ਤਰਨਤਾਰਨ: ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਦੀ ਚੇਲਾ ਕਲੋਨੀ ਵਿਖੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤਇੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਅਚਨਚੇਤ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ ਹੈ।
ਪੁਲਿਸ ਵੱਲੋਂ ਦਿਨ ਚੜਨ ਤੋਂ ਪਹਿਲਾਂ ਹੀ ਦਬਿਸ਼: ਬਿਤੇ ਦਿਨੀਂ ਬਠਿੰਡਾ ਵਿੱਚ ਵੀ ਨਸ਼ੇ ਅਤੇ ਮੋਬਾਇਲ ਫੋਨਾਂ ਨੂੰ ਲੈ ਕੇ ਆਏ ਦਿਨ ਸੁਰਖੀਆਂ ਵਿੱਚ ਰਹਿਣ ਵਾਲੀ ਬਠਿੰਡਾ ਦੀ ਹਾਈ ਸਿਕਿਓਰਿਟੀ ਜੇਲ੍ਹ ਵਿੱਚ ਪੁਲਿਸ ਵੱਲੋਂ ਦਿਨ ਚੜਨ ਤੋਂ ਪਹਿਲਾਂ ਹੀ ਦਬਿਸ਼ ਦਿੱਤੀ ਗਈ ਸੀ। ਐਸ.ਪੀ. ਸਿਟੀ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਠ ਡੀ.ਐਸ.ਪੀ. ਅਤੇ ਵੱਖ-ਵੱਖ ਥਾਣਿਆਂ ਦੇ ਮੁਖੀਆਂ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਦਾ ਕੋਨਾ-ਕੋਨਾ ਛਾਣਿਆ ਗਿਆ ਸੀ। ਐਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਲਗਾਤਾਰ ਕਾਸੋ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ।
ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ: ਇਸ ਉਪਰੰਤ ਗੱਲਬਾਤ ਕਰਦੇ ਹੋਏ ਡੀ ਐਸ ਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਰਾਰਤੀ ਅਨਸਰਾਂ ਖਿਲਾਫ ਸਵੇਰੇ 6 ਵਜੇ ਤੋਂ ਲੈ ਕੇ ਉਨ੍ਹਾਂ ਦਾ ਸਰਚ ਆਪਰੇਸ਼ਨ ਕੀਤਾ। ਉਸ ਤੋਂ ਬਾਅਦ ਜਿਹੜੇ ਡ੍ਰਰੱਗਜ਼ ਵੇਚਣ ਵਾਲੇ ਜਾਂ ਫਿਰ ਜਿਹੜੇ ਨਸ਼ਾ ਤਸਕਰ ਵਿਅਕਤੀਆ ਦੇ ਘਰਾਂ ਵਿੱਚ ਜਾ ਕੇ ਲਗਾਤਾਰ ਰੇਡ ਕੀਤੇ ਜਾ ਰਹੇ ਹਨ ਤਾਂ ਜੋ ਨਸ਼ੇ ਖਿਲਾਫ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨ ਭਿੱਖੀਵਿੰਡ ਦੇ ਨਾਲ ਲੱਗਦੇ ਪਿੰਡਾਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰਾਂ ਜਾਂ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
- ਹਿਮਾਚਲ ਪ੍ਰਦੇਸ਼ 'ਚ ਕੁੱਟਮਾਰ ਦਾ ਸ਼ਿਕਾਰ ਹੋਏ ਸਪੇਨ ਦੇ ਜੋੜੇ ਨੂੰ ਮਿਲਣ ਪਹੁੰਚੇ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ - Beating in Khazar Himachal Pradesh
- ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਕੀਤਾ ਮੁਫਤ, ਅਣਮਿੱਥੇ ਸਮੇਂ ਲਈ ਲਿਆ ਫੈਸਲਾ - LUDHIANA TOLL PLAZA
- ਪੀਣ ਦੇ ਪਾਣੀ ਨੂੰ ਤਰਸੇ ਅਬੋਹਰ ਦੇ ਲੋਕ, ਡਿਪਟੀ ਕਮਿਸ਼ਨਰ ਨੇ ਦੁਰਵਰਤੋਂ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ - Water Crisis Abohar