ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਨਹਿਰ ਵਿੱਚ ਤੈਰਦਾ ਹੋਇਆ ਇੱਕ ਲੜਕੇ ਦਾ ਭਰੂਣ ਮਿਲਿਆ ਹੈ। ਰਾਹਗੀਰਾਂ ਨੇ ਭਰੂਣ ਨੂੰ ਤੈਰਦਾ ਦੇਖ ਕੇ ਸੰਸਥਾ ਨੂੰ ਸੂਚਨਾ ਦਿੱਤੀ ਗਈ ਹੈ।
ਨਹਿਰ ਵਿੱਚ ਤੈਰਦਾ ਹੋਇਆ ਇੱਕ ਲੜਕੇ ਦਾ ਭਰੂਣ
ਦੱਸਿਆ ਗਿਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇਰ ਸ਼ਾਮ ਅਬੋਹਰ ਦੀ ਢਾਣੀ ਵਿਸ਼ਾਰਨਾਥ ਕੋਲੋਂ ਲੰਘਦੀ ਨਹਿਰ ਵਿੱਚ ਤੈਰਦਾ ਹੋਇਆ ਇੱਕ ਲੜਕੇ ਦਾ ਭਰੂਣ ਮਿਲਿਆ ਹੈ। ਜਿਸ ਨੂੰ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ ਅਤੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
ਥਾਣਾ ਸਿਟੀ ਦੋ ਦੀ ਪੁਲਿਸ ਨੂੰ ਸੂਚਨਾ ਵੀ ਦਿੱਤੀ
ਜਾਣਕਾਰੀ ਅਨੁਸਾਰ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਰਾਹਗੀਰਾਂ ਨੇ ਇਸ ਰਸਤੇ ਵਿੱਚੋਂ ਲੰਘਦੀ ਮਲੂਕਪੁਰਾ ਨਹਿਰ ਵਿੱਚ ਇੱਕ ਨਵਜੰਮੇ ਬੱਚੇ ਦੀ ਲਾਸ਼ ਤੈਰਦੀ ਵੇਖ ਕੇ ਕਮੇਟੀ ਪ੍ਰਧਾਨ ਰਾਜੂ ਚਰਾਇਆ ਨੂੰ ਸੂਚਨਾ ਦਿੱਤੀ। ਜਿਨ੍ਹਾਂ ਦੇ ਹੁਕਮਾਂ ’ਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਵੀ ਮੌਕੇ ’ਤੇ ਪਹੁੰਚੇ ਹਨ। ਮੌਕੇ 'ਤੇ ਪਹੁੰਚ ਕੇ ਕਮੇਟੀ ਪ੍ਰਧਾਨ ਰਾਜੂ ਚਰਾਇਆ ਨੇ ਥਾਣਾ ਸਿਟੀ ਦੋ ਦੀ ਪੁਲਿਸ ਨੂੰ ਸੂਚਨਾ ਵੀ ਦਿੱਤੀ। ਪੁਲਿਸ ਦੇ ਮੌਕੇ ’ਤੇ ਪਹੁੰਚਣ ’ਤੇ ਕਮੇਟੀ ਦੇ ਮੈਂਬਰਾਂ ਨੇ ਬੱਚੇ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਭਰੂਣ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।
ਬੱਚੇ ਦੇ ਭਰੂਣ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ
ਬਿੱਟੂ ਨਰੂਲਾ ਨੇ ਦੱਸਿਆ ਕਿ ਇਹ 7-8 ਮਹੀਨਿਆਂ ਦੇ ਵਿਕਸਿਤ ਲੜਕੇ ਦਾ ਭਰੂਣ ਸੀ, ਜਿਸ ਨੂੰ ਕਲਯੁਗੀ ਮਾਂ ਨੇ ਆਪਣਾ ਗੁਨਾਹ ਛੁਪਾਉਣ ਲਈ ਸੁੱਟ ਦਿੱਤਾ ਸੀ। ਪਰ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਿਸ ਵੀ ਹਸਪਤਾਲ 'ਚ ਕਿਸੇ ਔਰਤ ਨੇ ਇਸ ਤਰ੍ਹਾਂ ਬੱਚੇ ਨੂੰ ਜਨਮ ਦਿੱਤਾ ਹੈ, ਉਸ ਦਾ ਪਤਾ ਲਗਾ ਕੇ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਫਿਲਹਾਲ ਪੁਲਿਸ ਵੱਲੋਂ ਬੱਚੇ ਦੇ ਭਰੂਣ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।