ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਦੇ ਦੌਰਾਨ ਚੱਪੇ-ਚੱਪੇ ਤੇ ਪੁਲਿਸ ਤੈਨਾਤ ਹੈ। ਉੱਥੇ ਹੀ ਕਈ ਸ਼ਰਾਰਤੀ ਅੰਸਰਾਂ ਵੱਲੋਂ ਲੋਕਾਂ ਨੂੰ ਧਮਕੀਆਂ ਭਰੇ ਫੋਨ ਅਤੇ ਧਮਕੀਆਂ ਭਰੇ ਪੱਤਰ ਲਿਖੇ ਜਾ ਰਹੇ ਹਨ। ਇਸ ਲੜੀ ਦੇ ਤਹਿਤ ਹੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਨਜ਼ਦੀਕ ਇੱਕ ਸਮਾਜ ਸੇਵੀ ਦੇ ਗੱਡੀ ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀ ਭਰੀ ਚਿੱਠੀ ਲਿਖ ਕੇ ਉਸ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਮਾਜ ਸੇਵੀ ਵੱਲੋਂ ਅੰਮ੍ਰਿਤਸਰ ਦੇ ਐਸਐਸਪੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਆਪਣੀ ਸਿਕਿਉਰਿਟੀ ਵਧਾਉਣ ਵਾਸਤੇ ਵੀ ਕਿਹਾ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਐਸਐਸਪੀ ਵੱਲੋਂ ਅਸਵਾਸ਼ਣ ਦਿੱਤਾ ਗਿਆ ਹੈ ਕਿ ਉਸ ਦੀ ਜਾਨ ਮਾਲ ਦੀ ਰਾਖੀ ਉਨ੍ਹਾਂ ਵੱਲੋਂ ਕੀਤੀ ਜਾਵੇਗੀ।
ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋ ਮਾਰ ਦੇ ਧਮਕੀ : ਪੰਜਾਬ ਵਿੱਚ ਆਏ ਦਿਨ ਹੀ ਪੰਜਾਬ ਦੇ ਨਿਵਾਸੀਆਂ ਨੂੰ ਅਤੇ ਸਮਾਜ ਸੇਵੀਆਂ ਨੂੰ ਧਮਕੀਆਂ ਮਿਲਣ ਦੀ ਘਟਨਾਵਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਜਿੱਥੇ ਕਿ ਇੱਕ ਸਮਾਜ ਸੇਵੀ ਨੂੰ ਉਸ ਦੀ ਗੱਡੀ ਉੱਤੇ ਕਿਸੇ ਅਗਿਆਤ ਵਿਅਕਤੀਆਂ ਵੱਲੋਂ ਜਾਨੋ ਮਾਰ ਦੇ ਧਮਕੀ ਦੇ ਪੱਤਰ ਲਿਖਿਆ ਗਿਆ। ਜਿਸ ਤੋਂ ਬਾਅਦ ਉਸ ਵੱਲੋਂ ਅੰਮ੍ਰਿਤਸਰ ਦੇ ਐਸਐਸਪੀ ਦੇ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਸਾਰੀ ਕਹਾਣੀ ਦੱਸੀ ਗਈ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਨਜ਼ਦੀਕ ਆਪਣੀ ਗੱਡੀ ਪਾਰ ਕਰਕੇ ਗਏ ਹੋਏ ਸਨ। ਜਦੋਂ ਵਾਪਸ ਆਏ ਤੇ ਉਨ੍ਹਾਂ ਨੂੰ ਆਪਣੀ ਗੱਡੀ ਦੇ ਉੱਤੇ ਧਮਕੀਆਂ ਭਰੇ ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਐਸਐਸਪੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।
ਅਸਲਾ ਲਾਇਸੰਸ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ : ਉਨ੍ਹਾਂ ਨੇ ਕਿਹਾ ਕਿ ਅਸੀਂ ਸਮਾਜ ਸੇਵੀ ਹਾਂ ਅਤੇ ਸਮਾਜ ਦੇ ਲੋਕਾਂ ਲਈ ਬਹੁਤ ਸਾਰੇ ਕੰਮ ਕਰਦੇ ਹਾਂ, ਜਿਨ੍ਹਾਂ ਵਿੱਚੋਂ ਕਈ ਸ਼ਰਾਰਤੀ ਅਨਸਰ ਹਨ। ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਜਾਨੋ ਮਾਰਨ ਦੀ ਧਮਕੀ ਪਹਿਲੀ ਵਾਰ ਨਹੀਂ ਬਹੁਤ ਵਾਰ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਐਸਐਸਪੀ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਆਸਵਾਸਨ ਦਿੱਤਾ ਗਿਆ ਕਿ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਉਹ ਜਰੂਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਾਂ ਤਾਂ ਗਾਰ ਦੇ ਦਿੱਤੀ ਜਾਵੇ ਜਾਂ ਉਨ੍ਹਾਂ ਨੂੰ ਅਸਲਾ ਲਾਇਸੰਸ ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਕਿ ਉਹ ਆਪਣੀ ਜਾਨ-ਮਾਲ ਦੀ ਰਾਖੀ ਖੁਦ ਕਰ ਸਕਣ। ਇਨ੍ਹਾਂ ਨੇ ਕਿਹਾ ਕਿ ਜਿਸ ਜਗ੍ਹਾਂ ਤੇ ਇਹ ਪਾਤਰ ਲਿਖਿਆ ਗਿਆ, ਉਸ ਜਗ੍ਹਾ ਤੇ ਕੋਈ ਵੀ ਸੀਸੀਟੀਵੀ ਨਜ਼ਰ ਨਹੀਂ ਆ ਰਹੀ ਪਰ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਬਰੀਕੀ ਦੇ ਨਾਲ ਜਾਂਚ ਕਰ ਰਹੇ ਹਾਂ।
ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਉੱਤੇ ਜੋ ਸਵਾਲ ਖੜੇ ਹੋਣੇ ਸ਼ੁਰੂ ਹੋ ਚੁੱਕੇ: ਇੱਥੇ ਦੱਸਣ ਯੋਗ ਹੈ ਕੀ ਪੰਜਾਬ ਵਿੱਚ ਰੰਗਦਾਰੀਆਂ ਅਤੇ ਲੋਕਾਂ ਨੂੰ ਮਾਰਨ ਦੀਆਂ ਫਰੋਤੀਆਂ ਲਈ ਬਹੁਤ ਸਾਰੀਆਂ ਸੂਚਨਾਵਾਂ ਪ੍ਰਾਪਤ ਹੁੰਦੀਆਂ ਰਹਿੰਦੀਆਂ ਹਨ। ਪਰ ਅੰਮ੍ਰਿਤਸਰ ਦੇ ਵਿੱਚ ਇੱਕ ਸਮਾਜ ਸੇਵੀ ਨੂੰ ਜਾਨੋ ਮਾਰਨ ਦੇ ਧਮਕੀ ਮਿਲਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਉੱਤੇ ਜੋ ਸਵਾਲ ਖੜੇ ਹੋਣੇ ਸ਼ੁਰੂ ਹੋ ਚੁੱਕੇ ਹਨ। ਉੱਥੇ ਹੀ ਸਮਾਜ ਸੇਵੀ ਵੱਲੋਂ ਬੇਸ਼ੱਕ ਅੰਮ੍ਰਿਤਸਰ ਦੇ ਐਸਐਸਪੀ ਨੂੰ ਆਪਣਾ ਇੱਕ ਮੰਗ ਪੱਤਰ ਦਿੱਤਾ ਗਿਆ ਹੋਵੇ ਜਿਸ ਵਿੱਚ ਉਸ ਦੀ ਜਾਨ ਮਾਲ ਦੀ ਰਾਖੀ ਦੀ ਗੱਲ ਕਹੀ ਗਈ ਹੋਵੇ। ਪਰ ਪੰਜਾਬ ਵਿੱਚ ਹੁਣ ਆਮ ਬੰਦਿਆਂ ਦੀ ਜ਼ਿੰਦਗੀ ਰੱਬ ਭਰੋਸੇ ਹੀ ਹੈ ਅਤੇ ਇਸ ਤਰ੍ਹਾਂ ਦੀਆਂ ਰੰਗਦਾਰੀਆਂ ਅਤੇ ਜਾਨੋ ਮਾਰ ਦੀਆਂ ਧਮਕੀਆਂ ਲੋਕਾਂ ਨੂੰ ਰੋਕਣ ਦਾ ਨਾਂ ਨਹੀਂ ਲੈ ਰਹੀਆਂ ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਕਦੋਂ ਤੱਕ ਇਹ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ।
- 10ਵੀਂ ਜਮਾਤ ਦੇ ਨਤੀਜਿਆਂ ਐਲਾਨ, ਲੁਧਿਆਣਾ ਦੀ ਅਦਿਤੀ ਪਹਿਲੇ, ਅਲੀਸ਼ਾ ਦੂਜੇ ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਤੀਜੇ ਸਥਾਨ ’ਤੇ ਰਹੀ - PSEB 10th Result 2024
- ਨੰਗਲ ਸ਼ਹਿਰ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ - Nangal police took flag march
- ਹੰਸ ਰਾਜ ਹੰਸ ਨੂੰ ਮੁੜ ਕਰਨਾ ਪਿਆ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ, ਦੇਖੋ ਇਹ ਤਸਵੀਰਾਂ - HANS RAJ HANS FACED OPPOSITION