ਮੋਗਾ : ਪੰਜਾਬ ਦੇ ਮੋਗਾ 'ਚ ਇੱਕ ਤੇਜ਼ ਰਫਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੁਸਾਇਟੀ ਦੇ ਸੀਨੀਅਰ ਮੈਂਬਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਸਥਾਨਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੁੱਘੀਪੁਰਾ ਚੌਂਕ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਅਤੇ ਦੂਜਾ ਗੰਭੀਰ ਜ਼ਖਮੀ ਸੀ। ਜ਼ਖਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।
ਮੁਲਜ਼ਮਾਂ ਦੀ ਭਾਲ 'ਚ ਪੁਲਿਸ : ਜਾਂਚ ਅਧਿਕਾਰੀ ਮੋਹਕਮ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦੀ ਕੋਈ ਪਹਿਚਾਣ ਨਹੀ ਹੋ ਸਕੀ ਇਸ ਲਈ ਪੁਲਿਸ ਵੱਲੋਂ ਫਿਲਹਾਲ ਲਾਸ਼ ਨੂੰ ਮੋਰਚਰੀ 'ਚ ਰੱਖਿਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਪੂਰਨ ਪੜਤਾਲ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
- ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਲਈ ਅਯੋਗ ਕਰਾਰ ਦੇਣ ਵਾਲਾ ਕਥਿਤ ਲੈਟਰ ਸੋਸ਼ਲ ਮੀਡੀਆ ਉੱਤੇ ਵਾਇਰਲ, ਸੰਜੇ ਤਲਵਾਰ ਨੇ ਕੀਤੀ ਨਿਖੇਧੀ - letter disqualifying Bharat Bhushan
- ਸਰਕਾਰੀ ਬੱਸਾਂ ਵਿੱਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੀਆਂ ਹਦਾਇਤਾਂ ਤੋਂ ਭੜਕੇ ਸਿੱਖ ਆਗੂ - Sant Jarnail Singh Bhindranwale
- ਇਨਸਾਫ਼ ਮਿਲਣ ਤੋਂ ਬਾਅਦ ਦਿਲਰੋਜ਼ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਦਿਲਰੋਜ਼ ਦੇ ਮਾਤਾ ਪਿਤਾ, ਅੱਖਾਂ ਵਿੱਚੋਂ ਲਗਾਤਾਰ ਵਗ ਰਹੇ ਹੰਝੂ - Tribute to Dilrose
ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਇਹ ਹਾਦਸਾ ਤੇ ਰਫਤਾਰ ਟਰੱਕ ਹੁਣ ਕਾਰ ਟਰੈਕਟਰ ਟਰਾਲੀ ਨਾਲ ਪਿੱਛੇ ਤੋਂ ਟਕਰਾਉਣ ਕਰਨ ਵਾਪਰਿਆ ਹੈ ਅਤੇ ਜਿਸ ਵਿਅਕਤੀ ਦੀ ਮੌਤ ਹੋਈ ਉਸ ਨੇ ਅਤੇ ਦੂਸਰੇ ਵਿਅਕਤੀ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ ।