ਅੰਮ੍ਰਿਤਸਰ/ਖੰਨਾ: ਵੱਖ ਵੱਖ ਕਿਸਾਨੀ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸ਼ੰਬੂ ਬਾਰਡਰ ਸਮੇਤ ਪੰਜਾਬ ਦੇ ਵੱਖ-ਵੱਖ ਬਾਰਡਰਾਂ ਦੇ ਉੱਤੇ ਚੱਲ ਰਹੇ ਕਿਸਾਨੀ ਧਰਨੇ ਦੌਰਾਨ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਗੁਰਦਾਸਪੁਰ ਦੇ ਨਾਲ ਸੰਬੰਧਿਤ ਇੱਕ ਕਿਸਾਨ ਦੀ ਮੌਤ: ਇਸੇ ਦੌਰਾਨ ਅੱਜ ਸ਼ੰਭੂ ਬਾਰਡਰ ਤੋਂ ਵਾਪਸ ਆਉਂਦੇ ਹੋਏ ਇੱਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸੰਬੰਧਿਤ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਜਦਕਿ ਉਸਦੇ ਸਾਥੀ ਕਿਸਾਨ ਨੂੰ ਗੰਭੀਰ ਜਖਮੀ ਹਾਲਤ ਦੇ ਵਿੱਚ ਹਸਪਤਾਲ ਦੇ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਖੰਨਾ ਨੇੜੇ ਵਾਪਰਿਆ ਹਾਦਸਾ: ਉਕਤ ਘਟਨਾ ਸਬੰਧੀ ਪੁਸ਼ਟੀ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਆਦੋਵਾਲੀ ਤਹਿਸੀਲ ਬਟਾਲਾ ਜਿਲਾ ਗੁਰਦਾਸਪੁਰ ਸ਼ੰਬੂ ਬਾਰਡਰ ਦੇ ਮੋਰਚੇ ਤੋਂ ਬਾਈਕ ਦੇ ਉੱਤੇ ਸਵਾਰ ਹੋ ਕੇ ਆਪਣੇ ਸਾਥੀ ਕਿਸਾਨ ਦੇ ਨਾਲ ਵਾਪਸ ਜਾ ਰਹੇ ਸਨ ਕਿ ਇਸ ਦੌਰਾਨ ਖੰਨਾ ਨੇੜੇ ਇੱਕ ਸੜਕ ਹਾਦਸਾ ਵਾਪਰ ਜਾਣ ਕਾਰਨ ਉਹਨਾਂ ਦੀ ਮੌਤ ਹੋ ਗਈ ਹੈ ਇਸ ਦੇ ਨਾਲ ਹੀ ਬਾਈਕ ਦੇ ਉੱਤੇ ਸਵਾਰ ਉਹਨਾਂ ਦਾ ਸਾਥੀ ਕਿਸਾਨ ਜਖ਼ਮੀ ਹੋਇਆ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।
ਹੁਣ ਤੱਕ 24 ਕਿਸਾਨਾਂ ਦੀ ਹੋ ਚੁੱਕੀ ਹੈ ਮੌਤ: ਇਸੇ ਸੰਬੰਧੀ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਇਸ ਦੁੱਖਦਾਈ ਘਟਨਾ ਦੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਦੇ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਕਿਸਾਨ ਦੀ ਮ੍ਰਿਤਕ ਦੇਹ ਖੰਨਾ ਦੇ ਸਰਕਾਰੀ ਸਿਵਿਲ ਹਸਪਤਾਲ ਦੇ ਵਿੱਚ ਜਿੱਥੇ ਉਹਨਾਂ ਦਾ ਜਲਦ ਤੋਂ ਜਲਦ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇ ਵਾਰਸਾਂ ਦੇ ਹਵਾਲੇ ਕੀਤੀ ਜਾਵੇ। ਮਿਲੀ ਜਾਣਕਾਰੀ ਦੇ ਅਨੁਸਾਰ ਕਿਸਾਨੀ ਮੋਰਚੇ ਦੇ ਦੌਰਾਨ ਇਹ 24 ਵੇਂ ਕਿਸਾਨ ਦੀ ਮੌਤ ਹੋਈ ਹੈ ਅਤੇ ਇਸ ਤੋਂ ਪਹਿਲਾਂ ਮਹਿਲਾ ਅਤੇ ਪੁਰਸ਼ 23 ਕਿਸਾਨ ਦੀ ਮੌਤ ਹੋ ਚੁੱਕੀ ਹੈ।
- ਗਰਮੀ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੇ ਰੇਟਾਂ 'ਚ ਹੋਇਆ ਚੌਖਾ ਵਾਧਾ - price of vegetables
- ਉੱਤਰਾਖੰਡ ਤੋਂ ਬਾਅਦ ਹੁਣ ਪੰਜਾਬ 'ਚ ਵੀ ਹੜ੍ਹਾਂ ਦਾ ਖ਼ਤਰਾ, ਇਸ ਜ਼ਿਲ੍ਹੇ ਦੇ ਲੋਕਾਂ ਨੂੰ ਘਰ ਖਾਲੀ ਕਰਨ ਦੇ ਦਿੱਤੇ ਆਦੇਸ਼ - Flood alert in Punjab
- ਸੀਐੱਮ ਮਾਨ ਦਾ ਚੈਲੰਜ ਸ਼ੀਤਲ ਅੰਗੁਰਾਲ ਨੇ ਕੀਤਾ ਕਬੂਲ, ਜਲੰਧਰ ਤੋਂ ਲਾਈਵ ਹੋ ਕੇ ਕਰ ਰਹੇ ਇਹ ਖੁਲਾਸੇ - Angural accepted challenge of CM