ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਵੇਰੇ 07:55 ਵਜੇ ਦੇ ਕਰੀਬ ਸ਼ਨੀ ਮੰਦਰ (ਨੇੜੇ ਹਰਿਮੰਦਰ ਸਾਹਿਬ) ਦੇ ਨਜ਼ਦੀਕ ਇੱਕ ਏ.ਐਸ.ਆਈ ਅਸ਼ਵਨੀ ਕੁਮਾਰ ਤੋਂ ਪਿਸਤੌਲ ਖੋਹ ਕੇ ਅਣਪਛਾਤੇ ਸ਼ਰਧਾਲੂ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਫਿਲਹਾਲ ਉਕਤ ਜ਼ਖਮੀ ਨੂੰ ਸਥਾਨਕ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇੱਕ ਜੱਜ ਐਨਐਸ ਸ਼ੇਖਾਵਤ ਸ੍ਰੀ ਦਰਬਾਰ ਸਾਹਿਬ ਵਿਖੇ ਮਥਾ ਟੇਕਣ ਲਈ ਪਹੁੰਚੇ ਸਨ। ਜਿਸ ਦੇ ਚੱਲਦੇ ਜੱਜ ਦੇ ਨਾਲ ਅੰਮ੍ਰਿਤਸਰ ਪੁਲਿਸ ਦੀ ਇੱਕ ਪਾਇਲਟ ਗੱਡੀ ਅਤੇ ਸੁਰੱਖਿਆ ਕਰਮੀ ਤਾਇਨਾਤ ਸੀ। ਜਿਨਾਂ ਵਿਚੋਂ ਇੱਕ ਏਐਸਆਈ ਅਸ਼ਵਨੀ ਕੁਮਾਰ ਦੀ ਪਿਸਤੌਲ ਖੋਹ ਕੇ ਉਸ ਸ਼ਰਧਾਲੂ ਨੇ ਆਪਣੇ ਆਪ ਨੂੰ ਗੋਲੀ ਮਾਰੀ ਹੈ।
ਇਲਾਜ ਲਈ ਹਸਪਤਾਲ ਭੇਜਿਆ ਸ਼ਰਧਾਲੂ
ਉਥੇ ਹੀ ਮੌਕੇ 'ਤੇ ਪੁੱਜੇ ਡੀਐਸਪੀ ਗਗਨਦੀਪ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਫਿਲਹਾਲ ਜ਼ਖਮੀ ਵਿਅਕਤੀ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਸ਼ਰਧਾਲੂ ਕੌਣ ਸੀ ਜਾਂ ਕਿੱਥੋਂ ਦਾ ਰਹਿਣ ਵਾਲਾ ਹੈ। ਫਿਲਹਾਲ ਇਸ ਮਾਮਲੇ ਨੂੰ ਲੈਕੇ ਕੁਝ ਨਹੀਂ ਕਿਹਾ ਜਾ ਸਕਦਾ ਕਿ ਆਖਰ ਇਸ ਘਟਨਾ ਦੇ ਪਿੱਛੇ ਅਸਲ ਕਾਰਨ ਕੀ ਸੀ। ਫਿਲਹਾਲ ਸਾਡੀਆਂ ਟੀਮਾਂ ਲੱਗੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਜਦਕਿ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਉਸ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ।
- ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ - Drug smuggler arrested by Punjab
- ਨੌਜਵਾਨ ਦੀ ਮੌਤ ਦੇ ਮਾਮਲੇ 'ਚ ਇਨਸਾਫ ਨਾ ਮਿਲਣ 'ਤੇ ਪਰਿਵਾਰ ਵੱਲੋਂ ਪੁਲਿਸ 'ਤੇ ਵੱਡੇ ਇਲਜ਼ਾਮ - Protest in Ludhiana
- ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਅਤੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸੜਕਾਂ ਉਪਰ ਕੀਤਾ ਮੌਨ ਪ੍ਰਦਰਸ਼ਨ - silent protest In Barnala
ਜ਼ਿਕਰਯੋਗ ਹੇ ਕਿ ਗੁਰੂ ਘਰ ਦੇ ਬਾਹਰ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਥੇ ਕੋਈ ਨਾ ਕੋਈ ਅਪਰਾਧਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅੱਜ ਦੀ ਇਸ ਘਟਨਾ ਨੇ ਇਕ ਵਾਰ ਫਿਰ ਤੋਂ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।