ ਸਿੰਘ ਦੀ ਲਾਸ਼ ਦੇਖਣ ਵਿੱਚ ਅਜਿਹਾ ਲੱਗਦਾ ਹੈ ਕਿ ਜਿਸ ਤਰ੍ਹਾਂ ਉਸ ਵਿਅਕਤੀ ਦਾ ਕਿਸੇ ਵੱਲੋਂ ਕਤਲ ਕੀਤਾ ਗਿਆ ਹੋਵੇ। ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਕਤਲ ਦੀਆਂ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.