ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੀ ਗ੍ਰਾਮ ਪੰਚਾਇਤ ਵੱਲੋਂ ਕੁਝ ਅਜਿਹੇ ਮਤੇ ਪਾਏ ਗਏ ਹਨ। ਜਿਨਾਂ ਵਿੱਚ ਉਨ੍ਹਾਂ ਵੱਲੋਂ ਪਿੰਡ ਵਿੱਚ ਪ੍ਰਵਾਸੀ ਦੇ ਨਾਲ ਵਿਆਹ ਕਰਵਾਉਣ ਵਾਲੇ ਨੂੰ ਪਿੰਡ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਮਤੇ ਪਾਏ ਗਏ ਹਨ। ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖਿਲਾਫ ਮਤੇ ਪਾਏ ਜਾ ਰਹੇ ਹਨ। ਅਜਿਹਾ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ ਹੈ।
ਨਸ਼ੇ ਵੇਚਣ ਵਾਲੇ ਵਿਅਕਤੀ ਦੇ ਖਿਲਾਫ ਸਖ਼ਤ ਕਾਰਵਾਈ
ਜਿਸ ਦੇ ਵਿੱਚ ਪਿੰਡ ਦੀ ਗ੍ਰਾਮ ਪੰਚਾਇਤ ਨੇ ਕਿਹਾ ਕਿ ਪਿੰਡ ਦੇ ਵਿੱਚ ਪਰਵਾਸੀਆਂ ਦੇ ਨਾਲ ਵਿਆਹ ਕਰਵਾਉਣ ਵਾਲੇ ਨੂੰ ਪਿੰਡ ਦੇ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਮਤੇ ਦੇ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਕਿ ਪਿੰਡ ਦੇ ਵਿੱਚ ਨਸ਼ੇ ਵੇਚਣ ਵਾਲੇ ਵਿਅਕਤੀ ਦੇ ਖਿਲਾਫ ਸਖ਼ਤ ਕਾਰਵਾਈ ਕਰਵਾਈ ਜਾਵੇਗੀ ਅਤੇ ਅਜਿਹੇ ਵਿਅਕਤੀ ਦੀ ਜ਼ਮਾਨਤ ਵੀ ਨਹੀਂ ਕਰਵਾਈ ਜਾਵੇਗੀ ਤੇ ਜੇਕਰ ਕੋਈ ਵਿਅਕਤੀ ਉਸਦੀ ਜਮਾਨਤ ਕਰਾਵੇਗਾ ਤਾਂ ਉਸ ਦੇ ਖਿਲਾਫ ਵੀ ਪੰਚਾਇਤ ਵੱਲੋਂ ਸਖ਼ਤ ਫੈਸਲਾ ਲਿਆ ਜਾਵੇਗਾ।
ਦੁਕਾਨਦਾਰ ਅਤੇ ਮੈਡੀਕਲ ਵਾਲਿਆਂ ਨੂੰ ਵੀ ਅਪੀਲ
ਇਸ ਦੌਰਾਨ ਪੰਚਾਇਤ ਨੇ ਪਿੰਡ ਦੇ ਵਿੱਚ ਦੁਕਾਨਦਾਰ ਅਤੇ ਮੈਡੀਕਲ ਵਾਲਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਪਿੰਡ ਦੇ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਤੰਬਾਕੂ ਜਾਂ ਮੈਡੀਕਲ ਨਸ਼ਾ ਨਾ ਦਿੱਤਾ ਜਾਵੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਪੰਚਾਇਤ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਵਾਸੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਪਿੰਡ ਦੇ ਗੁਰੂਘਰ ਵਿੱਚ ਮਰਗਤ ਦੇ ਭੋਗ ਸਮੇਂ ਸਾਦੇ ਭੋਜਨ ਬਣਾਏ ਜਾਣ। ਜੇਕਰ ਕੋਈ ਵੀ ਮਿਠੀਆਈ ਵਗੈਰਾ ਤਿਆਰ ਕਰੇਗਾ ਤਾਂ ਉਸ ਵਿਅਕਤੀ ਨੂੰ ਪਹਿਲਾਂ ਪਿੰਡ ਦੀ ਪੰਚਾਇਤ ਕੋਲ 31000 ਜਮਾਂ ਕਰਵਾਉਣਾ ਪਵੇਗਾ।
ਵਿਆਹ ਵਿੱਚ ਚੱਲਣ ਵਾਲੇ ਲਾਊਡ ਸਪੀਕਰ ਦਾ ਸਮਾਂ ਨਿਰਧਾਰਿਤ
ਇਸ ਤੋਂ ਇਲਾਵਾ ਪੰਚਾਇਤ ਨੇ ਕਿਹਾ ਹੈ ਕਿ ਪਿੰਡ ਦੇ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਦੁਕਾਨਦਾਰਾਂ ਵੱਲੋਂ ਸਟਿੰਗ ਜਾਂ ਤੰਬਾਕੂ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਪੰਚਾਇਤ ਦੇ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਦੇਰ ਰਾਤ ਤੱਕ ਵਿਆਹ ਵਿੱਚ ਚੱਲਣ ਵਾਲੇ ਲਾਊਡ ਸਪੀਕਰ ਵੀ ਉਨ੍ਹਾਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਅਤੇ ਅਜਿਹੇ ਦੇ ਵਿੱਚ ਵੀ ਪੰਚਾਇਤ ਵੱਲੋਂ ਕਈ ਅਜਿਹੇ ਫੈਸਲੇ ਲਏ ਗਏ ਹਨ।