ਮਾਨਸਾ: ਮਾਨਸਾ ਵਿਖੇ ਅੱਜ ਭਾਜਪਾ ਦੀ ਆਗੂ ਬਠਿੰਡਾ ਤੋਂ ਪਰਮਪਾਲ ਕੌਰ ਵਰਕਰਾਂ ਦੇ ਨਾਲ ਮੀਟਿੰਗ ਕਰਨ ਦੇ ਲਈ ਪਹੁੰਚੇ ਸਨ। ਇਸ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਜਿਸ ਦੌਰਾਨ ਪੁਲਿਸ ਦੇ ਨਾਲ ਕਿਸਾਨਾਂ ਦੀ ਧੱਕਾ ਮੁੱਕੀ ਵੀ ਹੋਈ ਤੇ ਕਿਸਾਨਾਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਮੀਦਵਾਰ ਨੂੰ ਕਿਸਾਨਾਂ ਦੇ ਨਾਲ ਮਿਲਵਾਇਆ ਗਿਆ ਹੈ।
ਮਾਨਸਾ ਵਿਖੇ ਵੀ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਦੇਸ਼ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਨੇਤਾਵਾਂ ਅਤੇ ਉਮੀਦਵਾਰਾਂ ਦਾ ਵਿਰੋਧ ਕੀਤਾ ਗਿਆ ਹੈ। ਅੱਜ ਮਾਨਸਾ ਵਿਖੇ ਵੀ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਧੱਕਾ ਮੁੱਕੀ ਵੀ ਹੋਈ ਕਿਸਾਨਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਕਿਸਾਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਉਮੀਦਵਾਰ ਦੇ ਨਾਲ ਉਨ੍ਹਾਂ ਨੂੰ ਮਿਲਵਾਇਆ ਗਿਆ ਤਾਂ ਉਨ੍ਹਾਂ ਵੱਲੋਂ ਭਾਜਪਾ ਉਮੀਦਵਾਰ ਨੂੰ 11 ਸਵਾਲਾਂ ਵਿੱਚੋਂ ਛੇ ਸਵਾਲ ਹੀ ਪੁੱਛੇ ਸਨ। ਉਨਾਂ ਨੂੰ ਕੋਈ ਵੀ ਜਵਾਬ ਨਹੀਂ ਆਇਆ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਫਿਰ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ।
ਇੱਕ ਮਹਿਲਾ ਇੰਸਪੈਕਟਰ ਵੱਲੋਂ ਕਿਸਾਨ ਔਰਤਾਂ ਦੀ ਖਿੱਚ-ਧੂ: ਕਿਸਾਨਾਂ ਨੇ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਇੱਕ ਮਹਿਲਾ ਇੰਸਪੈਕਟਰ ਵੱਲੋਂ ਕਿਸਾਨ ਔਰਤਾਂ ਦੀ ਖਿੱਚ ਧੂ ਕੀਤੀ ਗਈ ਹੈ। ਜਿਸ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਚਹਿਰੀ ਤੱਕ ਰੋਸ ਮਾਰਚ ਵੀ ਕੀਤਾ ਗਿਆ ਹੈ। ਹੁਣ ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕਰਕੇ ਪੁਲਿਸ ਦੇ ਖਿਲਾਫ਼ ਵੀ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
- ਮਜੀਠਾ ਹਲਕੇ 'ਚ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ, ਦਿਖਾਈਆਂ ਕਾਲੀਆਂ ਝੰਡੀਆਂ - Opposition to Taranjit Sandhu
- ਫਿਰ ਵਰ੍ਹਿਆ ਤੇਜ਼ ਰਫ਼ਤਾਰ ਦਾ ਕਹਿਰ, ਟਰੱਕ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਇੱਕ ਦੀ ਮੌਤ - Road accident in Moga
- ਇਨਸਾਫ਼ ਮਿਲਣ ਤੋਂ ਬਾਅਦ ਦਿਲਰੋਜ਼ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਦਿਲਰੋਜ਼ ਦੇ ਮਾਤਾ ਪਿਤਾ, ਅੱਖਾਂ ਵਿੱਚੋਂ ਲਗਾਤਾਰ ਵਗ ਰਹੇ ਹੰਝੂ - Tribute to Dilrose