ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਈ ਗਈ ਤਨਖਾਹ ਦੇ ਨਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ਉੱਤੇ ਗੋਲੀ ਚਲਾ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਣ ਨਰਾਇਣ ਸਿੰਘ ਚੌੜਾ ਦੇ ਖਿਲਾਫ ਇੱਕ ਵਾਰ ਫਿਰ ਤੋਂ ਸ਼ਿਕਾਇਤ ਪੱਤਰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਨਰਾਇਣ ਸਿੰਘ ਚੌੜਾ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ 1984 ਯਾਦ ਕਰਵਾ ਦਿੱਤੀ ਗਈ ਹੈ।
ਨਰਾਇਣ ਸਿੰਘ ਚੌੜਾ ਖਿਲਾਫ ਸ਼ਿਕਾਇਤ ਪੱਤਰ
ਸੁਖਬੀਰ ਸਿੰਘ ਬਾਦਲ ਉੱਤੇ ਚੱਲੀ ਗੋਲੀ ਤੋਂ ਬਾਅਦ ਲਗਾਤਾਰ ਹੀ ਪੰਜਾਬ 'ਚ ਸਿਆਸਤ ਗਰਮਾਈ ਹੋਈ ਹੈ। ਉੱਥੇ ਹੀ ਅੱਜ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਵਾਸਤੇ ਉਨ੍ਹਾਂ ਦੇ ਗ੍ਰਹਿ ਨਿਵਾਸ 'ਚ ਪਹੁੰਚਿਆ ਅਤੇ ਉਨ੍ਹਾਂ ਵੱਲੋਂ ਨਰਾਇਣ ਸਿੰਘ ਚੌਰਾ ਵੱਲੋਂ ਚਲਾਈ ਗਈ ਗੋਲੀ ਨੂੰ ਲੈ ਕੇ ਇੱਕ ਸ਼ਿਕਾਇਤ ਪੱਤਰ ਦਿੱਤਾ ਗਿਆ।
ਨਰਾਇਣ ਸਿੰਘ ਚੌੜਾ ਨੇ ਗੁਰੂਘਰ 'ਤੇ ਹਮਲਾ ਕੀਤਾ
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਵੱਲੋਂ ਕੀਤੀ ਇਸ ਗੈਰ ਕਾਨੂੰਨੀ ਹਰਕਤ ਨੇ ਸਾਨੂੰ 1984 ਯਾਦ ਦੁਬਾਰਾ ਤੋਂ ਕਰਵਾ ਦਿੱਤੀ ਹੈ। ਉਸ ਵੇਲੇ ਵੀ ਹਕੂਮਤ ਸਰਕਾਰ ਵੱਲੋਂ ਟੈਂਕਾਂ ਤੋਪਾਂ ਦੇ ਰਾਹੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਉੱਤੇ ਹਮਲਾ ਕੀਤਾ ਗਿਆ ਸੀ ਅਤੇ ਇਸ ਵਾਰ ਵੀ ਨਰਾਇਣ ਸਿੰਘ ਚੌੜਾ ਵੱਲੋਂ ਗੋਲੀ ਚਲਾ ਕੇ ਗੁਰੂਘਰ 'ਤੇ ਹਮਲਾ ਕੀਤਾ ਗਿਆ ਹੈ। ਉੱਥੇ ਹੀ ਨਰਾਇਣ ਸਿੰਘ ਚੌੜਾ ਦੀ ਲਾਹੀ ਗਈ ਪੱਗ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੰਤਰਿਕ ਕਮੇਟੀ ਦੇ ਵਿੱਚ ਇਸ ਦਾ ਵੀ ਫੈਸਲਾ ਜਰੂਰ ਕੀਤਾ ਜਾਵੇਗਾ ਕਿ ਜਿਸ ਵਿਅਕਤੀ ਵੱਲੋਂ ਨਰਾਇਣ ਸਿੰਘ ਚੌੜਾ ਦੀ ਪੱਗ ਲਾਈ ਗਈ ਹੈ। ਉਸ ਖਿਲਾਫ ਕੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇੱਥੇ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਧਾਰਮਿਕ ਤਨਖਾਹ ਲਗਾਉਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਤਨਖਾਹ ਪੂਰੀ ਕੀਤੀ ਜਾ ਰਹੀ ਸੀ ਜਿਸ ਦੌਰਾਨ ਉਨਾਂ ਉੱਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਸੀ।