ETV Bharat / state

ਕਟਿਹਾਰ ਐਕਸਪ੍ਰੈਸ ਰੇਲ ਗੱਡੀ ਨਾਲ ਟਕਰਾਉਣ ਕਾਰਨ ਅਣਪਛਾਤੇ ਵਿਅਕਤੀ ਮੌਤ - Beas Railway Station - BEAS RAILWAY STATION

Train Accident: ਦਿਹਾਤੀ ਅਧੀਨ ਪੈਂਦੇ ਰੇਲਵੇ ਸਟੇਸ਼ਨ ਬਿਆਸ ਵਿਖੇ ਇੱਕ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੜ੍ਹੋ ਪੂਰੀ ਖ਼ਬਰ...

Beas Railway Station
ਰੇਲ ਗੱਡੀ ਨਾਲ ਟਕਰਾਉਣ ਕਾਰਨ ਅਣਪਛਾਤੇ ਵਿਅਕਤੀ ਮੌਤ (Etv Bharat (ਪੱਤਰਕਾਰ, ਅੰਮ੍ਰਿਤਸਰ))
author img

By ETV Bharat Punjabi Team

Published : Sep 16, 2024, 8:18 AM IST

ਰੇਲ ਗੱਡੀ ਨਾਲ ਟਕਰਾਉਣ ਕਾਰਨ ਅਣਪਛਾਤੇ ਵਿਅਕਤੀ ਮੌਤ (Etv Bharat (ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ: ਬਿਆਸ ਰੇਲਵੇ ਸਟੇਸ਼ਨ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਵਿਖੇ ਬਿਆਸ ਰੇਲਵੇ ਸਟੇਸ਼ਨ ਉੱਤੇ ਇੱਕ ਅਣਪਛਾਤੇ ਵਿਅਕਤੀ ਦੀ ਕਟਿਹਾਰ ਐਕਸਪ੍ਰੈਸ ਰੇਲ ਗੱਡੀ ਦੇ ਟਕਰਾਉਣ ਨਾਲ ਸੱਟ ਲੱਗਣ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੇ ਕੱਪੜਿਆਂ ਦੀ ਤਲਾਸ਼ੀ ਲਈ ਗਈ, ਤਾਂ ਇਸ ਦੌਰਾਨ ਕੋਈ ਪਛਾਣ ਪੱਤਰ ਵੀ ਨਹੀਂ ਮਿਲਿਆ।

ਬਿਆਸ ਦੇ ਪਲੇਟਫਾਰਮ ਨੰਬਰ ਇੱਕ ਦੇ ਉੱਤੇ ਵਾਪਰੀ ਘਟਨਾ

ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਅੰਮ੍ਰਿਤਸਰ ਅਧੀਨ ਪੈਂਦੇ ਰੇਲਵੇ ਸਟੇਸ਼ਨ ਬਿਆਸ ਦੇ ਪਲੇਟਫਾਰਮ ਨੰਬਰ ਇੱਕ ਦੇ ਉੱਤੇ ਵਾਪਰੀ ਹੈ। ਜਿੱਥੇ ਕਿ ਕਿਲੋਮੀਟਰ ਨੰਬਰ 468/19-31 ਨਜ਼ਦੀਕ ਗੱਡੀ ਨੰਬਰ 15707 ਕਟਿਹਾਰ ਐਕਸਪ੍ਰੈਸ ਦੀ ਲਪੇਟ ਵਿੱਚ ਆਉਣ ਕਾਰਨ ਇੱਕ 35 ਤੋਂ 40 ਸਾਲ ਦੇ ਕਰੀਬ ਉਮਰ ਦੇ ਵਿਅਕਤੀ ਦੀ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਨਹੀ ਹੋ ਸਕੀ

ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਵਿਅਕਤੀ ਦੇ ਸਿਰ ਵਿੱਚ ਸੱਟ ਲੱਗਦਿਆਂ ਹੀ ਮੌਕੇ ਉੱਤੇ ਹੀ ਉਕਤ ਵਿਅਕਤੀ ਦੀ ਮੌਤ ਹੋ ਗਈ ਹੈ। ਵਿਅਕਤੀ ਦੀ ਜਦੋਂ ਤਲਾਸ਼ੀ ਲਈ ਗਈ, ਤਾਂ ਉਸਦੇ ਕੋਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਪਛਾਣ ਪੱਤਰ ਨਹੀਂ ਮਿਲ ਸਕਿਆ। ਇਸ ਕਰਕੇ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

ਸ਼ਨਾਖਤ ਲਈ ਮ੍ਰਿਤਕ ਦੇਹ ਮੋਰਚਰੀ ਵਿੱਚ ਰੱਖਵਾਈ ਗਈ

ਬਿਆਸ ਦੇ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਮੋਰਚਰੀ ਦੇ ਵਿੱਚ 72 ਘੰਟੇ ਤੱਕ ਸ਼ਨਾਖਤ ਦੇ ਲਈ ਰੱਖਿਆ ਗਿਆ ਹੈ। ਇਸ ਦੇ ਨਾਲ ਹੀ, ਜੀਆਰਪੀ ਪੁਲਿਸ ਵੱਲੋਂ 194 ਬੀਐਨਐਸਐਸ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਕਰਨ ਦੇ ਲਈ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.