ETV Bharat / state

ਗੁਰੂ ਨਗਰੀ 'ਚ ਦਿਨ ਦਿਹਾੜੇ ਨੌਜਵਾਨ ਦਾ ਕਤਲ, ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ - Yout Shot Dead in amritsar - YOUT SHOT DEAD IN AMRITSAR

ਗੁਰੂ ਨਗਰੀ 'ਚ ਦਿਨ ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੰਡਿਆਲਾ ਦੇ ਬੰਡਾਲਾ ਪਿੰਡ ਨੇੜੇ ਦੋ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

A youth was killed in broad daylight in Guru Nagar Amritsar, the assailants escaped after shooting openly
ਗੁਰੂ ਨਗਰੀ 'ਚ ਦਿਨ ਦਿਹਾੜੇ ਨੌਜਵਾਨ ਦਾ ਕਤਲ, ਸ਼ਰੇਆਮ ਗੋਲੀਆਂ ਮਾਰ ਕੇ ਹਮਲਾਵਰ ਹੋਏ ਫਰਾਰ
author img

By ETV Bharat Punjabi Team

Published : Apr 1, 2024, 12:14 PM IST

ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ ਨੌਜਵਾਨ ਆਪਣੇ ਪਰਿਵਾਰ ਦੇ ਨਾਲ ਅਨੰਦਪੁਰ ਸਾਹਿਬ ਟਰੈਕਟਰ ਟਰਾਲੀ 'ਤੇ ਜਾ ਰਿਹਾ ਸੀ ਕਿ ਅਚਾਨਕ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ।

ਪੁਰਾਣੀ ਰਜਿੰਸ਼ 'ਚ ਕੀਤਾ ਕਤਲ : ਇਸ ਵਾਰਦਾਤ ਤੋਂ ਬਾਅਦ ਫੌਰੀ ਤੌਰ 'ਤੇ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਆਂਦੇ ਗਏ ਨੌਜਵਾਨ ਨੂੰ ਡਾਕਟਰਾਂ ਮ੍ਰਿਤ ਐਲਾਨ ਦਿੱਤਾ। ਮ੍ਰਿਤਕ ਦੀ ਪਤਨੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਪਰਿਵਾਰ ਦੇ ਨਾਲ ਟਰੈਕਟਰ ਟਰਾਲੀ 'ਤੇ ਅਨੰਦਪੁਰ ਸਾਹਿਬ ਨੂੰ ਜਾ ਰਹੇ ਸੀ, ਪੰਡਾਲਾ ਪਿੰਡ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਨੋਜਵਾਨਾ ਵਲੋਂ ਮੇਰੇ ਪਤੀ ਨੂੰ ਗੋਲੀਆਂ ਮਾਰ ਦਿੱਤੀਆਂ ਚਾਰ ਦੇ ਕਰੀਬ ਗੋਲੀਆਂ ਮਾਰੀਆਂ ਗਈਆਂ। ਪੀੜਿਤ ਪਰਿਵਾਰ ਨੇ ਦੱਸਿਆ ਕਿ ਸਾਡੇ ਗੁਆਂਢ ਰਹਿੰਦੇ ਪਰਿਵਾਰ ਦੇ ਨਾਲ ਸਾਡੀ ਪੁਰਾਣੀ ਰੰਜਿਸ਼ ਚੱਲ ਰਹੀ ਹੈ,ਮ੍ਰਿਤਕ ਨੌਜਵਾਨ ਦੀ ਪਤਨੀ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ, ਉਹਨਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਾਨੂੰ ਧਮਕਾਇਆ ਜਾ ਰਿਹਾ ਸੀ,ਕਿ ਤੁਹਾਨੂੰ ਜਾਨੋਂ ਮਾਰ ਦੇਵਾਂਗੇ, ਪਰ ਆਖਿਰ ਦੇ ਵਿੱਚ ਉਹਨਾਂ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ ਤੇ ਮੇਰੇ ਪਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ,ਪਰਿਵਾਰ ਨੇ ਪੁਲਿਸ ਤੋਂ ਇਨਸਾਫ ਦੀ ਗੁਹਾਰ ਲਾਈ ਹੈ।

ਪੁਲਿਸ ਦਾ ਦਾਅਵਾ ਜਲਦ ਗਿਰਫ਼ਤਾਰ ਕੀਤੇ ਜਾਣਗੇ ਦੋਸ਼ੀ : ਉੱਥੇ ਇੱਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਜੱਜਵੀਰ ਪਿੰਡ ਦਾਊਕੇ ਥਾਣਾ ਘਰਿੰਡਾ ਦਾ ਰਹਿਣ ਵਾਲਾ ਹੈ। ਜਿਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਣਗੇ ਜਲਦੀ ਹੀ ਕਾਬੂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਨਿੱਤ ਦਿਨ ਕਿਤਲ ਲੁੱਟ ਖੋਹ ਹੋ ਰਹੀ ਹੈ। ਇੰਝ ਲੱਗਦਾ ਹੈ ਕਿ ਅਪਰਾਧ ਦੀ ਦੁਨੀਆ ਕਾਨੂੰਨ ਤੋਂ ਨਿੱਡਰ ਹੋ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.