ETV Bharat / state

ਪੱਟੀ ਰੇਲਵੇ ਸਟੇਸ਼ਨ ਨੇੜੇ ਬਣੀਆਂ ਝੁੱਗੀਆਂ ਨੂੰ ਤੜਕੇ ਲੱਗੀ ਭਿਆਨਕ ਅੱਗ - Fire broke out in slums

author img

By ETV Bharat Punjabi Team

Published : Apr 26, 2024, 4:33 PM IST

ਤਰਨ ਤਾਰਨ ਦੇ ਹਲਕਾ ਪੱਟੀ ਦੀਆਂ ਝੁੱਗੀਆਂ 'ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ। ਇਸ ਦੌਰਾਨ ਝੁੰਗੀ ਵਾਸੀਆਂ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

A fire broke out in the slums built near Patti railway station
ਪੱਟੀ ਰੇਲਵੇ ਸਟੇਸ਼ਨ ਨੇੜੇ ਬਣੀਆਂ ਝੁੱਗੀਆਂ ਨੂੰ ਤੜਕੇ ਲੱਗੀ ਭਿਆਨਕ ਅੱਗ

ਤਰਨਤਾਰਨ: ਤਰਨ ਤਾਰਨ ਦੇ ਹਲਕਾ ਪੱਟੀ ਰੇਲਵੇ ਸਟੇਸ਼ਨ ਨੇੜੇ ਬਣੀਆਂ ਝੁੱਗੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰੇ 2 ਵਜੇ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਦੌਰਾਨ ਝੁੱਗੀਆਂ ਵਿੱਚ ਸੁੱਤੇ ਪਏ ਲੋਕਾਂ ਵਿੱਚ ਹੜਕੰਪ ਮੱਚ ਗਿਆ। ਲੋਕਾਂ ਨੇ ਪਹਿਲਾਂ ਖੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇਨੀਂ ਭਿਆਨਕ ਸੀ ਕਿ ਲੋਕਾਂ ਤੋਂ ਬੁਝਾਈ ਨਾ ਗਈ। ਜਿਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੁਚਿਤ ਕੀਤਾ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਮੌਕੇ 'ਤੇ ਆਕੇ ਅੱਗ 'ਤੇ ਕਾਬੂ ਪਾਉਂਦੀ ਉਦੋਂ ਤੱਕ ਝੁਗੀਆਂ ਵਾਲੇ ਲੋਕਾਂ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਲੋਕਾਂ ਦਾ ਭਾਰੀ ਨੁਕਸਾਨ ਹੋਇਆ।

ਕੋਈ ਜਾਨੀ ਨੁਕਸਾਨ ਨਹੀਂ ਹੋਇਆ: ਮੌਕੇ 'ਤੇ ਫਾਇਰ ਬ੍ਰਿਗੇਡ ਦੀ ਟੀਮ ਬੜੀ ਮਿਹਨਤ ਨਾਲ ਪਹੁੰਚੀ, ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀ ਇਸ ਘਟਨਾ ਵਿੱਚ 55 ਤੋਂ 60 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਮੁਤਾਬਿਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਥੇ ਹੀ 'ਆਪ' ਪਾਰਟੀ ਤੋਂ ਹੀਰਾ ਭੁੱਲਰ ਨੇ ਕਿਹਾ ਕਿ ਇਨ੍ਹਾਂ ਝੁੱਗੀਆਂ ਵਿੱਚ ਗਰੀਬ ਲੋਕ ਰਹਿੰਦੇ ਹਨ। ਇਸ ਹਾਦਸੇ ਵਿੱਚ ਲੋਕਾਂ ਨੂੰ ਪੈਸੇ ਅਤੇ ਕੱਪੜਿਆਂ ਸਮੇਤ ਹੋਰ ਸਮਾਨ ਦੀ ਲੋੜ ਹੈ। ਘਟਨਾ ਦੀ ਜਾਣਕਾਰੀ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਹਨਾਂ ਨੇ ਗਰੀਬ ਪਰਿਵਾਰ ਨੂੰ ਬਣਦੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ।

ਮਸ਼ਕਤ ਨਾਲ ਆਈ ਫਾਇਰ ਟੀਮ : ਉੱਥੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ 2 ਵਜੇ ਮਿਲੀ। ਜਿਸ ਤੋਂ ਬਾਅਦ ਉਹਨਾਂ ਨੇ ਤਰਤਾਰਨ ਨੂੰ ਟੀਮ ਭੇਜੀਆਂ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਸੀ ਅੱਗ ਦੀਆਂ ਲਪਟਾਂ 130 ਫੁੱਟ ਦੀ ਉਚਾਈ ਤੱਕ ਦਿਖਾਈ ਦੇ ਰਹੀਆਂ ਸਨ। ਇਸ ਲਈ ਕਈ ਥਾਵਾਂ 'ਤੇ ਅੱਗ ਬੁਝਾਉਣ 'ਚ ਦਿੱਕਤ ਹੋਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.