ਸੰਗਰੂਰ: ਪੰਜਾਬ ਦੇ ਵਿੱਚ ਕਾਨੂੰਨਾਂ ਦੀ ਵਿਵਸਥਾ ਵਿਗੜਦੀ ਹੀ ਜਾ ਰਹੀ ਹੈ ਆਏ ਦਿਨ ਆਪਾਂ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਖਬਰਾਂ ਆਮ ਵੇਖਣ ਨੂੰ ਮਿਲ ਰਹੀਆਂ ਹਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਤੇ ਉਦੋਂ ਵੱਡੇ ਸਵਾਲ ਖੜੇ ਹੋ ਜਾਂਦੇ ਹਨ ਜਦੋਂ ਇਹ ਜੀਆਂ ਵਾਰਦਾਤਾਂ ਵੇਖਣ ਨੂੰ ਮਿਲਦੀਆਂ ਹਨ ਇੱਕ ਪਾਸੇ ਤਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਾਅਵੇ ਕੀਤੇ ਜਾਂਦੇ ਹਨ ਕਿਸ ਸਥਿਤੀ ਸਾਡੇ ਕੰਟਰੋਲ ਦੇ ਵਿੱਚ ਹੈ ਪਰ ਤਸਵੀਰਾਂ ਕੁਝ ਹੋਰ ਹੀ ਵੇਖਣ ਨੂੰ ਮਿਲਦੀਆਂ ਹਨ।
ਪੰਜਾਬ ਦੇ ਅਧੀਨ ਸੰਗਰੂਰ ਦੇ ਲੌਂਗੋਵਾਲ ਦੇ ਪਿੰਡ ਦੇਸੂਪੁਰਾ ਵਿੱਚ ਇੱਕ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੋਲੀ ਮਾਰਨ ਵਾਲਾ ਮੁਲਜ਼ਮ ਮ੍ਰਿਤਕ ਦੇ ਭਰਾ ਦਾ ਸਹੁਰਾ ਹੈ। ਮੁਲਜ਼ਮ ਮ੍ਰਿਤਕ ਦਾ ਜ਼ਬਰਦਸਤੀ ਉਸ ਦੀ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨੇ ਘਰ ਆ ਕੇ ਉਸਨੂੰ ਗੋਲੀ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਜਗਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਚਮਕੌਰ ਸਿੰਘ ਹੈ, ਜਿਸ ਦਾ ਵਿਆਹ ਇੱਕ ਸਾਲ ਪਹਿਲਾਂ ਸੁਰਮੁੱਖ ਸਿੰਘ ਵਾਸੀ ਚੀਮਾ ਮੰਡੀ ਦੀ ਇੱਕ ਲੜਕੀ ਨਾਲ ਹੋਇਆ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਮ੍ਰਿਤਕ ਦਾ ਜ਼ਬਰਦਸਤੀ ਉਸ ਦੀ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ। ਜਦੋਂ ਉਸਨੇ ਇਨਕਾਰ ਕੀਤਾ ਤਾਂ ਉਸਨੇ ਘਰ ਆ ਕੇ ਉਸਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਬੀਤੀ ਰਾਤ ਪਿੰਡ ਦੇਸੂਪੁਰਾ ਵਿੱਚ ਵਾਪਰੀ। ਮ੍ਰਿਤਕ ਦੀ ਪਛਾਣ ਜਗਪਾਲ ਸਿੰਘ (ਜੱਗੀ) ਵਜੋਂ ਹੋਈ ਹੈ। ਸੰਗਰੂਰ ਦੇ ਲੌਂਗੋਵਾਲ 'ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਵਾਸੀ ਚੀਮਾ ਮੰਡੀ ਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ। ਪਿਤਾ ਨੇ ਕਿਹਾ ਕਿ ਮੇਰੇ ਦੋ ਪੁੱਤਰ ਹਨ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਚਮਕੌਰ ਸਿੰਘ ਹੈ, ਜਿਸ ਦਾ ਵਿਆਹ ਇੱਕ ਸਾਲ ਪਹਿਲਾਂ ਚਮਕੌਰ ਸਿੰਘ ਵਾਸੀ ਚੀਮਾ ਮੰਡੀ ਦੀ ਇੱਕ ਲੜਕੀ ਨਾਲ ਹੋਇਆ ਸੀ। ਮੁਲਜ਼ਮ ਚਮਕੌਰ ਸਿੰਘ ਦੋ ਵਿਆਹ ਕਰ ਚੁੱਕਾ ਹੈ। ਮੁਲਜ਼ਮ ਆਪਣੀ ਦੂਜੀ ਪਤਨੀ ਦੀ ਧੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਗਪਾਲ ਸਿੰਘ ਜੱਗੀ ’ਤੇ ਉਸ ਦੀ ਪਤਨੀ ਦੀ ਧੀ ਦਾ ਦੂਜਾ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਉਹ ਪਹਿਲਾਂ ਵੀ ਕਈ ਵਾਰ ਸਾਡੇ ਘਰ ਨੂੰ ਧਮਕੀਆਂ ਦੇ ਚੁੱਕਾ ਹੈ। ਪਰ ਜਗਪਾਲ ਸਿੰਘ ਜੱਗੀ ਵਿਆਹ ਲਈ ਤਿਆਰ ਨਹੀਂ ਸੀ।
ਮੁਲਜ਼ਮਾਂ ਨੇ ਕਈ ਵਾਰ ਦਿੱਤੀ ਸੀ ਧਮਕੀ
ਦੱਸਿਆ ਹੈ ਕਿ ਮੁਲਜ਼ਮ ਨੇ ਦੋ ਵਿਆਹ ਕੀਤੇ ਹਨ। ਗੋਲੀ ਮਾਰਨ ਵਾਲਾ ਮੁਲਜ਼ਮ ਸੁਰਮੁੱਖ ਸਿੰਘ ਮ੍ਰਿਤਕ ਜਗਪਾਲ ਸਿੰਘ ’ਤੇ ਆਪਣੀ ਪਤਨੀ ਦੀ ਧੀ ਦਾ ਦੂਜਾ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਸੁਰਮੁੱਖ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ ਦੀ ਜਗਪਾਲ ਨਾਲ ਕਈ ਵਾਰ ਲੜਾਈ ਹੋਈ ਸੀ। ਉਹ ਪਹਿਲਾਂ ਵੀ ਕਈ ਵਾਰ ਘਰ ਆ ਕੇ ਧਮਕੀਆਂ ਦੇ ਚੁੱਕਾ ਹੈ ਪਰ ਜਗਪਾਲ ਸਿੰਘ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਅਜਿਹੇ 'ਚ ਮੁਲਜ਼ਮ ਸੁਰਮੁੱਖ ਸਿੰਘ ਵਾਸੀ ਚੀਮਾ ਮੰਡੀ ਨੇ ਘਰ 'ਚ ਦਾਖਲ ਹੋ ਕੇ ਜਗਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਸੁਰਮੁੱਖ ਸਿੰਘ ਤੇ ਉਸ ਦੀ ਪਤਨੀ ਮਨਦੀਪ ਕੌਰ ਵਾਸੀ ਚੀਮਾ ਮੰਡੀ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਮਾਮਲੇ ਦੀ ਜਾਂਚ ਜਾਰੀ
ਥਾਣਾ ਲੌਂਗੋਵਾਲ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਨਿੱਜੀ ਰੰਜਿਸ਼ ਕਾਰਨ ਜਗਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ