ਮੋਗਾ: ਮੋਗਾ ਦੇ ਅਧੀਨ ਪੈਂਦੇ ਪਿੰਡ ਨਿਹਾਰ ਸਿੰਘ ਵਾਲਾ ਵਿੱਚ 150 ਦੀ ਸਪੀਡ 'ਤੇ ਆਇਆ ਵਾ ਵਰੋਲਾ ਮਿੰਟਾਂ 'ਚ ਸਭ ਕੁਝ ਤਹਿਸ ਨਹਿਸ ਕਰ ਗਿਆ। ਇਸ ਦੋਰਾਨ ਪਿੰਡ ਦੀ ਰਾਈਸ ਮਿਲ ਦਾ ਵੀ ਭਾਰੀ ਨੁਕਸਾਨ ਕਰ ਦਿੱਤਾ। ਇਸ ਮੌਕੇ ਸਥਾਨਕ ਵਾਸੀਆਂ ਨੇ ਕਿਹਾ ਕਿ ਤੂਫਾਨ ਇਨਾਂ ਤੇਜ਼ ਸੀ ਕਿ ਸਾਨੂੰ ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ 'ਤੇ ਸਭ ਕੁਝ ਤਹਿਸ ਨਹਿਸ ਹੋ ਗਿਆ। ਇੱਕ ਪਾਸੇ ਜਿਥੇ ਮੌਸਮ 'ਚ ਤਬਦੀਲੀ ਆਉਣ 'ਤੇ ਮੀਂਹ ਪੈਣ ਨਾਲ ਕਈ ਲੋਕਾਂ ਦੇ ਚਿਹਰੇ ਖਿੜੇ ਹਨ ਤਾਂ ਉਥੇ ਹੀ ਦੂਜੇ ਪਾਸੇ ਕਈ ਇਲਾਕਿਆਂ 'ਚ ਇਹ ਮੀਂਹ ਦੇ ਨਾਲ ਪਈ ਗੜੇਮਾਰੀ ਅਤੇ ਤੇਜ਼ ਹਨੇਰੀ ਆਫ਼ਤ ਬਣ ਕੇ ਆਈ ਹੈ।
ਕਿਸਾਨਾਂ ਦੀਆਂ ਫਸਲਾਂ ਵੀ ਹੋਈਆਂ ਤਬਾਹ: ਇਸ ਗੜੇਮਾਰੀ ਦੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ, ਜਿਸ ਕਾਰਨ ਫ਼ਸਲਾਂ ਦੇ ਝਾੜ 'ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ ਕਿਸਾਨਾ ਵਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਜ਼ਿਲ੍ਹਾ ਮੋਗਾ ਵਿੱਚ ਵੀ ਅੱਜ ਕੁਦਰਤੀ ਕਰੋਪੀ ਦਾ ਕਹਿਰ ਵੇਖਣ ਨੂੰ ਮਿਲਿਆ, ਜਦੋਂ ਤੇਜ਼ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਣ ਕਾਰਨ ਫਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈਆਂ। ਮੋਗਾ ਦੇ ਕਈ ਪਿੰਡਾਂ ਵਿੱਚ ਭਾਰੀ ਗੜੇਮਾਰੀ ਦੇ ਨਾਲ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਦੇ ਚੱਲਦੇ ਆਉਣ ਵਾਲੇ ਸਮੇਂ 'ਚ ਉਨ੍ਹਾਂ ਦੇ ਝਾੜ 'ਤੇ ਇਸ ਦਾ ਅਸਰ ਦੇਖਣ ਨੂੰ ਮਿਲੇਗਾ।
- ਲੁਧਿਆਣਾ 'ਚ ਮਿਲੇਗੀ ਡੇਅਰੀ ਪ੍ਰੋਡਕਟਾਂ ਦੀ ਸਿਖਲਾਈ, VERKA ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤਾ ਗਿਆ ਇੰਟਰਪ੍ਰੀਨੋਰਲ ਟ੍ਰੇਨਿੰਗ ਸੈਂਟਰ
- ਡਿੱਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
- ਬਠਿੰਡਾ ਦੇ ਪਿੰਡਾਂ ਵਿੱਚ ਗੜੇਮਾਰੀ ਨੇ ਫਸਲਾਂ ਦਾ ਕੀਤਾ ਭਾਰੀ ਨੁਕਸਾਨ, ਸਰਕਾਰ ਤੋਂ ਕਰ ਰਹੇ ਮੁਆਵਜ਼ੇ ਦੀ ਮੰਗ
ਤੂਫਾਨ ਅਤੇ ਬਿਜਲੀ ਡਿੱਗਣ ਦੀ ਭਵਿੱਖਵਾਣੀ : ਜ਼ਿਕਰਯੋਗ ਹੈ ਕਿ ਪੰਜਾਬ ਵਿਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨਾਲ ਹੋਈ ਗੜੇਮਾਰੀ ਨੇ ਫਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਅਗਲੇ ਚਾਰ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ ਅਤੇ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ 3 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਤੂਫਾਨ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਕਾਈਮੈਟ ਵੈਦਰ ਦੇ ਅਨੁਸਾਰ, ਪੂਰਬੀ ਪੰਜਾਬ, ਪੂਰਬੀ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੁਣ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜਾਂ ਦੇ ਨਾਲ-ਨਾਲ ਗੜ੍ਹੇਮਾਰੀ ਹੋਵੇਗੀ। ਪੂਰਬੀ ਅਤੇ ਦੱਖਣ-ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਆਸਾਮ, ਅਰੁਣਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।