ਫਰੀਦਕੋਟ: ਫਰੀਦਕੋਟ ਦੀ ਰੋਜ ਇਨਕਲੇਵ ਕਲੌਨੀ ਦੇ ਗੇਟ 'ਤੇ ਅੱਜ ਦਿਨ ਦਿਹਾੜੇ 2 ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਟਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਘਟਨਾ ਦਾ ਪਤਾ ਚਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ CCTV ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
ਪਿਸਟਲ ਦੀ ਨੋਕ 'ਤੇ ਮੋਟਰਸਾਈਕਲ ਖੋਹ ਲਿਆ: ਜਾਣਕਾਰੀ ਅਨੁਸਾਰ ਫਰੀਦਕੋਟ ਜਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਕਲਾਂ ਦੇ ਰਹਿਣ ਵਾਲਾ ਨੌਜਵਾਨ ਬਸ ਸਟੈਂਡ ਫਰੀਦਕੋਟ ਤੋਂ ਤਲਵੰਡੀ ਰੋਡ ਵੱਲ ਨੂੰ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਖੜ੍ਹੇ ਦੋ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ ਮੋਟਰਸਾਈਕਲ ਖੋਹ ਲਿਆ। ਗੱਲਬਾਤ ਕਰਦਿਆਂ ਪੀੜਤ ਨੌਜਵਾਨ ਨੇ ਕਿਹਾ ਕਿ ਦੋ ਮੂੰਹ ਬੰਨ੍ਹੇ ਵਾਲੇ ਮੁੰਡਿਆਂ ਨੇ ਊਸ ਨੂੰ ਘੇਰ ਕੇ ਊਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਪਿਸਟਲ ਦਿਖਾ ਕੇ ਮਾਰ ਦੇਣ ਦੀ ਧਮਕੀ ਦਿੱਤੀ ਅਤੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਨੌਜਵਾਨ ਨੇ ਕਿਹਾ ਕਿ ਪੁਲਿਸ ਹੁਣ ਆਈ ਹੈ ਅਤੇ ਜਾਂਚ ਕਰ ਰਹੀ ਹੈ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ: ਇਸ ਮੌਕੇ ਘਟਨਾ ਦਾ ਪਤਾ ਚਲਦੇ ਹੀ ਮੌਕੇ ਤੇ ਪਹੁੰਚੇ DSP ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇੱਥੇ ਇੱਕ ਲੜਕਾ ਆਪਣਾ ਮੋਟਰਸਾਈਕਲ ਲੈ ਕੇ ਜਾ ਰਿਹਾ ਸੀ। ਜਿਸ ਤੋਂ 2 ਲੜਕੇ ਪਿਸਟਲ ਦਿਖਾ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੌਕੇ 'ਤੇ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਅਸੀਂ ਜਲਦ ਹੀ ਲੁਟੇਰਿਆਂ ਨੂੰ ਫੜ ਲਵਾਂਗੇ।
- ਬਜਾਜ ਫਾਈਨਾਂਸ ਕੰਪਨੀ ਨੂੰ ਲੱਗਾ 30 ਹਜ਼ਾਰ ਰੁਪਏ ਦਾ ਜ਼ੁਰਮਾਨਾ, ਕੰਪਨੀ ਦੀ ਚਲਾਕੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ - Bajaj Finance Company fined
- 'ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ' - cultivation of alternative crops
- ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ - cross border drug smuggling gang