ਬਠਿੰਡਾ: ਇੱਕ ਛੋਟੀ ਜਿਹੀ ਗੱਲ ਕਿਵੇਂ ਖੁਨੀ ਰੂਪ ਅਖ਼ਤਿਆ ਕਰ ਸਕਦੀ ਹੈ ਇਸ ਦੀ ਤਾਜ਼ਾ ਮਿਸਾਲ ਸਾਹਮਣੇ ਆਈ ਹੈ ਪਿੰਡ ਬੁਰਜ ਸੇਮਾ 'ਚ, ਜਿਥੇ ਵੱਡੀ ਵਾਰਦਾਤ ਵਾਪਰੀ ਹੈ, ਦਰਅਸਲ ਜਿਥੇ ਮਾਮੂਲੀ ਤਕਰਾਰ ਨੂੰ ਲੈ ਕੇ ਪੰਚ ਜਗਤਾਰ ਸਿੰਘ ਦਾ ਤਿੰਨ ਵਿਅਕਤੀਆਂ ਨੇ ਕਤਲ ਕਰ ਦਿੱਤਾ। ਉਥੇ ਹੀ ਮੌਕੇ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ, ਜਦਕਿ ਇੱਕ ਫ਼ਰਾਰ ਹੈ।
ਮਿਲੀ ਜਾਣਕਾਰੀ ਮੁਤਾਬਿਕ ਹਾਲ ਹੀ 'ਚ ਹੋਈਆਂ ਪੰਚਾਇਤ ਚੋਣਾਂ 2024 'ਚ ਜਗਤਾਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਪੰਚਾਇਤ ਮੈਂਬਰ ਚੁਣਿਆ ਗਿਆ ਸੀ। ਇਸ ਦੇ ਕੁਝ ਦਿਨ ਬਾਅਦ ਹੀ ਜਗਤਾਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਪਿੰਡ ਦੇ ਹੀ ਕੁੱਝ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜੋ ਕਿ ਉਦੋਂ ਖੂਨੀ ਰੂਪ ਧਾਰਨ ਕਰ ਗਿਆ, ਜਦੋਂ ਮੁਲਜ਼ਮਾਂ ਨੇ ਮ੍ਰਿਤਕ ਜਗਤਾਰ ਸਿੰਘ ਦੇ ਸਿਰ ਵਿੱਚ ਮੋਟਰਸਾਈਕਲ ਦੀ ਚੈਨ ਵਾਲੀ ਗਰਾਰੀ ਵਾਲਾ ਤੇਜ਼ ਹਥਿਆਰ ਸਿਰ ਵਿੱਚ ਮਾਰ ਦਿੱਤਾ। ਨਤੀਜੇ ਵੱਜੋਂ ਗੰਭੀਰ ਜ਼ਖ਼ਮੀ ਹੋਏ ਜਗਤਾਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਨੇ ਦਮ ਤੋੜ ਦਿੱਤਾ।
- ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਸ਼ਾਰਪ ਸ਼ੂਟਰ ਸਮੇਤ ਇੱਕ ਹੋਰ ਲੋੜੀਂਦਾ ਗੈਂਗਸਟਰ ਗ੍ਰਿਫ਼ਤਾਰ, ਪੰਜਾਬ ਅਤੇ ਯੂਪੀ ਪੁਲਿਸ ਨੇ ਕੀਤਾ ਸਾਂਝਾ ਓਪਰੇਸ਼ਨ
- ਪੰਜ ਤਿਉਹਾਰਾਂ ਦਾ ਸੰਗਮ ਦਿਵਾਲੀ , ਜਾਣੋ ਕਿਸ ਦਿਨ ਮਨਾਈ ਜਾਵੇਗੀ ਦਿਵਾਲੀ , 31 ਅਕਤੂਬਰ ਜਾਂ 1 ਨਵੰਬਰ
ਪਰਿਵਾਰ ਨੇ ਮੰਗਿਆ ਇਨਸਾਫ
ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਮ੍ਰਿਤਕ ਜਗਤਾਰ ਸਿੰਘ ਦੇ ਪੁੱਤਰ ਦੇ ਬਿਆਨ 'ਤੇ ਪਿੰਡ ਦੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋ ਕਥਿਤ ਆਰੋਪੀਆਂ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।