ਫ਼ਤਹਿਗੜ੍ਹ ਸਾਹਿਬ: ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕੀ ਹੈ। ਆਏ ਦਿਨ ਕਿਸੇ ਨਾ ਕਿਸੇ 'ਤੇ ਹਮਲੇ ਦੀ ਖ਼ਬਰ ਸਾਹਮਣੇ ਆਉਂਦੀ ਹੈ।ਅਜਿਹਾ ਹੀ ਇੱਕ ਮਾਮਲਾ ਹੁਣ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ 'ਤੇ ਜਾਨਲੇਵਾ ਹਮਲਾ ਕੀਤਾ ਗਿਆ।
ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ: ਦੱਸਿਆ ਜਾ ਰਿਹਾ ਹੈ ਕਿ ਮਲਕੀਤ ਸਿੰਘ 'ਤੇ ਇਹ ਹਮਲਾ ਨਾਮਦੇਵ ਮੰਦਰ ਨੇੜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ।ਜ਼ਖਮੀ ਹਾਲਤ 'ਚ ਮਲਕੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆ ਗਿਆ।ਇਸ ਮੌਕੇ ਗੱਲਬਾਤ ਕਰਦੇ ਹੋਏ ਪੀੜਤ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਬਾਜ਼ਾਰ ਦੇ ਵਿੱਚੋਂ ਨਿਕਲ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਹਨਾਂ ਉੱਪਰ ਹਮਲਾ ਕਰ ਦਿੱਤਾ।
ਤੈਨੂੰ ਬੰਦਾ ਬਣਾਵਾਂਗੇ: ਉਨਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਵਾਰ-ਵਾਰ ਆਖ ਰਹੇ ਸੀ ਕਿ 'ਤੈਨੂੰ ਬੰਦਾ ਬਣਾਵਾਂਗੇ'। ਇਸ ਹਮਲੇ ਤੋਂ ਬਾਅਦ ਪੀੜਤ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪ੍ਰਸਾਸ਼ਨ ਜਲਦ ਤੋਂ ਜਲਦ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ।
- ਚੋਰੀ ਦੇ ਇਲਜ਼ਾਮ ਤਹਿਤ ਮੁਹੱਲਾ ਵਾਸੀਆਂ ਨੇ ਫੜ੍ਹਿਆ ਵਿਅਕਤੀ, ਪੁਲਿਸ ਨੇ ਕਿਹਾ- ਸ਼ੂਗਰ ਘੱਟ ਜਾਣ ਕਾਰਨ ਘਰ ਅੰਦਰ ਦਾਖਲ ਹੋਇਆ - Crime In Amritsar
- ਕਰੋੜਾਂ ਦੇ ਫਲੋਟਿੰਗ ਸੋਲਰ ਪ੍ਰੋਜੈਕਟ 'ਤੇ ਫਿਰਿਆ ਪਾਣੀ ! ਜਾਣੋ ਪ੍ਰੋਜੈਕਟ ਪੰਜਾਬ ਸਣੇ ਹੋਰ ਸੂਬਿਆਂ ਲਈ ਕਿਉਂ ਅਹਿਮ ? - BBMB Solar Power Project
- ਤਰਨਤਾਰਨ 'ਚ ਚੋਰੀ ਦੀ ਵੱਡੀ ਵਾਰਦਾਤ, ਸੁਨਿਆਰੇ ਦੇ ਨੌਕਰ ਨੇ ਹੀ ਕੀਤੇ ਗਹਿਣੇ ਚੋਰੀ, ਘਟਨਾ ਸੀਸੀਟੀਵੀ 'ਚ ਕੈਦ - Gold theft in Tarn Taran
ਦਰਬਾਰਾ ਸਿੰਘ ਗੁਰੂ ਪਹੁੰਚੇ ਹਸਪਤਾਲ: ਇਸ ਮੌਕੇ ਹਲਕਾ ਬਸੀ ਪਠਾਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਹਸਪਤਾਲ ਫਤਿਹਗੜ੍ਹ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਜ਼ਖਮੀ ਮਲਕੀਤ ਸਿੰਘ ਮਠਾੜੂ ਦਾ ਹਾਲ-ਚਾਲ ਜਾਣਿਆ। ਇਸ ਦੇ ਨਾਲ ਹੀ ਉਨ੍ਹਾਂ ਜਿੱਥੇ ਪ੍ਰਸਾਸ਼ਨ ਤੋਂ ਹਮਲਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ, ਉੱਥੇ ਹੀ ਉਨ੍ਹਾਂ ਆਖਿਆ ਕਿ ਉਹ ਹਰ ਹਾਲ 'ਚ ਹਮਲਾ ਕਰਨ ਵਾਲਿਆਂ ਤੱਕ ਪਹੁੰਚ ਕੇ ਰਹਿਣਗੇ।