ETV Bharat / state

ਅੰਮ੍ਰਿਤਸਰ 'ਚ ਡਿਪ੍ਰੇਸ਼ਨ ਦੇ ਸ਼ਿਕਾਰ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ - person suffering from depression - PERSON SUFFERING FROM DEPRESSION

ਅੰਮ੍ਰਿਤਸਰ ਵਿਖੇ ਇੱਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਿਕ ਮੈਂਬਰਾਂ ਮੁਤਾਬਿਕ ਵਿਅਕਤੀ ਡਿਪ੍ਰੈਸ਼ਨ ਦਾ ਸ਼ਿਕਾਰ ਸੀ ਇਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ।

A person suffering from depression committed suicide in Amritsar
ਅੰਮ੍ਰਿਤਸਰ 'ਚ ਡਿਪ੍ਰੇਸ਼ਨ ਦੇ ਸ਼ਿਕਾਰ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
author img

By ETV Bharat Punjabi Team

Published : Mar 28, 2024, 4:53 PM IST

ਅੰਮ੍ਰਿਤਸਰ 'ਚ ਡਿਪ੍ਰੇਸ਼ਨ ਦੇ ਸ਼ਿਕਾਰ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ: ਅੰਮ੍ਰਿਤਸਰ 'ਚ ਇੱਕ ਮਾਨਸਿਕ ਤੌਰ 'ਤੇ ਬਿਮਾਰ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਉਮਰ 42 ਸਾਲ ਦੀ ਦੱਸੀ ਜਾ ਰਹੀ ਹੈ ਜੋ ਕਿ ਆਪਣੀ ਪਤਨੀ ਅਤੇ ਬੱਚੀ ਦੇ ਨਾਲ ਰਹਿੰਦਾ ਸੀ। ਅਚਾਨਕ ਇਸ ਮੰਦਭਾਗੀ ਖਬਰ ਨਾਲ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਥੇ ਹੀ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕਮਲ ਕੁਮਾਰ ਸ਼ਰਮਾ ਗੋਕੁਲ ਵਿਹਾਰ ਗਲੀ ਵਿਚ ਰਹਿੰਦਾ ਸੀ ਅਤੇ ਸਿਕਊਰਟੀ ਗਾਰਡ ਦੀ ਡਿਊਟੀ ਕਰਦਾ ਸੀ।

ਡਿਪ੍ਰੈਸ਼ਨ ਦਾ ਸ਼ਿਕਾਰ ਸੀ ਮ੍ਰਿਤਕ : ਪਰਿਵਾਰ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਡਿਪ੍ਰੈਸ਼ਨ 'ਚ ਹੋਣ ਕਾਰਨ ਉਸ ਦੀਆਂ ਦਵਾਈਆਂ ਚੱਲ ਰਹੀਆਂ ਸੀ। ਬੀਤੇ ਕੁਝ ਦਿਨ ਪਹਿਲਾ ਇਸਦੀ ਪਤਨੀ ਰਾਜੀ ਖੁਸ਼ੀ ਆਪਣੇ ਪੇਕੇ ਗਈ ਸੀ। ਪਰ ਅੱਜ ਅਚਾਨਕ ਹੀ ਕਮਲ ਕੁਮਾਰ ਵੱਲੋਂ ਆਤਮਹੱਤਿਆਂ ਕਰ ਲਈ ਗਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੀ ਦੋਵਾਂ ਪਤੀ ਪਤਨੀ ਦਾ ਆਪਸ 'ਚ ਕੋਈ ਝਗੜਾ ਨਹੀਂ ਸੀ। ਪੁਲਿਸ ਦੇ ਦੱਸਣ ਮੁਤਾਬਕ ਮ੍ਰਿਤਕ ਦੀ ਪਤਨੀ ਵੱਲੋਂ ਦਰਵਾਜਾ ਖੜਕਾਇਆ ਗਿਆਂ ਪਰ ਕਿਸੇ ਨੇ ਦਰਵਾਜਾ ਨਹੀਂ ਖੋਲਿਆ। ਜਿਸ ਤੋਂ ਬਾਅਦ ਗੁਆਂਢੀਆਂ ਵੱਲੋਂ ਕੰਦ ਟੱਪ ਕੇ ਦੇਖਿਆ ਗਿਆ ਤਾਂ ਪਤਾ ਲੱਗਾ ਕਿ ਕਮਲ ਸ਼ਰਮਾ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ : ਫਿਲਹਾਲ ਪੁਲਿਸ ਦੇ ਦੱਸਣ ਮੁਤਾਬਕ ਘਰ ਵਿੱਚ ਕਿਸੇ ਵੀ ਤਰਾਂ ਦਾ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਅਧਿਕਾਰੀ ਨੇ ਕਿਹਾ ਕੀ ਫਿਲਹਾਲ ਬੋਡੀ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਨਾਲ ਕਮਲ ਕੁਮਾਰ ਹੈ ਤੇ ਉਹ ਡਿਪਰੈਸ਼ਨ ਵਿੱਚ ਰਹਿੰਦਾ ਸੀ। ਜਿਸਦੀ ਦਵਾਈ ਵੀ ਚੱਲ ਰਹੀ ਸੀ। ਉਸ ਦੀ ਇੱਕ ਬੇਟੀ ਵੀ ਹੈ ਉਹਨਾਂ ਕਿਹਾ ਕਿ ਘਰ ਵਿੱਚ ਕੋਈ ਵੀ ਲੜਾਈ ਝਗੜਾ ਨਹੀਂ ਸੀ ਸਿਰਫ ਉਸਦੀ ਡਿਪਰੈਸ਼ਨ ਦੀ ਦਵਾਈ ਚੱਲਦੀ ਪਈ ਸੀ ਲੱਗਦਾ ਕਿ ਉਸਨੇ ਦਵਾਈ ਨਾ ਖਾਣ ਕਰਕੇ ਇਹ ਉਹ ਡਿਪ੍ਰੈਸ਼ਨ ਵਿੱਚ ਚਲਾ ਗਿਆ ਤੇ ਆਪਣੇ ਆਪ ਨੂੰ ਫਾਹਾ ਲਗਾ ਲਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.