ਬਠਿੰਡਾ: ਇਸ ਸਮੇਂ ਦੇਸ਼ ਭਰ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਵੱਲੋਂ ਭਾਵੇਂ ਦੇਸ਼ ਭਰ ਦੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਤਰੀਕਾਂ ਤੈਅ ਕਰ ਦਿੱਤੀਆਂ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਨੀ ਦਿਨੀ ਕਿਸਾਨ ਅੰਦੋਲਨ ਦੋ ਪੂਰੀ ਤਰ੍ਹਾਂ ਭਖਿਆ ਹੋਇਆ ਹੈ।
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਘਿਰਾਓ: ਚੋਣ ਜਾਬਤਾ ਲਾਗੂ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨ ਕਿਸਾਨ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਪੰਜਾਬ ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਸ਼ੁਰੂ ਕੀਤੇ ਕਿ ਕਿਸਾਨ ਅੰਦੋਲਨ ਚੋਣ ਜਾਬਤਾ ਲਾਗੂ ਹੋਣ ਦੇ ਬਾਵਜੂਦ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਸਵਾਮੀਨਾਥਨ ਰਿਪੋਰਟ ਲਾਗੂ ਨਾ ਕਰਨ ਅਤੇ 23 ਫਸਲਾਂ ਅਤੇ ਐੱਮਐੱਸਪੀ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਹੁਣ ਸੰਘਰਸ਼ ਦੀ ਨਵੀਂ ਰਣਨੀਤੀ ਬਣਾਈ ਗਈ ਹੈ ਅਤੇ ਪਿੰਡਾਂ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਆਉਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਘਿਰਾਓ ਕਰਨ ਅਤੇ ਕਾਲੀਆਂ ਝੰਡੀਆਂ ਵਿਖਾਉਣ ਦਾ ਐਲਾਨ ਕੀਤਾ ਗਿਆ ਹੈ।
23 ਫਸਲਾਂ ਉੱਤੇ ਐਮਐਸਪੀ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਚੋਣ ਜਾਬਤੇ ਦੌਰਾਨ ਆਪਣੇ ਸੰਘਰਸ਼ ਦੀ ਨਵੀਂ ਰਣਨੀਤੀ ਤਿਆਰ ਕੀਤੀ ਗਈ। ਭਾਵੇਂ ਹੁਣ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਰਹੀ ਪਰ ਉਹ ਉਸ ਸਿਆਸੀ ਪਾਰਟੀ ਦਾ ਵਿਰੋਧ ਜਾਰੀ ਰੱਖਣਗੇ। ਜਿਨ੍ਹਾਂ ਵੱਲੋਂ ਕਿਸਾਨਾਂ ਨਾਲ ਧਰੋਹ ਕਮਾਇਆ ਗਿਆ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਵਿਚਲੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਸਨ ਪਰ ਇਹ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨਾ ਅਤੇ 23 ਫਸਲਾਂ ਉੱਤੇ ਐਮਐਸਪੀ ਦੇਣਾ ਸੀ।
ਮੰਗਾਂ ਹੋ ਸਕਦੀਆਂ ਹਨ ਲਾਗੂ: ਲਖਮੀਰਪੁਰ ਖੀਰੀ ਘਟਨਾ ਦੇ ਦੋਸ਼ੀ ਕੈਬਨਿਟ ਮੰਤਰੀ ਨੂੰ ਬਰਖਾਸਤ ਕਰਨ ਦੀਆਂ ਮੰਗਾਂ ਸਨ ਪਰ ਕੇਂਦਰ ਸਰਕਾਰ ਵੱਲੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਹੁਣ ਜਦੋਂ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ ਤਾਂ ਉਹ ਪਿੰਡ ਪਿੰਡ ਜਾ ਕੇ ਇਹਨਾਂ ਉਮੀਦਵਾਰਾਂ ਨੂੰ ਜਿੱਥੇ ਸਵਾਲ ਕਰਨਗੇ। ਉੱਥੇ ਹੀ ਇਹਨਾਂ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨਗੇ ਉਹਨਾਂ ਕਿਹਾ ਕਿ ਭਾਵੇਂ ਚੋਣ ਜਾਬਤਾ ਲੱਗ ਚੁੱਕਿਆ ਹੈ ਪਰ ਚੋਣ ਕਮਿਸ਼ਨ ਤੋਂ ਇਜਾਜ਼ਤ ਲੈ ਕੇ ਉਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾ ਸਕਦੀਆਂ ਹਨ।
- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਕਰੀਬ ਇੱਕ ਘੰਟਾ ਡੇਰੇ ਅੰਦਰ ਬਿਤਾਇਆ ਸਮਾਂ
- ਲੁਧਿਆਣਾ ਸਲੇਮ ਟਾਬਰੀ ਨੇੜੇ ਟ੍ਰੇਨ ਚਪੇਟ ਵਿੱਚ ਆਉਣ ਕਰਕੇ ਬੱਚੇ ਦੀ ਮੌਤ, 10 ਸਾਲ ਸੀ ਬੱਚੇ ਦੀ ਉਮਰ
- ਪੰਜਾਬ ਕਿਸਾਨ ਦਲ ਦਾ ਅੱਜ ਅਧਿਕਾਰਤ ਤੌਰ 'ਤੇ ਭਾਜਪਾ 'ਚ ਰਲੇਵਾਂ, ਕਿਸਾਨ ਆਗੂਆਂ ਨੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਕਮਲ ਦਾ ਫੜ੍ਹਿਆ ਪੱਲਾ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨਾ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਪੰਜਾਬ ਹਰਿਆਣਾ ਬਾਰਡਰਾਂ ਉੱਤੇ ਡਟੇ ਹੋਏ ਹਨ ਉੱਥੇ ਹੀ ਹੁਣ ਪਿੰਡਾਂ ਵਿੱਚ ਭਾਜਪਾ ਦੇ ਉਮੀਦਵਾਰ ਜਦੋਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਉਨਾਂ ਵੱਲੋਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਵੋਟ ਰਾਹੀਂ ਚੋਟ ਕਰਦੇ ਹੋਏ ਭਾਜਪਾ ਨੂੰ ਸਭ ਕੁਝ ਸਿਖਾਇਆ ਜਾਵੇਗਾ।