ETV Bharat / state

ਝੋਨੇ ਦੀ ਖਰੀਦ ਤੇ ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ SKM ਵੱਲੋਂ ਡੀਸੀ ਦਫ਼ਤਰ ਮੋਗਾ ਵਿਖੇ ਧਰਨਾ ਪ੍ਰਦਰਸ਼ਨ - PROTEST BY UNITED FARMERS FRONT

protest by United Farmers Front: ਮੋਗਾ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ।

protest by United Farmers Front
ਸੰਯੁਕਤ ਕਿਸਾਨ ਮੋਰਚਾ ਵੱਲੋਂ ਡੀਸੀ ਦਫ਼ਤਰ ਮੋਗਾ ਵਿਖੇ ਧਰਨਾ ਪ੍ਰਦਰਸ਼ਨ (Etv Bharat (ਪੱਤਰਕਾਰ , ਮੋਗਾ))
author img

By ETV Bharat Punjabi Team

Published : Oct 30, 2024, 10:20 AM IST

Updated : Oct 30, 2024, 11:15 AM IST

ਮੋਗਾ: ਮੋਗਾ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਦੇ ਵੱਲੋਂ 11 ਵਜੇ ਤੋਂ ਲੈ ਕੇ 3 ਵਜੇ ਤੱਕ ਇਹ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਇਸ ਵਾਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਬਹੁਤ ਬੁਰੀ ਤਰ੍ਹਾਂ ਰੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਤਾਂ ਝੋਨੇ ਦੀ ਖਰੀਦ, ਦੂਜੀ ਢਿੱਲੀ ਪਈ ਲਿਫਟਿੰਗ, ਪਰਾਲੀ ਸਾੜਨ ਦੇ ਮੁੱਦੇ 'ਤੇ ਹੋ ਰਹੇ ਕਿਸਾਨਾਂ 'ਤੇ ਦਰਜ ਮਾਮਲੇ ਨੂੰ ਲੈ ਕੇ ਅਤੇ ਡੀਏਪੀ ਦੇ ਸਹੀ ਪ੍ਰਬੰਧ ਨਾ ਹੋਣ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਡੀਸੀ ਦਫ਼ਤਰ ਮੋਗਾ ਵਿਖੇ ਧਰਨਾ ਪ੍ਰਦਰਸ਼ਨ (Etv Bharat (ਪੱਤਰਕਾਰ , ਮੋਗਾ))

ਪਰਾਲੀ ਨੂੰ ਅੱਗ ਲਾਉਣ 'ਤੇ ਮਾਮਲੇ ਦਰਜ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਕਈ ਕਈ ਦਿਨਾਂ ਤੋਂ ਮੰਡੀਆਂ ਦੇ ਵਿੱਚ ਫਸਲ ਲੈ ਕੇ ਬੈਠਾ ਹੈ। ਪਰ ਹਾਲੇ ਤੱਕ ਕੋਈ ਵੀ ਖਰੀਦ ਪ੍ਰਬੰਧ ਨਹੀਂ ਕੀਤਾ ਗਿਆ। ਜਿਸ ਦੇ ਕਾਰਨ ਉਨ੍ਹਾਂ ਨੂੰ ਆਪਣੀ ਦੀਵਾਲੀ ਵੀ ਇਸ ਵਾਰ ਮੰਡੀਆਂ ਦੇ ਵਿੱਚ ਹੀ ਮਨਾਉਣੀ ਪੈ ਰਹੀ ਹੈ। ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ 'ਤੇ ਤਾਂ ਪ੍ਰਸ਼ਾਸਨ ਵੱਲੋਂ ਲਗਾਤਾਰ ਮਾਮਲੇ ਦਰਜ ਕਰ ਦਿੱਤੇ ਜਾਂਦੇ ਹਨ, ਪਰ ਕੀ ਕਦੇ ਪਰਾਲੀ ਦਾ ਕੋਈ ਯੋਗ ਹੱਲ ਪ੍ਰਸ਼ਾਸਨ ਦੇ ਵੱਲੋਂ ਨਹੀਂ ਕੱਢਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲਾਂ ਨੂੰ ਲੈ ਕੇ ਹੀ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਡੀਏਪੀ ਦੇ ਪ੍ਰਬੰਧਾਂ ਨੂੰ ਲੈ ਕੇ ਵੀ ਇਹ ਮੋਰਚਾ ਖੋਲਿਆ ਗਿਆ ਹੈ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਰੇ ਹੀ ਪ੍ਰਬੰਧ ਸਹੀ ਸਮੇਂ 'ਤੇ ਮੁਕੰਮਲ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਆਪਣੇ ਪ੍ਰਦਰਸ਼ਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਖੇਤੀ ਮੰਤਰੀ ਅਤੇ ਫੂਡ ਸਪਲਾਈ ਮੰਤਰੀ ਦੇ ਨਾਲ ਕਿਸਾਨ ਆਗੂਆਂ ਦੀ ਬੈਠਕ

ਦੱਸ ਦਈਏ ਕਿ ਬੀਤੇ ਦਿਨਾਂ ਖੇਤੀ ਮੰਤਰੀ ਅਤੇ ਫੂਡ ਸਪਲਾਈ ਮੰਤਰੀ ਦੇ ਨਾਲ ਕਿਸਾਨ ਆਗੂਆਂ ਦੀ ਬੈਠਕ ਹੋਈ ਸੀ। ਜਿਸ ਦੇ ਵਿੱਚ ਉਨ੍ਹਾਂ ਨੇ ਹਾਈਵੇ ਖੋਲਣ ਦਾ ਐਲਾਨ ਕਰ ਦਿੱਤਾ ਸੀ। ਕਿਸਾਨ ਆਗੂਆਂ ਨੇ ਆਖਿਆ ਕਿ ਅੱਜ ਦਾ ਧਰਨਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ 'ਤੇ ਕੱਟ ਲਗਾ ਕੇ ਝੋਨਾ ਖਰੀਦਣ, ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ, ਲਿਫਟਿੰਗ ਕਰਵਾਉਣ ਤੇ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਰੋਕਣ ਤੇ ਕੋਆਪ੍ਰਟਿਵ ਸੁਸਾਇਟੀਆਂ ਵਿੱਚ ਡੀਏਪੀ ਖਾਦ ਉਪਲਬਧ ਕਰਵਾਉਣ ਲਈ ਚਾਰ ਘੰਟੇ 11 ਤੋਂ 3 ਵਜੇ ਤੱਕ ਦਾ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਹੈ।

Last Updated : Oct 30, 2024, 11:15 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.