ETV Bharat / state

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਨੇ ਇਕ ਹੋਰ ਵੀਡੀਓ ਕੀਤੀ ਅਪਲੋਡ, ਕਿਹਾ - ਮੈਨੂੰ ਸਕਿਉਰਿਟੀ ਮਿਲੀ ... - A new video of a yoga girl

author img

By ETV Bharat Punjabi Team

Published : Jun 24, 2024, 11:44 AM IST

Updated : Jul 25, 2024, 7:40 PM IST

Yoga In Darbar Sahib Update : ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇੰਨਫਲੂਏਂਸਰ ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਇਕ ਹੋਰ ਨਵੀਂ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਕੁੜੀ ਨੇ ਦੱਸਿਆ ਕਿ ਉਸ ਨੂੰ ਗੁਜਰਾਤ ਪੁਲਿਸ ਵੱਲੋਂ ਸੁਰੱਖਿਆ ਮੁਹਈਆ ਕਰਵਾਈ ਗਈ ਹੈ।

A new video of a girl doing yoga at Sri Harmandir Sahib has gone viral
ਸ਼੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਦੀ ਨਵੀਂ ਵੀਡੀਓ ਹੋਈ ਵਾਇਰਲ (canva)

ਅੰਮ੍ਰਿਤਸਰ: ਕੌਮਾਂਤਰੀ ਯੋਗ ਦਿਵਸ ਮੌਕੇ ਇੱਥੇ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਬੀਤੇ ਦਿਨ ਯੋਗ ਆਸਣ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਖ਼ਿਲਾਫ਼ ਥਾਣਾ ਈ ਡਿਵੀਜ਼ਨ ਵਿਖੇ ਪੁਲਿਸ ਨੇ ਆਈਪੀਸੀ ਦੀ ਧਾਰਾ 295-ਏ ਹੇਠ ਕੇਸ ਦਰਜ ਕੀਤਾ ਹੈ। ਦੂਜੇ ਪਾਸੇ ਅਰਚਨਾ ਮਕਵਾਨਾ ਨਾਂ ਦੀ ਇਸ ਕੁੜੀ ਨੇ ਪੁਲਿਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੂਜੀ ਵਾਰ ਸਿੱਖ ਕੌਮ ਕੋਲੋਂ ਇਸ ਸਬੰਧੀ ਮੁਆਫ਼ੀ ਮੰਗੀ ਹੈ। ਉਸ ਨੇ ਕਿਹਾ ਕਿ ਗੁਜਰਾਤ ਦੀ ਵਡੋਦਰਾ ਪੁਲਿਸ ਵੱਲੋਂ ਉਸ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਹੈ।

ਪਰਿਕਰਮਾ 'ਤੇ ਪਸੰਦੀਦਾ ਆਸਨ ਕਰਨ ਤੋਂ ਪਹਿਲਾਂ ਬਣਾਈ ਵੀਡੀਓ: ਜ਼ਿਕਰਯੋਗ ਹੈ ਕਿ ਕੌਮਾਂਤਰੀ ਯੋਗ ਦਿਵਸ ਵਾਲੇ ਅਰਚਨਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਆਸਨ ਕੀਤਾ ਸੀ। ਮਗਰੋਂ ਉਸ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਸਨ। ਇਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਅਤੇ ਉਸ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਆਪਣੇ ਤਿੰਨ ਕਰਮਚਾਰੀਆਂ ਦੇ ਖ਼ਿਲਾਫ਼ ਵੀ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਹੇਠ ਕਾਰਵਾਈ ਕੀਤੀ ਹੈ। ਇਸ ਤਹਿਤ ਦੋ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਕਰਮਚਾਰੀ ਨੂੰ ਜੁਰਮਾਨਾ ਕਰਕੇ ਉਸ ਦਾ ਤਬਾਦਲਾ ਕਰ ਦਿੱਤਾ ਗਿਆ।

ਗੁਜਰਾਤ ਪੁਲਿਸ ਨੇ ਦਿੱਤੀ ਸੁਰੱਖਿਆ: ਇਹ ਵੀਡਿਓ ਸ਼੍ਰੌਮਣੀ ਕਮੇਟੀ ਵੱਲੋਂ ਐੱਫਆਈਆਰ ਦਰਜ ਕਰਵਾਉਣ ਤੋਂ ਬਾਅਦ ਵਾਇਰਲ ਹੋ ਰਹੀ ਹੈ। ਇਸ ਲੜਕੀ ਦਾ ਨਾਮ ਅਰਚਨਾ ਮਕਵਾਨਾ ਹੈ ਤੇ ਇਹ ਗੁਜਰਾਤ ਦੇ ਵਡੋਦਰਾ ਸ਼ਹਿਰ ਦੀ ਰਹਿਣ ਵਾਲੀ ਹੈ ਜਿਸ ਵਿਚ ਇਸ ਲੜਕੀ ਅਰਚਨਾ ਮਕਵਾਨਾ ਨੇ ਇਸ ਵੀਡਿਓ ਵਿੱਚ ਗੁਜਰਾਤ ਸਰਕਾਰ ਅਤੇ ਵਡੋਦਰਾ ਪੁਲਿਸ ਦਾ ਧੰਨਵਾਦ ਕੀਤਾ ਹੈ ਅਤੇ ਉਹ ਕਹਿ ਰਹੀ ਹੈ ਕਿ, "ਉਸ ਨੇ ਕੋਈ ਸ਼ਿਕਾਇਤ ਵੀ ਦਰਜ ਨਹੀਂ ਕਰਵਾਈ, ਪਰ ਫਿਰ ਵੀ ਵਡੋਦਰਾ ਪੁਲਿਸ ਨੇ ਉਸ ਨੂੰ ਸਿਕਿਉਰਟੀ ਮੁਹਈਆ ਕਰਵਾਈ ਹੈ ਮੈਂ ਗੁਜਰਾਤ ਸਰਕਾਰ ਤੇ ਵਡੋਦਰਾ ਪੁਲਿਸ ਦਾ ਧੰਨਵਾਦ ਕਰਦੀ ਹਾਂ।"

ਭਾਜਪਾ ਸਾਂਸਦ ਨਵੀਨ ਜਿੰਦਲ ਪਰਿਵਾਰ ਸਣੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - BJP MP Naveen Jindal

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਸਰ 'ਚ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਮਾਮਲਾ ਦਰਜ - Yoga In Harmandir Sahib

ਅਕਾਲੀ ਆਗੂ ਨੇ ਮਾਂ, ਧੀ ਅਤੇ ਪਾਲਤੂ ਕੁੱਤੇ ਦਾ ਕਤਲ ਕਰਨ ਤੋਂ ਬਾਅਦ ਕਿਉਂ ਕੀਤੀ ਖੁਦਕੁਸ਼ੀ, ਪੁਲਿਸ ਨੇ ਦੱਸੀ ਵਜ੍ਹਾ - Barnala Triple Murder Update

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੁੜੀ ਵੱਲੋਂ ਅੰਮ੍ਰਿਤਸਰ ਵਿਖੇ ਯੋਗਾ ਕਰਨ ਲਈ ਹੋਈ ਭੁੱਲ ਪ੍ਰਤੀ ਮੁਆਫੀ ਮੰਗਣ ਦੀ ਵੀਡੀਓ ਵੀ ਜਾਰੀ ਕੀਤੀ ਗਈ ਸੀ ਇਸ ਵਿੱਚ ਲੜਕੀ ਨੇ ਸੰਗਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਕਿਹਾ ਸੀ ਕਿ ਭਾਵਨਾ ਨਹੀਂ ਸੀ ਕਿ ਅਜਿਹਾ ਕੁਝ ਹੋਵੇ ਪਰ ਜੋ ਗਲਤੀ ਹੋਈ ਹੈ ਉਸ ਲਈ ਮੁਆਫੀ ਮੰਗਦੀ ਹਾਂ। ਹਾਲਾਂਕਿ ਸੋਸ਼ਲ ਮੀਡੀਆ ਉਤੇ ਲੜਕੀ ਦਾ ਵਿਰੋਧ ਜਾਰੀ ਹੈ।

Last Updated : Jul 25, 2024, 7:40 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.