ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ 'ਤੇ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਹੀਟ ਵੇਵ ਵਾਰਡ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਗਰਮੀ ਤੋਂ ਪੀੜਤ ਮਰੀਜ਼ਾਂ ਦਾ ਇੱਥੇ ਇਲਾਜ ਕੀਤਾ ਜਾ ਸਕੇ। ਹਸਪਤਾਲ ਦੇ ਐਸ.ਐਮ.ਓ ਡਾ. ਨੀਰਜ ਗੁਪਤਾ ਅਤੇ ਸਹਾਇਕ ਐਸ.ਐਮ.ਓ. ਡਾ. ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਹਸਪਤਾਲ ਦੇ ਕਮਰਾ ਨੰਬਰ 150 ਵਿੱਚ 5 ਬੈੱਡਾਂ ਦਾ ਇਹ ਵਾਰਡ ਬਣਾਇਆ ਗਿਆ ਹੈ। ਜਿਸ ਵਿੱਚ ਗਰਮੀ ਤੋਂ ਬਚਾਅ ਲਈ ਹਰ ਤਰ੍ਹਾਂ ਦਾ ਸਾਮਾਨ ਅਤੇ ਦਵਾਈਆਂ ਰੱਖੀਆਂ ਗਈਆਂ ਹਨ।
ਸਖ਼ਤ ਗਰਮੀ ਤੋਂ ਬਚਾਅ ਦੇ ਮੱਦੇਨਜ਼ਰ ਬਣਾਇਆ ਹੀਟ ਵੇਵ ਵਾਰਡ: ਐਸ.ਐਮ.ਓ. ਡਾ. ਨੀਰਜ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੁੱਕੜ ਦੇ ਹੁਕਮਾਂ 'ਤੇ ਗਰਮੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਇਹ ਅਗਾਊਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਤਾਪਮਾਨ ਵੱਧ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਗਰਮੀ ਕਾਰਨ ਸਰੀਰ ਦਾ ਤਾਪਮਾਨ ਵੀ ਵੱਧ ਜਾਂਦਾ ਹੈ, ਜਿਸ ਨਾਲ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ।
ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਾਰਡ ਬਣਾਇਆ ਗਿਆ ਹੈ ਜਿੱਥੇ ਮਰੀਜ਼ ਦੇ ਆਉਣ 'ਤੇ ਉਸ ਦਾ ਬੀਪੀ, ਤਾਪਮਾਨ ਅਤੇ ਆਕਸੀਜਨ ਲੈਵਲ ਚੈੱਕ ਕੀਤਾ ਜਾਵੇਗਾ। ਜੇਕਰ ਆਕਸੀਜਨ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਲਈ ਵੀ ਆਕਸੀਜਨ ਕੰਸੈਂਟਰੇਟਰ ਉਪਲੱਬਧ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਗਰਮੀਆਂ ਦੌਰਾਨ ਜੇਕਰ ਸੰਭਵ ਹੋਵੇ ਤਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਪਾਣੀ ਦਾ ਸੇਵਨ ਕੀਤਾ ਜਾਵੇ।
- ਬੀਕੇਯੂ ਉਗਰਾਹਾਂ ਕਿਸਾਨ ਜਥੇਬੰਦੀ ਦੇ ਬੈਨਰ ਹੇਠ ਔਰਤਾਂ ਦੀ ਸੂਬਾ ਪੱਧਰੀ ਮੀਟਿੰਗ, 26 ਮਈ ਨੂੰ ਲੋਕ ਸੰਗਰਾਮ ਰੈਲੀ ਲਈ ਕੀਤੀ ਲਾਮਬੰਦੀ - State level meeting of women
- OMG...ਪੰਜਾਬ ਦੇ ਖੂੰਖਾਰ ਕੁੱਤੇ, ਰੋਜ਼ਾਨਾ 10 ਤੋਂ 12 ਲੋਕ ਹੋ ਰਹੇ ਹਨ ਅਵਾਰਾ ਕੁੱਤਿਆਂ ਦਾ ਸ਼ਿਕਾਰ - Abundance of stray dogs in Punjab
- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ - Lok Sabha Elections 2024