ETV Bharat / state

ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦਰਮਿਆਨ ਭਿਆਨਕ ਟੱਕਰ, ਇੱਕ ਦੀ ਮੌਤ ਇੱਕ ਜਖ਼ਮੀ - road accident - ROAD ACCIDENT

Tractor trolley and motorcycle collision: ਅੰਮ੍ਰਿਤਸਰ ਦਿੱਲੀ ਮੁੱਖ ਰਾਜ ਮਾਰਗ ਦੇ ਉੱਤੇ ਟਰੈਕਟਰ ਟਰਾਲੀ ਦੀ ਟੱਕਰ ਦੌਰਾਨ ਵਾਪਰੇ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ ਹੈ। ਟਰੈਕਟਰ ਟਰਾਲੀ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਬਣਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੜ੍ਹੋ ਪੂਰੀ ਖਬਰ...

ROAD ACCIDENT
ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ (ETV Bharat (Amritsar, Reporter))
author img

By ETV Bharat Punjabi Team

Published : Jul 24, 2024, 3:10 PM IST

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ (ETV Bharat (Amritsar, Reporter))

ਅੰਮ੍ਰਿਤਸਰ: ਅੰਮ੍ਰਿਤਸਰ ਦਿੱਲੀ ਮੁੱਖ ਰਾਜ ਮਾਰਗ ਦੇ ਉੱਤੇ ਕਸਬਾ ਜੰਡਿਆਲਾ ਗੁਰੂ ਨੇੜੇ ਇੱਕ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦਰਮਿਆਨ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਸੜਕ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਇਸ ਦੌਰਾਨ ਮੋਟਰਸਾਈਕਲ ਚਾਲਕ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦੋਂ ਕਿ ਦੂਸਰੇ ਵਿਅਕਤੀ ਨੂੰ ਬੇਹੱਦ ਜ਼ਖਮੀ ਹਾਲਤ ਦੇ ਵਿੱਚ ਨਜ਼ਦੀਕੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।

ਬਾਈਕ ਸਵਾਰ ਦੀ ਦਰਦਨਾਕ ਮੌਤ : ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਰੈਕਟਰ ਟਰਾਲੀ ਦੀ ਟੱਕਰ ਦੌਰਾਨ ਵਾਪਰੇ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ ਹੈ। ਜਿਸ ਵਿੱਚ ਸ਼ਮਸ਼ੇਰ ਸਿੰਘ ਵਾਸੀ ਸਿੱਧਵਾਂ ਜ਼ਿਲ੍ਹਾ ਤਰਨਤਾਰਨ ਦੀ ਮੌਤ ਹੋ ਗਈ ਹੈ। ਜਦੋਂ ਕਿ ਉਸਦੇ ਸਾਥੀ ਨੂੰ ਬੇਹੱਦ ਗੰਭੀਰ ਹਾਲਤ ਦੇ ਵਿੱਚ ਮਾਨਾਵਾਲਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਮਾਮਲੇ ਦੀ ਬਾਰੀਕੀ ਦੇ ਨਾਲ ਜਾਂਚ: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮੌਕੇ ਉੱਤੇ ਪਹੁੰਚ ਕੇ ਟਰੈਕਟਰ ਟਰਾਲੀ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਬਣਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਸਹੀ ਕਾਰਨਾ ਨੂੰ ਜਾਨਣ ਲਈ ਪ੍ਰਤੱਖ ਦਰਸ਼ੀਆਂ ਕੋਲੋਂ ਪੁੱਛ ਪੜਤਾਲ ਕਰ ਰਹੇ ਹਾਂ।

ਮ੍ਰਿਤਿਕ ਦੀ ਦੇਹ ਦੇ ਮਾਸ ਦੀਆਂ ਬੋਟੀਆਂ: ਉਕਤ ਸੜਕ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਇਸ ਦੌਰਾਨ ਮ੍ਰਿਤਿਕ ਨੌਜਵਾਨ ਦੀ ਮ੍ਰਿਤਿਕ ਦੇਹ ਦੇ ਚਿੱਥੜੇ ਉੱਡ ਗਏ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਿਕ ਦੀ ਦੇਹ ਦੇ ਮਾਸ ਦੀਆਂ ਬੋਟੀਆਂ ਨੂੰ ਸੜਕ ਤੋਂ ਇਕੱਤਰ ਕਰਕੇ ਇੱਕ ਗੱਠ ਵਿੱਚ ਬੰਨਿਆ ਗਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.